ਗਿਣਤੀ 4:15 - ਪਵਿੱਤਰ ਬਾਈਬਲ15 “ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਪਵਿੱਤਰ ਸਥਾਨ ਦੀਆ ਸਾਰੀਆਂ ਪਵਿੱਤਰ ਚੀਜ਼ਾ ਨੂੰ ਢੱਕਣ ਦਾ ਕੰਮ ਮੁਕਾ ਲੈਣਾ ਚਾਹੀਦਾ ਹੈ। ਫ਼ੇਰ ਕਹਾਥ ਪਰਿਵਾਰ ਦੇ ਆਦਮੀ ਅੰਦਰ ਜਾ ਸੱਕਦੇ ਹਨ ਅਤੇ ਇਨ੍ਹਾਂ ਚੀਜ਼ਾ ਨੂੰ ਚੁੱਕਣਾ ਸ਼ੁਰੂ ਕਰ ਸੱਕਦੇ ਹਨ ਇਸ ਤਰ੍ਹਾਂ ਉਹ ਪਵਿੱਤਰ ਸਥਾਨ ਨੂੰ ਨਹੀਂ ਛੂਹਣਗੇ ਅਤੇ ਮਰਨਗੇ ਨਹੀਂ। Sien die hoofstukਪਵਿੱਤਰ ਬਾਈਬਲ O.V. Bible (BSI)15 ਜਦ ਹਾਰੂਨ ਅਰ ਉਸ ਦੇ ਪੁੱਤ੍ਰ ਪਵਿੱਤ੍ਰ ਅਸਥਾਨ ਅਤੇ ਉਸ ਦੇ ਸਾਰੇ ਸਾਮਾਨ ਦੇ ਕੱਜਣ ਦਾ ਕੰਮ ਕਰ ਚੁੱਕਣ ਅਤੇ ਜਦ ਡੇਰੇ ਦਾ ਕੂਚ ਹੋਣ ਵਾਲਾ ਹੋਵੇ, ਓਦੋਂ ਹੀ ਕਹਾਥੀ ਆਣ ਕੇ ਉਹ ਨੂੰ ਚੁੱਕਣ, ਪਰ ਓਹ ਕਿਸੇ ਪਵਿੱਤ੍ਰ ਵਸਤ ਨੂੰ ਨਾ ਛੋਹਣ ਮਤੇ ਓਹ ਮਰ ਜਾਂਣ! ਮੰਡਲੀ ਦੇ ਤੰਬੂ ਵਿੱਚੋਂ ਏਹ ਭਾਰ ਕਹਾਥੀਆਂ ਦਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਜਦ ਹਾਰੂਨ ਅਤੇ ਉਸ ਦੇ ਪੁੱਤਰ ਪਵਿੱਤਰ ਸਥਾਨ ਅਤੇ ਉਸ ਦੇ ਸਾਰੇ ਸਮਾਨ ਨੂੰ ਢੱਕਣ ਦਾ ਕੰਮ ਕਰ ਚੁੱਕਣ ਅਤੇ ਜਦ ਡੇਰੇ ਦਾ ਕੂਚ ਹੋਣ ਵਾਲਾ ਹੋਵੇ, ਉਦੋਂ ਹੀ ਕਹਾਥੀ ਆਣ ਕੇ ਉਹ ਨੂੰ ਚੁੱਕਣ ਪਰ ਉਹ ਕਿਸੇ ਪਵਿੱਤਰ ਵਸਤੂ ਨੂੰ ਨਾ ਛੂਹਣ ਅਜਿਹਾ ਨਾ ਹੋਵੇ ਕਿ ਉਹ ਮਰ ਜਾਣ! ਮੰਡਲੀ ਦੇ ਤੰਬੂ ਵਿੱਚੋਂ ਕਹਾਥੀਆਂ ਲਈ ਇਹ ਭਾਰ ਉਠਾਉਣ ਲਈ ਇਹ ਹੀ ਵਸਤਾਂ ਹਨ। Sien die hoofstuk |