ਗਿਣਤੀ 11:18 - ਪਵਿੱਤਰ ਬਾਈਬਲ18 “ਇਹ ਗੱਲਾਂ ਲੋਕਾਂ ਨੂੰ ਦੱਸੋ: ਆਪਣੇ-ਆਪ ਨੂੰ ਕੱਲ੍ਹ ਵਾਸਤੇ ਤਿਆਰ ਕਰੋ। ਕੱਲ੍ਹ ਨੂੰ ਤੁਸੀਂ ਮਾਸ ਖਾਵੋਂਗੇ। ਯਹੋਵਾਹ ਨੇ ਤੁਹਾਡੀ ਪੁਕਾਰ ਸੁਣ ਲਏ ਹੈ। ਯਹੋਵਾਹ ਨੇ ਤੁਹਾਡੇ ਸ਼ਬਦ ਸੁਣ ਲਈ ਹਨ ਜਦੋਂ ਤੁਸੀਂ ਆਖਿਆ ਸੀ, ‘ਸਾਨੂੰ ਖਾਣ ਵਾਸਤੇ ਮਾਸ ਚਾਹੀਦਾ ਹੈ! ਅਸੀਂ ਮਿਸਰ ਵਿੱਚ ਚੰਗੇ ਸਾਂ!’ ਇਸ ਲਈ ਹੁਣ ਯਹੋਵਾਹ ਤੁਹਾਨੂੰ ਮਾਸ ਦੇਵੇਗਾ। ਅਤੇ ਤੁਸੀਂ ਇਸ ਨੂੰ ਖਾਵੋਂਗੇ। Sien die hoofstukਪਵਿੱਤਰ ਬਾਈਬਲ O.V. Bible (BSI)18 ਅਤੇ ਪਰਜਾ ਨੂੰ ਆਖ ਕੇ ਕੱਲ ਲਈ ਆਪਣੇ ਆਪ ਨੂੰ ਪਵਿੱਤ੍ਰ ਕਰੋ ਫੇਰ ਤੁਸੀਂ ਮਾਸ ਖਾਓਗੇ ਕਿਉਂ ਜੋ ਤੁਸੀਂ ਯਹੋਵਾਹ ਦੇ ਸੁਣਨ ਵਿੱਚ ਏਹ ਆਖ ਕੇ ਰੋਂਦੇ ਸਾਓ ਕਿ ਕੌਣ ਸਾਨੂੰ ਮਾਸ ਖੁਵਾਵੇਗਾ ਕਿਉਂ ਜੋ ਅਸੀਂ ਮਿਸਰ ਵਿੱਚ ਸੁਖਾਲੇ ਸਾਂ? ਏਸ ਲਈ ਯਹੋਵਾਹ ਤੁਹਾਨੂੰ ਮਾਸ ਦੇਵੇਗਾ ਅਤੇ ਤੁਸੀਂ ਖਾਓਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਪਰਜਾ ਨੂੰ ਆਖ ਕਿ ਕੱਲ ਲਈ ਆਪਣੇ ਆਪ ਨੂੰ ਪਵਿੱਤਰ ਕਰੋ, ਤਦ ਤੁਹਾਨੂੰ ਮਾਸ ਖਾਣ ਲਈ ਮਿਲੇਗਾ, ਕਿਉਂ ਜੋ ਤੁਸੀਂ ਯਹੋਵਾਹ ਦੇ ਸੁਣਨ ਵਿੱਚ ਇਹ ਆਖ ਕੇ ਰੋਂਦੇ ਸੀ ਕਿ ਕੌਣ ਸਾਨੂੰ ਮਾਸ ਖੁਆਵੇਗਾ? ਅਸੀਂ ਮਿਸਰ ਵਿੱਚ ਸੁਖਾਲੇ ਸੀ। ਇਸ ਲਈ ਯਹੋਵਾਹ ਤੁਹਾਨੂੰ ਮਾਸ ਦੇਵੇਗਾ ਅਤੇ ਤੁਸੀਂ ਖਾਓਗੇ। Sien die hoofstuk |