ਕੁਲੁੱਸੈ 3:5 - ਪੰਜਾਬੀ ਮੌਜੂਦਾ ਤਰਜਮਾ5 ਇਸ ਲਈ ਜੋ ਵੀ ਤੁਹਾਡੇ ਧਰਤੀ ਦੇ ਸੁਭਾਅ ਨਾਲ ਸੰਬੰਧਿਤ ਹੈ ਨੂੰ ਮਾਰ ਦਿਓ: ਜਿਨਸੀ ਅਨੈਤਿਕਤਾ, ਅਪਵਿੱਤਰਤਾ, ਵਾਸਨਾ, ਬੁਰਾਈਆਂ ਦੀਆਂ ਇੱਛਾਵਾਂ ਅਤੇ ਲਾਲਚ, ਜੋ ਮੂਰਤੀ ਪੂਜਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)5 ਇਸ ਲਈ ਤੁਸੀਂ ਆਪਣੇ ਅੰਗਾਂ ਨੂੰ ਜੋ ਧਰਤੀ ਉੱਤੇ ਹਨ ਮਾਰ ਸੁੱਟੋ ਅਰਥਾਤ ਹਰਾਮਕਾਰੀ, ਗੰਦ ਮੰਦ, ਕਾਮਨਾ, ਬੁਰੀ ਇੱਛਿਆ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)5 ਇਸ ਲਈ ਤੁਸੀਂ ਆਪਣੀਆਂ ਸੰਸਾਰਕ ਵਾਸਨਾਵਾਂ ਨੂੰ ਮਾਰ ਦੇਵੋ, ਭਾਵ ਵਿਭਚਾਰ, ਅਨੈਤਿਕਤਾ, ਕਾਮਨਾ, ਬੁਰੀ ਲਾਲਸਾ ਅਤੇ ਲੋਭ, ਜੋ ਕਿ ਮੂਰਤੀ ਪੂਜਾ ਦੇ ਬਰਾਬਰ ਹੈ । Sien die hoofstukPunjabi Standard Bible5 ਇਸ ਲਈ ਧਰਤੀ ਉਤਲੇ ਆਪਣੇ ਅੰਗਾਂ ਨੂੰ ਮਾਰ ਸੁੱਟੋ ਅਰਥਾਤ ਵਿਭਚਾਰ, ਅਸ਼ੁੱਧਤਾ, ਕਾਮਨਾ, ਬੁਰੀ ਲਾਲਸਾ ਅਤੇ ਲੋਭ ਨੂੰ ਜੋ ਕਿ ਮੂਰਤੀ-ਪੂਜਾ ਹੈ। Sien die hoofstukਪਵਿੱਤਰ ਬਾਈਬਲ5 ਇਸ ਲਈ ਸਾਰੀਆਂ ਮੰਦੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕੱਢ ਦਿਓ। ਉਹ ਹਨ; ਜਿਨਸੀ ਪਾਪ, ਅਨੈਤਿਕਤਾ, ਲਾਲਸਾ, ਬੁਰੀਆਂ ਇੱਛਾਵਾਂ ਅਤੇ ਲਾਲਚ ਜੋ ਕਿ ਮੂਰਤੀ ਉਪਾਸੱਕ ਹਨ। Sien die hoofstuk |