ਗਿਣਤੀ 15:24 - ਪਵਿੱਤਰ ਬਾਈਬਲ24 ਇਸ ਲਈ, ਜੇਕਰ ਕੋਈ ਅਨਜਾਣੇ ਹੀ ਗਲਤੀ ਕਰਦਾ ਹੈ ਜਾਂ ਇਨ੍ਹਾਂ ਸਾਰੀਆਂ ਬਿਧੀਆਂ ਦੀ ਪਾਲਣਾ ਕਰਨੀ ਭੁੱਲ ਜਾਂਦਾ, ਉਸ ਨੂੰ ਕੀ ਕਰਨਾ ਚਾਹੀਦਾ ਹੈ? ਜੇ ਇਸਰਾਏਲ ਦੇ ਸਾਰੇ ਲੋਕਾਂ ਨੇ ਇਹ ਗਲਤੀ ਕੀਤੀ ਹੈ, ਤਾਂ ਉਨ੍ਹਾਂ ਸਾਰਿਆਂ ਨੂੰ ਇਕੱਠੇ ਹੋਕੇ ਯਹੋਵਾਹ ਨੂੰ ਹੋਮ ਦੀ ਭੇਟ ਵਜੋਂ ਇੱਕ ਵਹਿੜਕਾ ਚੜ੍ਹਾਉਣਾ ਚਾਹੀਦਾ ਹੈ। ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਇਹ ਵੀ ਚੇਤੇ ਰੱਖੋ ਕਿ ਬਲਦ ਦੀ ਭੇਟ ਦੇ ਨਾਲ ਅਨਾਜ ਅਤੇ ਪੀਣ ਦੀ ਭੇਟ ਅਤੇ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਦੇਣਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)24 ਤਾਂ ਇਉਂ ਜੇ ਓਹ ਭੁੱਲ ਕੇ ਮੰਡਲੀ ਦੀਆਂ ਅੱਖਾਂ ਤੋਂ ਪਰੋਖੇ ਕੀਤਾ ਗਿਆ ਹੋਵੇ ਤਾਂ ਸਾਰੀ ਮੰਡਲੀ ਇੱਕ ਵਹਿੜਾ ਹੋਮ ਦੀ ਬਲੀ ਲਈ ਚੜ੍ਹਾਵੇ ਜਿਹੜੀ ਯਹੋਵਾਹ ਲਈ ਸੁਗੰਧਤਾ ਹੋਵੇ ਉਸ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਸਣੇ ਕਨੂਨ ਦੇ ਅਨੁਸਾਰ ਨਾਲੇ ਪਾਪ ਦੀ ਬਲੀ ਲਈ ਇੱਕ ਬੱਕਰਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਤਾਂ ਇਹ ਜੇ ਉਹ ਭੁੱਲ ਕੇ ਮੰਡਲੀ ਦੀਆਂ ਅੱਖਾਂ ਤੋਂ ਦੂਰ ਕੀਤਾ ਗਿਆ ਹੋਵੇ ਤਾਂ ਸਾਰੀ ਮੰਡਲੀ ਇੱਕ ਮੇਂਢਾ ਹੋਮ ਦੀ ਬਲੀ ਲਈ ਚੜ੍ਹਾਵੇ ਜਿਹੜੀ ਯਹੋਵਾਹ ਲਈ ਸੁਗੰਧਤਾ ਹੋਵੇ ਉਸ ਦੀ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਸਮੇਤ ਕਨੂੰਨ ਦੇ ਅਨੁਸਾਰ ਨਾਲੇ ਪਾਪ ਬਲੀ ਲਈ ਇੱਕ ਬੱਕਰਾ। Sien die hoofstuk |