ਵਿਰਲਾਪ 1:1 - ਪਵਿੱਤਰ ਬਾਈਬਲ1 ਇੱਕ ਵੇਲੇ, ਯਰੂਸ਼ਲਮ ਲੋਕਾਂ ਨਾਲ ਭਰਿਆ ਸ਼ਹਿਰ ਸੀ। ਪਰ ਹੁਣ ਇਹ ਸ਼ਹਿਰ ਕਿੰਨਾ ਸੱਖਣਾ ਤੇ ਉਜਾੜ ਹੈ! ਯਰੂਸ਼ਲਮ ਦੁਨੀਆਂ ਦੇ ਮਹਾਨਤਮ ਸ਼ਹਿਰਾਂ ਵਿੱਚੋਂ ਇੱਕ ਸੀ। ਪਰ ਹੁਣ ਇਹ ਇੱਕ ਵਿਧਵਾ ਵਰਗਾ ਬਣ ਗਿਆ ਹੈ। ਇੱਕ ਵੇਲੇ ਇਹ ਸ਼ਹਿਰਾਂ ਦੀ ਸ਼ਹਿਜ਼ਾਦੀ ਸੀ। ਪਰ ਹੁਣ ਇਸ ਨੂੰ ਇੱਕ ਗੁਲਾਮ ਬਣਾ ਦਿੱਤਾ ਗਿਆ ਹੈ। Sien die hoofstukਪਵਿੱਤਰ ਬਾਈਬਲ O.V. Bible (BSI)1 ਹਾਇ ! ਉਹ ਨਗਰੀ ਇਕਲਵੰਜੀ ਹੋ ਬੈਠੀ ਹੈ, ਜਿਹੜੀ ਲੋਕਾਂ ਨਾਲ ਭਰੀ ਹੋਈ ਸੀ! ਉਹ ਵਿੱਧਵਾ ਵਾਂਙੁ ਹੋ ਗਈ, ਜਿਹੜੀ ਕੌਮਾਂ ਵਿੱਚ ਵੱਡੀ ਸੀ! ਉਹ ਸੂਬਿਆਂ ਦੀ ਰਾਜ ਕੁਮਾਰੀ ਸੀ, ਪਰ ਮਾਮਲਾ ਦੇਣ ਵਾਲੀ ਹੋ ਗਈ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਹਾਏ! ਉਹ ਨਗਰੀ ਕਿਵੇਂ ਇਕੱਲੀ ਬੈਠੀ ਹੈ, ਜਿਹੜੀ ਪਹਿਲਾਂ ਲੋਕਾਂ ਨਾਲ ਭਰੀ ਹੋਈ ਸੀ! ਉਹ ਵਿਧਵਾ ਵਾਂਗੂੰ ਹੋ ਗਈ, ਜਿਹੜੀ ਕੌਮਾਂ ਵਿੱਚ ਮਹਾਨ ਸੀ! ਉਹ ਜੋ ਸੂਬਿਆਂ ਦੀ ਰਾਜਕੁਮਾਰੀ ਸੀ, ਹੁਣ ਲਗਾਨ ਦੇਣ ਵਾਲੀ ਹੋ ਗਈ! Sien die hoofstuk |