Aanlyn Bybel

- Advertensies -




ਯਿਰਮਿਯਾਹ 12:14 - ਪਵਿੱਤਰ ਬਾਈਬਲ

14 ਇਹੀ ਹੈ ਜੋ ਯਹੋਵਾਹ ਆਖਦਾ ਹੈ: “ਮੈਂ ਤੁਹਾਨੂੰ ਦਸਦਾ ਹਾਂ ਕਿ ਮੈਂ ਉਨ੍ਹਾਂ ਸਾਰੇ ਲੋਕਾਂ ਨਾਲ ਕੀ ਕਰਾਂਗਾ ਜਿਹੜੇ ਇਸਰਾਏਲ ਦੀ ਧਰਤੀ ਦੇ ਆਲੇ-ਦੁਆਲੇ ਰਹਿੰਦੇ ਨੇ। ਉਹ ਲੋਕ ਬਹੁਤ ਕਮੀਨੇ ਹਨ। ਉਨ੍ਹਾਂ ਨੇ ਉਸ ਧਰਤੀ ਨੂੰ ਤਬਾਹ ਕਰ ਦਿੱਤਾ ਹੈ ਜਿਹੜੀ ਮੈਂ ਇਸਰਾਏਲ ਦੇ ਲੋਕਾਂ ਨੂੰ ਦਿੱਤੀ ਸੀ। ਮੈਂ ਉਨ੍ਹਾਂ ਮੰਦੇ ਲੋਕਾਂ ਨੂੰ ਧੂਹ ਲਵਾਂਗਾ ਅਤੇ ਉਨ੍ਹਾਂ ਨੂੰ ਆਪਣੀ ਧਰਤੀ ਤੋਂ ਬਾਹਰ ਕੱਢ ਕੇ ਸੁੱਟ ਦਿਆਂਗਾ। ਅਤੇ ਮੈਂ ਯਹੂਦਾਹ ਦੇ ਲੋਕਾਂ ਨੂੰ ਉਨ੍ਹਾਂ ਦੇ ਵਿੱਚਕਾਰੋ ਉਖਾੜ ਦਿਆਂਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਯਹੋਵਾਹ ਐਉਂ ਆਖਦਾ ਹੈ, ਮੇਰੇ ਸਾਰੇ ਬੁਰੇ ਗੁਆਂਢੀਆਂ ਦੇ ਵਿਰੁੱਧ ਜੋ ਮਿਰਾਸ ਨੂੰ ਛੋਹੰਦੇ ਹਨ ਜਿਹਦਾ ਮੈਂ ਆਪਣੀ ਪਰਜਾ ਇਸਰਾਏਲ ਨੂੰ ਵਾਰਿਸ ਬਣਾਇਆ, ਵੇਖ, ਮੈਂ ਓਹਨਾਂ ਨੂੰ ਓਹਨਾਂ ਦੀ ਭੂਮੀ ਵਿੱਚੋਂ ਉਖਾੜ ਦਿਆਂਗਾ ਅਤੇ ਯਹੁਦਾਹ ਦੇ ਘਰਾਣੇ ਨੂੰ ਓਹਨਾਂ ਵਿੱਚੋਂ ਪੁੱਟ ਸੁੱਟਾਂਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੇਰੇ ਸਾਰੇ ਬੁਰੇ ਗੁਆਂਢੀਆਂ ਦੇ ਵਿਰੁੱਧ ਜੋ ਮਿਰਾਸ ਨੂੰ ਛੂਹੰਦੇ ਹਨ ਜਿਹੜਾ ਮੈਂ ਆਪਣੀ ਪਰਜਾ ਇਸਰਾਏਲ ਨੂੰ ਵਾਰਿਸ ਬਣਾਇਆ, ਵੇਖ, ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚੋਂ ਉਖਾੜ ਦਿਆਂਗਾ ਅਤੇ ਯਹੂਦਾਹ ਦੇ ਘਰਾਣੇ ਨੂੰ ਉਹਨਾਂ ਵਿੱਚੋਂ ਪੁੱਟ ਸੁੱਟਾਂਗਾ

Sien die hoofstuk Kopieer




ਯਿਰਮਿਯਾਹ 12:14

Volg ons:

Advertensies


Advertensies