ਗਿਣਤੀ 5:15 - ਪਵਿੱਤਰ ਬਾਈਬਲ15 ਜੇ ਅਜਿਹਾ ਹੋ ਜਾਵੇ, ਤਾਂ ਉਸ ਨੂੰ ਚਾਹੀਦਾ ਹੈ ਕਿ ਆਪਣੀ ਪਤਨੀ ਨੂੰ ਜਾਜਕ ਕੋਲ ਲੈ ਜਾਵੇ। ਪਤੀ ਨੂੰ ਵੀ ਜੌਂਆ ਦੇ ਆਟੇ ਦੇ 8 ਕੱਪ ਭੇਟ ਵਜੋਂ ਲੈ ਜਾਣੇ ਚਾਹੀਦੇ ਹਨ। ਉਹ ਜੌਆਂ ਦੇ ਆਟੇ ਉੱਤੇ ਤੇਲ ਜਾਂ ਧੂਫ਼ ਨਾ ਪਾਵੇ। ਇਹ ਜੌਂਆ ਦਾ ਆਟਾ ਯਹੋਵਾਹ ਲਈ ਅਨਾਜ ਦੀ ਭੇਟ ਹੈ। ਇਹ ਇਸ ਲਈ ਦਿੱਤਾ ਗਿਆ ਹੈ ਕਿ ਪਤੀ ਈਰਖਾਲੂ ਹੈ। ਇਹ ਭੇਟ ਇਹ ਦਰਸਾਵੇਗੀ ਕਿ ਇਸ ਨੂੰ ਇਹ ਵਿਸ਼ਵਾਸ ਹੈ ਕਿ ਉਸਦੀ ਪਤਨੀ ਨੇ ਉਸ ਨਾਲ ਬੇਵਫ਼ਾਈ ਕੀਤੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)15 ਤਾਂ ਉਹ ਮਨੁੱਖ ਆਪਣੀ ਤੀਵੀਂ ਨੂੰ ਜਾਜਕ ਕੋਲ ਲਿਆਵੇ ਨਾਲੇ ਉਹ ਉਸ ਦੇ ਲਈ ਏਫਾ ਦਾ ਦਸਵਾਂ ਹਿੱਸਾ ਜੌਂ ਦੇ ਮੈਦੇ ਦਾ ਚੜ੍ਹਾਵਾ ਲਿਆਵੇ ਪਰ ਉਹ ਉਸ ਉੱਤੇ ਤੇਲ ਨਾ ਡੋਹਲੇ ਨਾ ਉਸ ਉੱਤੇ ਲੁਬਾਨ ਪਾਵੇ ਕਿਉਂ ਜੋ ਉਹ ਜਲਨ ਦੀ ਭੇਟ ਹੈ, ਉਹ ਯਾਦਗਰੀ ਦੀ ਭੇਟ ਹੈ ਜਿਹੜੀ ਬੁਰਿਆਈ ਨੂੰ ਚੇਤੇ ਕਰਾਉਂਦੀ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਤਦ ਉਹ ਮਨੁੱਖ ਆਪਣੀ ਪਤਨੀ ਨੂੰ ਜਾਜਕ ਕੋਲ ਲਿਆਵੇ ਨਾਲੇ ਉਹ ਉਸ ਦੇ ਲਈ ਏਫ਼ਾਹ ਦਾ ਦਸਵਾਂ ਹਿੱਸਾ, ਜੌਂ ਦੇ ਮੈਦੇ ਦਾ ਚੜ੍ਹਾਵਾ ਲਿਆਵੇ ਪਰ ਉਹ ਉਸ ਦੇ ਉੱਤੇ ਤੇਲ ਨਾ ਡੋਲ੍ਹੇ ਨਾ ਉਸ ਉੱਤੇ ਲੁਬਾਨ ਪਾਵੇ ਕਿਉਂ ਜੋ ਉਹ ਜਲਣ ਦੀ ਭੇਟ ਹੈ, ਉਹ ਯਾਦਗਾਰੀ ਦੀ ਭੇਂਟ ਹੈ ਜਿਹੜੀ ਬੁਰਿਆਈ ਨੂੰ ਚੇਤੇ ਕਰਾਉਂਦੀ ਹੈ। Sien die hoofstuk |