Aanlyn Bybel

- Advertensies -




੨ ਇਤਿਹਾਸ 2:4 - ਪਵਿੱਤਰ ਬਾਈਬਲ

4 ਮੈਂ ਵੀ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਮੰਦਰ ਬਨਾਉਣ ਲੱਗਾ ਹਾਂ। ਉਸ ਦੇ ਸਨਮਾਨ ਲਈ ਉਸ ਦੇ ਸਾਹਵੇਂ ਉਸ ਮੰਦਰ ਵਿੱਚ ਅਸੀਂ ਧੂਪ ਧੁਖਾਵਾਂਗੇ ਅਤੇ ਉਸ ਵਿਸ਼ੇਸ਼ ਮੇਜ਼ ਉੱਪਰ ਹਮੇਸ਼ਾ ਪਵਿੱਤਰ ਰੋਟੀ ਅਰਪਣ ਕਰਾਂਗੇ। ਹਰ ਸਵੇਰ-ਸ਼ਾਮ ਅਤੇ ਹਰ ਸਬਤ ਦੇ ਦਿਨ ਅਤੇ ਅਮੱਸਿਆ ਦੇ ਪਰਬ ਤੇ ਹੋਮ ਦੀਆਂ ਭੇਟਾਂ ਚੜ੍ਹਾਵਾਂਗੇ ਅਤੇ ਹੋਰ ਵੀ ਜਿਹੜੇ ਪਰਬ ਤੇ ਤਿਉਹਾਰ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਮਨਾਉਣ ਦਾ ਆਦੇਸ਼ ਦਿੱਤਾ ਹੈ, ਉਨ੍ਹਾਂ ਨੂੰ ਮਨਾਵਾਂਗੇ। ਇਹ ਹੁਕਮ ਇਸਰਾਏਲ ਦੇ ਲੋਕਾਂ ਲਈ ਮੰਨਣਾ ਹਮੇਸ਼ਾ ਵਾਸਤੇ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਵੇਖ, ਮੈਂ ਯਹੋਵਾਹ ਆਪਣੇ ਪਰਮੇਸ਼ਰ ਦੇ ਨਾਮ ਦੇ ਲਈ ਇੱਕ ਭਵਨ ਬਣਾਉਣ ਲੱਗਾ ਹਾਂ ਭਈ ਉਹ ਦੇ ਲਈ ਪਵਿੱਤ੍ਰ ਕਰਾਂ ਤੇ ਉਹ ਦੇ ਸਨਮੁਖ ਸੁਗੰਧੀ ਧੂਪ ਧੁਖਾਵਾਂ ਅਰ ਉਹ ਸਬਤਾਂ ਅਰ ਅਮੱਸਿਆਂ ਅਰ ਯਹੋਵਾਹ ਸਾਡੇ ਪਰਮੇਸ਼ੁਰ ਦਿਆਂ ਠਹਿਰਾਈਆਂ ਹੋਇਆਂ ਪਰਬਾਂ ਉੱਤੇ ਹਮੇਸ਼ਗੀ ਦੀ ਰੋਟੀ ਤੇ ਸੰਝ ਸਵੇਰ ਦੀਆਂ ਹੋਮ ਬਲੀਆਂ ਦੇ ਲਈ ਹੋਵੇ। ਇਹ ਇਸਰਾਏਲ ਉੱਤੇ ਸਦੀਪਕਾਲ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਵੇਖ, ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਬਣਾਉਣ ਲੱਗਾ ਹਾਂ ਕਿ ਉਹ ਦੇ ਲਈ ਪਵਿੱਤਰ ਕਰਾਂ ਤੇ ਉਹ ਦੇ ਸਨਮੁਖ ਸੁਗੰਧੀ ਧੂਪ ਧੁਖਾਵਾਂ ਅਤੇ ਉਹ ਸਬਤਾਂ ਅਤੇ ਅਮੱਸਿਆ ਅਤੇ ਯਹੋਵਾਹ ਸਾਡੇ ਪਰਮੇਸ਼ੁਰ ਦੇ ਠਹਿਰਾਏ ਹੋਏ ਪਰਬਾਂ ਉੱਤੇ ਹਮੇਸ਼ਾਂ ਦੀ ਰੋਟੀ ਤੇ ਸੰਝ ਸਵੇਰ ਦੀਆਂ ਹੋਮ ਬਲੀਆਂ ਦੇ ਲਈ ਹੋਵੇ। ਇਹ ਇਸਰਾਏਲ ਉੱਤੇ ਸਦੀਪਕਾਲ ਹੈ

Sien die hoofstuk Kopieer




੨ ਇਤਿਹਾਸ 2:4

Volg ons:

Advertensies


Advertensies