ਯਿਰਮਿਯਾਹ 23:14 - ਪਵਿੱਤਰ ਬਾਈਬਲ14 ਹੁਣ ਮੈਂ ਯਹੂਦਾਹ ਦੇ ਨਬੀਆਂ ਨੂੰ ਯਰੂਸ਼ਲਮ ਅੰਦਰ ਭਿਆਨਕ ਗੱਲਾਂ ਕਰਦਿਆਂ ਦੇਖ ਲਿਆ ਹੈ। ਉਹ ਨਬੀ ਜਿਨਸੀ ਪਾਪ ਕਰਦੇ ਨੇ। ਉਨ੍ਹਾਂ ਨੇ ਝੂਠ ਨੂੰ ਸੁਣਿਆ-ਅਤੇ ਉਨ੍ਹਾਂ ਨੇ ਉਸ ਝੂਠੀ ਬਿਵਸਬਾ ਨੂੰ ਮੰਨਿਆ। ਉਹ ਮੰਦੇ ਲੋਕਾਂ ਨੂੰ ਮੰਦੀਆਂ ਗੱਲਾਂ ਕਰਦੇ ਰਹਿਣ ਲਈ ਪ੍ਰੋਤਸਾਹਨ ਦਿੰਦੇ ਨੇ। ਇਸ ਲਈ ਲੋਕ ਪਾਪ ਕਰਨ ਤੋਂ ਨਹੀਂ ਹਟੇ। ਉਹ ਸਦੂਮ ਦੇ ਲੋਕਾਂ ਵਰਗੇ ਹਨ। ਹੁਣ ਯਰੂਸ਼ਲਮ ਮੇਰੇ ਲਈ ਅਮੂਰਾਹ ਵਰਗਾ ਹੈ।” Sien die hoofstukਪਵਿੱਤਰ ਬਾਈਬਲ O.V. Bible (BSI)14 ਪਰ ਯਰੂਸ਼ਲਮ ਦੇ ਨਬੀਆਂ ਵਿੱਚ ਮੈਂ ਇੱਕ ਡਰਾਉਣੀ ਗੱਲ ਵੇਖੀ! ਓਹ ਜ਼ਨਾਹ ਕਰਦੇ ਅਤੇ ਮਕਰ ਨਾਲ ਚੱਲਦੇ ਹਨ। ਓਹ ਕੁਕਰਮੀਆਂ ਦੇ ਹੱਥਾਂ ਨੂੰ ਤਕੜਾ ਕਰਦੇ ਹਨ, ਸੋ ਕੋਈ ਮਨੁੱਖ ਆਪਣੀ ਬੁਰੀਆਈ ਤੋਂ ਨਹੀਂ ਮੁੜਦਾ। ਓਹ ਸਾਰੇ ਮੇਰੇ ਲਈ ਸਦੂਮ ਵਰਗੇ ਹੋ ਗਏ ਹਨ, ਅਤੇ ਉਹ ਦੇ ਵਾਸੀ ਅਮੂਰਾਹ ਵਰਗੇ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਪਰ ਯਰੂਸ਼ਲਮ ਦੇ ਨਬੀਆਂ ਵਿੱਚ ਮੈਂ ਇੱਕ ਡਰਾਉਣੀ ਗੱਲ ਵੇਖੀ! ਉਹ ਵਿਭਚਾਰ ਕਰਦੇ ਅਤੇ ਮੱਕਾਰੀ ਨਾਲ ਚੱਲਦੇ ਹਨ। ਉਹ ਕੁਕਰਮੀਆਂ ਦੇ ਹੱਥਾਂ ਨੂੰ ਤਕੜਾ ਕਰਦੇ ਹਨ, ਸੋ ਕੋਈ ਮਨੁੱਖ ਆਪਣੀ ਬੁਰਿਆਈ ਤੋਂ ਨਹੀਂ ਮੁੜਦਾ। ਉਹ ਸਾਰੇ ਮੇਰੇ ਲਈ ਸਦੂਮ ਵਰਗੇ ਹੋ ਗਏ ਹਨ, ਅਤੇ ਉਹ ਦੇ ਵਾਸੀ ਅਮੂਰਾਹ ਵਰਗੇ। Sien die hoofstuk |