ਕੁਲੁੱਸੈ 3:22 - Punjabi Standard Bible22 ਦਾਸੋ, ਜਿਹੜੇ ਸਰੀਰ ਦੇ ਅਨੁਸਾਰ ਤੁਹਾਡੇ ਮਾਲਕ ਹਨ, ਸਭਨਾਂ ਗੱਲਾਂ ਵਿੱਚ ਉਨ੍ਹਾਂ ਦੀ ਆਗਿਆਕਾਰੀ ਕਰੋ; ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਵਾਂਗ ਵਿਖਾਵੇ ਲਈ ਨਹੀਂ, ਸਗੋਂ ਪ੍ਰਭੂ ਦਾ ਡਰ ਰੱਖਦੇ ਹੋਏ ਮਨ ਦੀ ਸਚਾਈ ਨਾਲ ਇਹ ਕਰੋ। Sien die hoofstukਪਵਿੱਤਰ ਬਾਈਬਲ O.V. Bible (BSI)22 ਹੇ ਨੌਕਰੋ, ਤੁਸੀਂ ਸਭਨੀਂ ਗੱਲੀਂ ਆਪਣੇ ਸੰਸਾਰਕ ਮਾਲਕਾਂ ਦੀ ਆਗਿਆਕਾਰੀ ਕਰੋ ਅਤੇ ਮਨੁੱਖਾਂ ਦੇ ਰਿਝਾਉਣ ਵਾਲਿਆਂ ਵਾਂਙੁ ਵਿਖਾਵੇ ਦੀ ਨੌਕਰੀ ਨਹੀਂ ਸਗੋਂ ਮਨ ਦੀ ਸਫ਼ਾਈ ਨਾਲ ਪ੍ਰਭੁ ਦੇ ਭੈ ਨਾਲ ਕਰੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਹੇ ਨੌਕਰੋ, ਤੁਸੀਂ ਹਰੇਕ ਗੱਲ ਵਿੱਚ ਆਪਣੇ ਸੰਸਾਰਕ ਮਾਲਕਾਂ ਦੇ ਆਗਿਆਕਾਰੀ ਬਣੋ ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਵਾਂਗੂੰ ਦਿਖਾਵੇ ਦੀ ਨੌਕਰੀ ਨਹੀਂ ਸਗੋਂ ਮਨ ਦੀ ਸਫ਼ਾਈ ਨਾਲ ਪ੍ਰਭੂ ਦੇ ਡਰ ਨਾਲ ਕਰੋ। Sien die hoofstukਪਵਿੱਤਰ ਬਾਈਬਲ (Revised Common Language North American Edition)22 ਗ਼ੁਲਾਮੋ, ਹਰ ਕੰਮ ਵਿੱਚ ਆਪਣੇ ਮਨੁੱਖੀ ਮਾਲਕਾਂ ਦੇ ਆਗਿਆਕਾਰ ਬਣ ਕੇ ਰਹੋ । ਕੇਵਲ ਉਸੇ ਸਮੇਂ ਹੀ ਨਹੀਂ ਜਦੋਂ ਮਾਲਕ ਤੁਹਾਨੂੰ ਦੇਖ ਰਹੇ ਹੋਣ ਅਤੇ ਉਹਨਾਂ ਨੂੰ ਖ਼ੁਸ਼ ਕਰਨ ਦੇ ਲਈ ਹੀ ਨਹੀਂ ਪਰ ਸੱਚੇ ਦਿਲ ਦੇ ਨਾਲ ਪ੍ਰਭੂ ਦੇ ਡਰ ਵਿੱਚ ਕੰਮ ਕਰੋ । Sien die hoofstukਪੰਜਾਬੀ ਮੌਜੂਦਾ ਤਰਜਮਾ22 ਹੇ ਗੁਲਾਮੋ, ਹਰ ਗੱਲ ਵਿੱਚ ਆਪਣੇ ਧਰਤੀ ਦੇ ਮਾਲਕਾਂ ਦੀ ਆਗਿਆ ਮੰਨੋ; ਅਤੇ ਇਹ ਕਰੋ, ਨਾ ਸਿਰਫ ਦਿਖਾਵੇ ਲਈ ਉਹਨਾਂ ਦੀ ਮਿਹਰਬਾਨੀ ਕਰੀਏ, ਬਲਕਿ ਪੂਰੇ ਦਿਲ ਨਾਲ ਅਤੇ ਪ੍ਰਭੂ ਲਈ ਸਤਿਕਾਰ ਨਾਲ। Sien die hoofstukਪਵਿੱਤਰ ਬਾਈਬਲ22 ਨੌਕਰੋ, ਹਰ ਚੀਜ਼ ਵਿੱਚ ਆਪਣੇ ਮਾਲਕ ਦਾ ਕਹਿਣਾ ਮੰਨੋ। ਹਮੇਸ਼ਾ ਉਹੀ ਕਰੋ ਜੋ ਤੁਹਾਡਾ ਮਾਲਕ ਤੁਹਾਥੋਂ ਕਰਾਉਣਾ ਚਾਹੁੰਦਾ ਹੈ, ਉਦੋਂ ਵੀ ਜਦੋਂ ਉਹ ਤੁਹਾਨੂੰ ਨਹੀਂ ਵੇਖ ਰਿਹਾ। ਲੋਕਾਂ ਨੂੰ ਪ੍ਰਸੰਨ ਕਰਨ ਦੇ ਉਦੇਸ਼ ਨਾਲ ਗੱਲਾਂ ਨਾ ਕਰੋ, ਪਰ ਉਨ੍ਹਾਂ ਨੂੰ ਪੂਰੇ ਦਿਲੋਂ ਪ੍ਰਭੂ ਨੂੰ ਪ੍ਰਸੰਨ ਕਰਨ ਲਈ ਕਰੋ। Sien die hoofstuk |