ਅਫ਼ਸੁਸ 5:2 - ਪਵਿੱਤਰ ਬਾਈਬਲ2 ਇਸ ਲਈ ਪਰਮੇਸ਼ੁਰ ਵਾਂਗ ਬਣਨ ਦੀ ਕੋਸ਼ਿਸ਼ ਕਰੋ। ਪ੍ਰੇਮ ਦਾ ਜੀਵਨ ਜੀਓ। ਹੋਰਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮਸੀਹ ਨੇ ਤੁਹਾਨੂੰ ਪਿਆਰ ਕੀਤਾ। ਮਸੀਹ ਨੇ ਆਪਣੇ ਆਪ ਨੂੰ ਸਾਡੇ ਲਈ ਕੁਰਬਾਨ ਕੀਤਾ ਸੀ। ਉਹ ਪਰਮੇਸ਼ੁਰ ਨੂੰ ਚੜ੍ਹਾਈ ਗਈ ਚੰਗੀ ਸੁਗੰਧ ਅਤੇ ਇੱਕ ਕੁਰਬਾਨੀ ਸੀ। Sien die hoofstukਪਵਿੱਤਰ ਬਾਈਬਲ O.V. Bible (BSI)2 ਅਤੇ ਪ੍ਰੇਮ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪ੍ਰੇਮ ਕੀਤਾ ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰ ਕੇ ਧੂਪ ਦੀ ਸੁਗੰਧ ਲਈ ਦੇ ਦਿੱਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ। Sien die hoofstukਪਵਿੱਤਰ ਬਾਈਬਲ (Revised Common Language North American Edition)2 ਪਿਆਰ ਵਾਲਾ ਜੀਵਨ ਬਤੀਤ ਕਰੋ, ਜਿਸ ਤਰ੍ਹਾਂ ਮਸੀਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਇੱਕ ਸੁਗੰਧ ਬਲੀ ਦੀ ਤਰ੍ਹਾਂ ਸਾਡੇ ਲਈ ਪਰਮੇਸ਼ਰ ਦੇ ਸਾਹਮਣੇ ਚੜ੍ਹਾ ਦਿੱਤਾ । Sien die hoofstukਪੰਜਾਬੀ ਮੌਜੂਦਾ ਤਰਜਮਾ2 ਤੁਹਾਡਾ ਸੁਭਾਅ ਪਿਆਰ ਵਾਲਾ ਹੋਵੇ, ਜਿਵੇਂ ਮਸੀਹ ਨੇ ਤੁਹਾਨੂੰ ਪਿਆਰ ਕੀਤਾ ਹੈ। ਉਹ ਖੁਦ ਸਾਡੇ ਲਈ ਪਰਮੇਸ਼ਵਰ ਅੱਗੇ ਇੱਕ ਪਿਆਰੀ ਸੁਗੰਧੀ ਭੇਟ ਅਤੇ ਬਲੀਦਾਨ ਬਣ ਗਿਆ। Sien die hoofstukPunjabi Standard Bible2 ਅਤੇ ਪ੍ਰੇਮ ਵਿੱਚ ਚੱਲੋ ਜਿਵੇਂ ਮਸੀਹ ਨੇ ਵੀ ਸਾਡੇ ਨਾਲ ਪ੍ਰੇਮ ਕੀਤਾ ਅਤੇ ਆਪਣੇ ਆਪ ਨੂੰ ਸਾਡੀ ਖਾਤਰ ਮਧੁਰ ਸੁਗੰਧ ਦੇ ਤੌਰ 'ਤੇ ਪਰਮੇਸ਼ਰ ਦੇ ਸਨਮੁੱਖ ਭੇਟ ਅਤੇ ਬਲੀਦਾਨ ਦੇ ਰੂਪ ਵਿੱਚ ਅਰਪਣ ਕਰ ਦਿੱਤਾ। Sien die hoofstuk |