ਯਿਰਮਿਯਾਹ 3:1 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਆਖਦੇ ਹਨ ਕਿ ਜੇ ਕੋਈ ਆਪਣੀ ਔਰਤ ਨੂੰ ਛੱਡ ਦੇਵੇ, ਅਤੇ ਉਹ ਉਸ ਦੇ ਕੋਲੋਂ ਚੱਲੀ ਜਾਵੇ, ਅਤੇ ਕਿਸੇ ਹੋਰ ਦੀ ਔਰਤ ਹੋ ਜਾਵੇ, ਕੀ ਉਹ ਆਦਮੀ ਉਸ ਕੋਲ ਫਿਰ ਮੁੜ ਜਾਵੇਗਾ? ਕੀ ਉਹ ਦੇਸ ਬਹੁਤਾ ਭਰਿਸ਼ਟ ਨਾ ਹੋ ਜਾਵੇਗਾ? ਤੂੰ ਤਾਂ ਬਹੁਤਿਆਂ ਯਾਰਾਂ ਨਾਲ ਵਿਭਚਾਰ ਕੀਤਾ, ਤੂੰ ਤਾਂ ਮੇਰੀ ਵੱਲ ਮੁੜੇਂਗੀ? ਯਹੋਵਾਹ ਦਾ ਵਾਕ ਹੈ। Sien die hoofstukਪਵਿੱਤਰ ਬਾਈਬਲ O.V. Bible (BSI)1 ਆਖਦੇ ਹਨ ਕਿ ਜੇ ਕੋਈ ਆਪਣੀ ਤੀਵੀਂ ਨੂੰ ਛੱਡ ਦੇਵੇ, ਅਤੇ ਉਹ ਉਸ ਦੇ ਕੋਲੋਂ ਚੱਲੀ ਜਾਵੇ, ਅਤੇ ਕਿਸੇ ਹੋਰ ਦੀ ਤੀਵੀਂ ਹੋ ਜਾਵੇ, ਕੀ ਉਹ ਆਦਮੀ ਉਸ ਕੋਲ ਫੇਰ ਮੁੜ ਜਾਵੇਗਾ? ਕੀ ਉਹ ਦੇਸ ਬਹੁਤਾ ਭਰਿਸ਼ਟ ਨਾ ਹੋ ਜਾਵੇਗਾ? ਤੈਂ ਤਾਂ ਬਹੁਤਿਆਂ ਯਾਰਾਂ ਨਾਲ ਜ਼ਨਾਹ ਕੀਤਾ, - ਤੂੰ ਤਾਂ ਮੇਰੀ ਵੱਲ ਮੁੜੇਂਗੀ? ਯਹੋਵਾਹ ਦਾ ਵਾਕ ਹੈ। Sien die hoofstukਪਵਿੱਤਰ ਬਾਈਬਲ1 “ਜੋ ਕੋਈ ਬੰਦਾ ਆਪਣੀ ਪਤਨੀ ਨੂੰ ਤਲਾਕ ਦਿੰਦਾ, ਅਤੇ ਉਹ ਉਸ ਨੂੰ ਛੱਡ ਦਿੰਦੀ ਹੈ ਅਤੇ ਉਹ ਕਿਸੇ ਹੋਰ ਨਾਲ ਵਿਆਹ ਕਰ ਲੈਂਦੀ ਹੈ, ਕੀ ਉਹ ਬੰਦਾ ਫ਼ੇਰ ਵੀ ਆਪਣੀ ਪਤਨੀ ਵੱਲ ਆ ਸੱਕਦਾ ਹੈ? ਨਹੀਂ! ਜੇ ਉਹ ਬੰਦਾ ਉਸ ਔਰਤ ਕੋਲ ਵਾਪਸ ਜਾਂਦਾ ਹੈ, ਤਾਂ ਉਹ ਜ਼ਮੀਨ ਪਰਦੂਸ਼ਿਤ ਹੋ ਜਾਵੇਗੀ। ਯਹੂਦਾਹ, ਤੂੰ ਆਪਣੇ ਅਨੇਕਾਂ ਪ੍ਰੇਮੀਆਂ ਨਾਲ ਵੇਸਵਾ ਵਰਗਾ ਵਿਹਾਰ ਕੀਤਾ ਸੀ। ਅਤੇ ਹੁਣ ਤੂੰ ਮੇਰੇ ਕੋਲ ਵਾਪਸ ਆਉਣਾ ਚਾਹੁੰਦਾ ਹੈਂ!” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। Sien die hoofstuk |