੨ ਇਤਿਹਾਸ 2:14 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਉਹ ਦਾਨ ਦੀਆਂ ਧੀਆਂ ਵਿੱਚੋਂ ਇੱਕ ਔਰਤ ਦਾ ਪੁੱਤਰ ਹੈ। ਉਹ ਦਾ ਪਿਤਾ ਸੂਰ ਦਾ ਇੱਕ ਮਨੁੱਖ ਸੀ। ਉਹ ਸੋਨੇ ਅਤੇ ਚਾਂਦੀ ਅਤੇ ਪਿੱਤਲ ਅਤੇ ਲੋਹੇ ਅਤੇ ਪੱਥਰ ਅਤੇ ਲੱਕੜੀ ਦਾ ਕੰਮ ਕਰਨ ਵਿੱਚ ਤੇ ਨੀਲੇ, ਬੈਂਗਣੀ ਤੇ ਕਿਰਮਚੀ ਤੇ ਮਹੀਨ ਕਤਾਨੀ ਕੱਪੜੇ ਦੇ ਕੰਮ ਵਿੱਚ ਅਤੇ ਹਰ ਪਰਕਾਰ ਦੇ ਉੱਕਰਨ ਦੇ ਕੰਮ ਵਿੱਚ ਅਤੇ ਹਰ ਪਰਕਾਰ ਦੀ ਕਾਰੀਗਰੀ ਦੇ ਲਈ ਜੋ ਉਹ ਨੂੰ ਸੌਂਪੀ ਜਾਵੇ ਕਾਰੀਗਰ ਹੈ। ਉਹ ਤੇਰੇ ਸਿਆਣੇ ਮਨੁੱਖਾਂ ਤੇ ਮੇਰੇ ਸੁਆਮੀ ਤੇਰੇ ਪਿਤਾ ਦਾਊਦ ਦੇ ਸਿਆਣਿਆਂ ਮਨੁੱਖਾਂ ਨਾਲ ਹੋਵੇ। Sien die hoofstukਪਵਿੱਤਰ ਬਾਈਬਲ O.V. Bible (BSI)14 ਉਹ ਦਾਨ ਦੀਆਂ ਧੀਆਂ ਵਿੱਚੋਂ ਇੱਕ ਤੀਵੀਂ ਦਾ ਪੁੱਤ੍ਰ ਹੈ। ਉਹ ਦਾ ਪਿਤਾ ਸੂਰ ਦਾ ਇੱਕ ਮਨੁੱਖ ਸੀ। ਉਹ ਸੋਨੇ ਅਰ ਚਾਂਦੀ ਅਰ ਪਿੱਤਲ ਅਰ ਲੋਹੇ ਅਰ ਪੱਥਰ ਅਰ ਲੱਕੜੀ ਦਾ ਕੰਮ ਕਰਨ ਵਿੱਚ ਤੇ ਨੀਲੇ ਬੈਂਗਣੀ ਤੇ ਕਿਰਮਚੀ ਤੇ ਮਹੀਨ ਕਤਾਨੀ ਕੱਪੜੇ ਦੇ ਕੰਮ ਵਿੱਚ ਅਤੇ ਹਰ ਪਰਕਾਰ ਦੇ ਉੱਕਰਨ ਦੇ ਕੰਮ ਵਿੱਚ ਅਰ ਹਰ ਪਰਕਾਰ ਦੀ ਕਾਰੀਗਰੀ ਦੇ ਲਈ ਜੋ ਉਹ ਨੂੰ ਸੌਂਪੀ ਜਾਵੇ ਕਾਰੀਗਰ ਹੈ। ਉਹ ਤੇਰੇ ਸਿਆਣੇ ਮਨੁੱਖਾਂ ਤੇ ਮੇਰੇ ਸੁਆਮੀ ਤੇਰੇ ਪਿਤਾ ਦਾਊਦ ਦੇ ਸਿਆਣਿਆਂ ਮਨੁੱਖਾਂ ਨਾਲ ਹੋਵੇ Sien die hoofstukਪਵਿੱਤਰ ਬਾਈਬਲ14 ਉਸ ਦੀ ਮਾਂ ਦਾਨ ਦੇ ਪਰਿਵਾਰ ਵਿੱਚੋਂ ਸੀ ਅਤੇ ਉਸ ਦਾ ਪਿਤਾ ਸੂਰ ਦੇ ਸ਼ਹਿਰ ਤੋਂ ਸੀ। ਹੂਰਾਮ ਅਬੀ ਸੋਨੇ, ਚਾਂਦੀ, ਪਿੱਤਲ, ਲੋਹੇ, ਪੱਥਰ ਅਤੇ ਲੱਕੜ ਦਾ ਕੰਮ ਕਰਨ ਵਿੱਚ ਅਤੇ ਨੀਲੇ, ਬੈਂਗਣੀ ਅਤੇ ਨਾਲ ਕੱਪੜੇ ਉੱਪਰ ਕੰਮ ਕਰਨ ਵਿੱਚ ਵੀ ਮਾਹਿਰ ਹੈ। ਉਹ ਹਰ ਕੰਮ ਜੋ ਉਸ ਨੂੰ ਸੋਪਿਆ ਗਿਆ ਹੋਵੇ, ਕਰਨ ਵਿੱਚ ਮਾਹਰ ਹੈ। ਉਹ ਤੇਰੇ ਮਾਹਰ ਕਾਮਿਆਂ ਅਤੇ ਉਨ੍ਹਾਂ ਨਾਲ ਜੋ ਤੇਰੇ ਪਿਤਾ ਦਾਊਦ, ਮੇਰੇ ਸੁਆਮੀ ਦੇ ਨਾਲ ਸਨ, ਕੰਮ ਕਰੇਗਾ। Sien die hoofstuk |