ਮੀਕਾਹ 4:10 - ਪਵਿੱਤਰ ਬਾਈਬਲ10 ਹੇ ਸੀਯੋਨ ਦੀ ਧੀਏ! ਪੀੜਾਂ ਨਾਲ ਜਣਨ ਵਾਲੀ ਔਰਤ ਵਾਂਗ ਆਪਣੇ ‘ਬੱਚੇ’ ਨੂੰ ਜਨਮ ਦੇ। ਤੂੰ ਇਸ ਸ਼ਹਿਰ ਵਿੱਚੋਂ ਬਾਹਰ ਚਲੀ ਜਾ (ਯਰੂਸ਼ਲਮ ਚੋਂ) ਤੂੰ ਖੇਤਾਂ ਵਿੱਚ ਰਹੇਂਗੀ। ਮੇਰਾ ਮਤਲਬ, ਤੂੰ ਬਾਬਲ ਵੱਲ ਨੂੰ ਜਾਵੇਂਗੀ ਪਰ ਤੂੰ ਉਸ ਥਾਵੋਂ ਬਚਾਈ ਜਾਵੇਂਗੀ। ਯਹੋਵਾਹ ਉੱਥੇ ਜਾਕੇ ਤੇਰੀ ਰੱਖਿਆ ਕਰੇਗਾ ਅਤੇ ਤੈਨੂੰ ਤੇਰੇ ਵੈਰੀਆਂ ਤੋਂ ਬਚਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)10 ਹੇ ਸੀਯੋਨ ਦੀਏ ਧੀਏ, ਪੀੜਾਂ ਨਾਲ ਜਣਨ ਵਾਲੀ ਵਾਂਙੁ ਜਨਮ ਦੇਹ! ਹੁਣ ਤਾਂ ਤੂੰ ਨਗਰੋਂ ਬਾਹਰ ਜਾਵੇਂਗੀ, ਅਤੇ ਰੜ ਵਿੱਚ ਰਹੇਂਗੀ, ਤੂੰ ਬਾਬਲ ਨੂੰ ਜਾਵੇਂਗੀ, ਉੱਥੋਂ ਤੂੰ ਛੁਡਾਈ ਜਾਵੇਂਗੀ, ਉੱਥੋਂ ਯਹੋਵਾਹ ਤੈਨੂੰ ਤੇਰੇ ਵੈਰੀਆਂ ਦੇ ਹੱਥੋਂ ਛੁਟਕਾਰਾ ਦੇਵੇਗਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਹੇ ਸੀਯੋਨ ਦੀਏ ਧੀਏ, ਪੀੜਾਂ ਨਾਲ ਜਣਨ ਵਾਲੀ ਵਾਂਗੂੰ ਜਨਮ ਦੇ! ਹੁਣ ਤਾਂ ਤੂੰ ਨਗਰ ਤੋਂ ਬਾਹਰ ਜਾਵੇਂਗੀ, ਅਤੇ ਮੈਦਾਨ ਵਿੱਚ ਵੱਸੇਂਗੀ, ਤੂੰ ਬਾਬਲ ਨੂੰ ਜਾਵੇਂਗੀ, ਉੱਥੋਂ ਹੀ ਤੂੰ ਛੁਡਾਈ ਜਾਵੇਂਗੀ, ਉੱਥੇ ਯਹੋਵਾਹ ਤੈਨੂੰ ਤੇਰੇ ਵੈਰੀਆਂ ਦੇ ਹੱਥੋਂ ਛੁਟਕਾਰਾ ਦੇਵੇਗਾ। Sien die hoofstuk |