ਗਿਣਤੀ 4:14 - ਪਵਿੱਤਰ ਬਾਈਬਲ14 ਫ਼ੇਰ ਉਨ੍ਹਾਂ ਨੂੰ ਇਹ ਸਾਰੀਆਂ ਚੀਜ਼ਾਂ ਇਕੱਠੀਆਂ ਕਰ ਲੈਣੀਆਂ ਚਾਹੀਦੀਆਂ ਹਨ ਜਿਹੜੀਆਂ ਜਗਵੇਦੀ ਉੱਤੇ ਉਪਾਸਨਾ ਕਰਨ ਲਈ ਵਰਤੀਆਂ ਜਾਂਦੀਆਂ ਹਨ। ਇਹ ਅੱਗ ਵਾਲੇ ਭਾਂਡੇ ਹਨ, ਕਾਂਟੇ, ਕੜਛੇ ਅਤੇ ਕੌਲੇ ਉਨ੍ਹਾਂ ਨੂੰ ਇਹ ਚੀਜ਼ਾਂ ਕਾਂਸੀ ਦੀ ਜਗਵੇਦੀ ਉੱਤੇ ਰੱਖ ਦੇਣੀਆ ਚਾਹੀਦੀਆਂ ਹਨ। ਉਨ੍ਹਾਂ ਨੂੰ ਇਹ ਚੀਜ਼ਾਂ ਨਰਮ ਚਮੜੇ ਦੇ ਟੁਕੜੇ ਵਿੱਚ ਲਪੇਟ ਦੇਣੀਆ ਚਾਹੀਦੀਆਂ ਹਨ। ਫ਼ੇਰ ਉਨ੍ਹਾਂ ਨੂੰ ਜਗਵੇਦੀ ਦੇ ਕੜਿਆ ਵਿੱਚ ਇਸ ਨੂੰ ਚੁੱਕਣ ਲਈ ਛੜਾ ਪਾਉਣੀਆਂ ਚਾਹੀਦੀਆਂ ਹਨ। Sien die hoofstukਪਵਿੱਤਰ ਬਾਈਬਲ O.V. Bible (BSI)14 ਅਤੇ ਉਸ ਉੱਤੇ ਸਾਰੇ ਭਾਂਡੇ ਰੱਖਣ ਜਿੰਨ੍ਹਾਂ ਨਾਲ ਓਹ ਉਸ ਉੱਤੇ ਉਪਾਸਨਾ ਕਰਦੇ ਹਨ ਅਰਥਾਤ ਅੰਗੀਠੀਆਂ, ਤ੍ਰਿਸੂਲੀਆਂ, ਕੜਛੇ, ਬਾਟੀਆਂ ਅਰ ਜਗਵੇਦੀ ਦਾ ਸਾਰਾ ਸਾਮਾਨ ਅਤੇ ਉਹ ਦੇ ਉੱਤੇ ਬੱਕਰਿਆਂ ਦੀਆਂ ਖੱਲਾਂ ਦਾ ਢੱਕਣ ਵਿਛਾਉਣ ਅਤੇ ਉਸ ਦੀਆਂ ਚੋਬਾਂ ਪਾਉਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਉਸ ਉੱਤੇ ਸਾਰੇ ਭਾਂਡੇ ਰੱਖਣ ਜਿਨ੍ਹਾਂ ਨਾਲ ਉਹ ਉਸ ਉੱਤੇ ਉਪਾਸਨਾ ਕਰਦੇ ਹਨ ਅਰਥਾਤ ਅੰਗੀਠੀਆਂ, ਕਾਂਟੇ, ਕੜਛੇ, ਬਾਟੀਆਂ ਅਤੇ ਜਗਵੇਦੀ ਦਾ ਸਾਰਾ ਸਮਾਨ ਅਤੇ ਉਹ ਦੇ ਉੱਤੇ ਬੱਕਰਿਆਂ ਦੀਆਂ ਖੱਲਾਂ ਵਿਛਾਉਣ ਅਤੇ ਉਸ ਦੀਆਂ ਚੋਬਾਂ ਪਾਉਣ। Sien die hoofstuk |