ਕੁਲੁੱਸੈ 2:12 - ਪਵਿੱਤਰ ਬਾਈਬਲ12 ਇਹ ਉਦੋਂ ਵਾਪਰਿਆ ਜਦੋਂ ਤੁਹਾਨੂੰ ਬਪਿਤਸਮਾ ਦਿੱਤਾ ਗਿਆ ਸੀ; ਤੁਹਾਡਾ ਪੁਰਾਣਾ ਆਪਾ ਮਰ ਗਿਆ ਅਤੇ ਤੁਸੀਂ ਮਸੀਹ ਦੇ ਨਾਲ ਦਫ਼ਨਾਏ ਗਏ ਸੀ। ਤੁਸੀਂ ਪਰਮੇਸ਼ੁਰ ਦੀ ਸ਼ਕਤੀ ਵਿੱਚ ਨਿਹਚਾ ਦੁਆਰਾ ਮਸੀਹ ਦੇ ਨਾਲ ਜਿਵਾਲੇ ਗਏ ਸੀ। ਪਰਮੇਸ਼ੁਰ ਦੀ ਸ਼ਕਤੀ ਉਦੋਂ ਦਰਸ਼ਾਈ ਗਈ ਜਦੋਂ ਉਸ ਨੇ ਮਸੀਹ ਨੂੰ ਮੌਤ ਤੋਂ ਜਿਵਾਲਿਆ ਸੀ। Sien die hoofstukਪਵਿੱਤਰ ਬਾਈਬਲ O.V. Bible (BSI)12 ਤੁਸੀਂ ਬਪਤਿਸਮਾ ਵਿੱਚ ਉਹ ਦੇ ਨਾਲ ਦੱਬੇ ਗਏ ਜਿਹ ਦੇ ਵਿੱਚ ਪਰਮੇਸ਼ੁਰ ਦੀ ਕਰਨੀ ਉੱਤੇ ਨਿਹਚਾ ਰੱਖ ਕੇ ਜਿਵੇਂ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਉਠਾਇਆ ਤੁਸੀਂ ਉਹ ਦੇ ਨਾਲ ਉਠਾਏ ਵੀ ਗਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤੁਸੀਂ ਬਪਤਿਸਮੇ ਵਿੱਚ ਉਹ ਦੇ ਨਾਲ ਦੱਬੇ ਗਏ, ਜਿਹ ਦੇ ਵਿੱਚ ਪਰਮੇਸ਼ੁਰ ਦੇ ਕੰਮਾਂ ਉੱਤੇ ਵਿਸ਼ਵਾਸ ਰੱਖ ਕੇ ਜਿਵੇਂ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਾਇਆ, ਤੁਸੀਂ ਉਹ ਦੇ ਨਾਲ ਜਿਉਂਦੇ ਉੱਠਾਏ ਵੀ ਗਏ। Sien die hoofstukਪਵਿੱਤਰ ਬਾਈਬਲ (Revised Common Language North American Edition)12 ਤੁਸੀਂ ਬਪਤਿਸਮੇ ਦੇ ਰਾਹੀਂ ਮਸੀਹ ਦੇ ਨਾਲ ਦਫ਼ਨਾਏ ਗਏ ਹੋ ਅਤੇ ਉਹਨਾਂ ਦੇ ਵਿੱਚ ਜਿਊਂਦੇ ਵੀ ਕੀਤੇ ਗਏ ਹੋ ਕਿਉਂਕਿ ਤੁਸੀਂ ਪਰਮੇਸ਼ਰ ਦੀ ਉਸ ਸਮਰੱਥਾ ਵਿੱਚ ਵਿਸ਼ਵਾਸ ਕੀਤਾ ਹੈ ਜਿਸ ਦੇ ਨਾਲ ਉਹਨਾਂ ਨੇ ਮਸੀਹ ਨੂੰ ਮੁਰਦਿਆਂ ਵਿੱਚੋਂ ਜਿਊਂਦਾ ਕੀਤਾ । Sien die hoofstukਪੰਜਾਬੀ ਮੌਜੂਦਾ ਤਰਜਮਾ12 ਉਸ ਨਾਲ ਬਪਤਿਸਮੇ ਵਿੱਚ ਉਸਦੇ ਨਾਲ ਦਫ਼ਨਾਇਆ ਗਿਆ ਸੀ, ਜਿਸ ਵਿੱਚ ਤੁਸੀਂ ਵੀ ਪਰਮੇਸ਼ਵਰ ਦੇ ਕੰਮ ਵਿੱਚ ਵਿਸ਼ਵਾਸ ਦੁਆਰਾ ਉਸ ਨਾਲ ਜਿਵਾਲੇ ਗਏ ਹੋ। Sien die hoofstukPunjabi Standard Bible12 ਤੁਸੀਂ ਬਪਤਿਸਮੇ ਵਿੱਚ ਉਸ ਦੇ ਨਾਲ ਦਫ਼ਨਾਏ ਗਏ ਅਤੇ ਪਰਮੇਸ਼ਰ ਦੀ ਸਮਰੱਥਾ ਉੱਤੇ ਆਪਣੇ ਵਿਸ਼ਵਾਸ ਦੇ ਰਾਹੀਂ ਜਿਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਇਆ, ਉਸ ਦੇ ਨਾਲ ਜਿਵਾਏ ਵੀ ਗਏ। Sien die hoofstuk |