ਲੂਕਾ ਦੀ ਇੰਜੀਲ 5:36 - ਪਵਿੱਤਰ ਬਾਈਬਲ36 ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਇਆ, “ਕੋਈ ਵੀ ਮਨੁੱਖ ਨਵੇਂ ਕੱਪੜੇ ਦੀ ਟਾਕੀ ਪਾੜਕੇ ਪੁਰਾਣੇ ਕੱਪੜੇ ਉੱਤੇ ਨਹੀਂ ਲਾਉਂਦਾ। ਜੇਕਰ ਉਹ ਇਹ ਕਰਦਾ ਹੈ ਤਾਂ ਉਹ ਨਵੀਂ ਪੁਸ਼ਾਕ ਨੂੰ ਖਰਾਬ ਕਰ ਲਵੇਗਾ, ਪਰ ਹਾਂ ਨਵੀਂ ਪੁਸ਼ਾਕ ਦੀ ਟਾਕੀ ਵੀ ਪੁਰਾਣੀ ਪੋਸ਼ਾਕ ਤੇ ਮੇਲ ਨਹੀਂ ਖਾਂਦੀ। Sien die hoofstukਪਵਿੱਤਰ ਬਾਈਬਲ O.V. Bible (BSI)36 ਅਤੇ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵੀ ਦਿੱਤਾ ਭਈ ਨਵੇਂ ਕੱਪੜੇ ਵਿੱਚੋਂ ਟਾਕੀ ਪਾੜ ਕੇ ਪੁਰਾਣੇ ਕੱਪੜੇ ਨੂੰ ਕੋਈ ਨਹੀਂ ਲਾਉਂਦਾ ਨਹੀਂ ਤਾਂ ਉਹ ਨਵੇਂ ਨੂੰ ਪਾੜ ਦੇਵੇਗੀ ਅਤੇ ਨਵੇਂ ਦੀ ਟਾਕੀ ਪੁਰਾਣੇ ਕੱਪੜੇ ਨਾਲ ਸੱਜਨੀ ਵੀ ਨਹੀਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਅਤੇ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵਿੱਚ ਆਖਿਆ, ਕਿ ਨਵੇਂ ਕੱਪੜੇ ਵਿੱਚੋਂ ਟਾਕੀ ਪਾੜ ਕੇ ਪੁਰਾਣੇ ਕੱਪੜੇ ਨੂੰ ਕੋਈ ਨਹੀਂ ਲਾਉਂਦਾ ਨਹੀਂ ਤਾਂ ਉਹ ਨਵੇਂ ਕੱਪੜੇ ਨੂੰ ਪਾੜ ਦੇਵੇਗੀ ਅਤੇ ਨਵੇਂ ਦੀ ਟਾਕੀ ਪੁਰਾਣੇ ਨਾਲ ਸੱਜਣੀ ਵੀ ਨਹੀਂ। Sien die hoofstukਪਵਿੱਤਰ ਬਾਈਬਲ (Revised Common Language North American Edition)36 ਯਿਸੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਵੀ ਸੁਣਾਇਆ, “ਕੋਈ ਮਨੁੱਖ ਪੁਰਾਣੇ ਕੱਪੜੇ ਉੱਤੇ ਟਾਕੀ ਲਾਉਣ ਲਈ ਨਵੇਂ ਕੱਪੜੇ ਨੂੰ ਨਹੀਂ ਪਾੜਦਾ । ਇਸ ਤਰ੍ਹਾਂ ਕਰਨ ਨਾਲ ਨਵਾਂ ਕੱਪੜਾ ਤਾਂ ਪਾਟੇਗਾ ਹੀ ਪਰ ਇਸ ਦੇ ਨਾਲ ਹੀ ਨਵੇਂ ਕੱਪੜੇ ਦੀ ਟਾਕੀ ਪੁਰਾਣੇ ਨਾਲ ਮੇਲ ਨਹੀਂ ਖਾਵੇਗੀ । Sien die hoofstukਪੰਜਾਬੀ ਮੌਜੂਦਾ ਤਰਜਮਾ36 ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਦੱਸਿਆ, “ਪੁਰਾਣੇ ਕੱਪੜੇ ਉੱਤੇ ਨਵੇਂ ਕੱਪੜੇ ਦੀ ਟਾਕੀ ਨਹੀਂ ਲਾਈ ਜਾਂਦੀ। ਜੇ ਕੋਈ ਅਜਿਹਾ ਕਰਦਾ ਹੈ, ਤਾਂ ਕੱਪੜਾ ਤਾਂ ਖਰਾਬ ਹੁੰਦਾ ਹੀ ਹੈ, ਅਤੇ ਨਾਲ ਹੀ ਪੁਰਾਣੇ ਕੱਪੜੇ ਤੇ ਲੱਗੀ ਨਵੇਂ ਕੱਪੜੇ ਦੀ ਟਾਕੀ ਸੋਹਣੀ ਭੀ ਨਹੀਂ ਲੱਗਦੀ। Sien die hoofstukPunjabi Standard Bible36 ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਵੀ ਦਿੱਤਾ:“ਕੋਈ ਵੀ ਨਵੇਂ ਕੱਪੜੇ ਦੀ ਟਾਕੀ ਪਾੜ ਕੇ ਪੁਰਾਣੇ ਕੱਪੜੇ ਨੂੰ ਨਹੀਂ ਲਾਉਂਦਾ, ਨਹੀਂ ਤਾਂ ਨਵਾਂ ਪਾਟ ਜਾਵੇਗਾ ਅਤੇ ਨਵੇਂ ਕੱਪੜੇ ਦੀ ਟਾਕੀ ਪੁਰਾਣੇ ਨਾਲ ਮੇਲ ਵੀ ਨਹੀਂ ਖਾਵੇਗੀ। Sien die hoofstuk |