ਯਾਕੂਬ 1:13 - Punjabi Standard Bible13 ਜਦੋਂ ਕੋਈ ਪਰਤਾਇਆ ਜਾਂਦਾ ਹੈ ਤਾਂ ਉਹ ਇਹ ਨਾ ਕਹੇ ਕਿ ਮੈਂ ਪਰਮੇਸ਼ਰ ਵੱਲੋਂ ਪਰਤਾਇਆ ਜਾ ਰਿਹਾ ਹਾਂ; ਕਿਉਂਕਿ ਪਰਮੇਸ਼ਰ ਨੂੰ ਬੁਰੀਆਂ ਗੱਲਾਂ ਦੁਆਰਾ ਨਹੀਂ ਪਰਤਾਇਆ ਜਾ ਸਕਦਾ ਅਤੇ ਨਾ ਹੀ ਉਹ ਆਪ ਕਿਸੇ ਨੂੰ ਪਰਤਾਉਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)13 ਕੋਈ ਮਨੁੱਖ ਜਦ ਪਰਤਾਇਆ ਜਾਵੇ ਤਾਂ ਇਹ ਨਾ ਆਖੇ ਭਈ ਮੈਂ ਪਰਮੇਸ਼ੁਰ ਵੱਲੋਂ ਪਰਤਾਇਆ ਜਾਂਦਾ ਹਾਂ ਕਿਉਂ ਜੋ ਪਰਮੇਸ਼ੁਰ ਬਦੀਆਂ ਤੋਂ ਪਰਤਾਇਆ ਨਹੀਂ ਜਾਂਦਾ ਹੈ ਅਤੇ ਨਾ ਉਹ ਆਪ ਕਿਸੇ ਨੂੰ ਪਰਤਾਉਂਦਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਜਦੋਂ ਕੋਈ ਮਨੁੱਖ ਪਰਤਾਇਆ ਜਾਵੇ ਤਾਂ ਉਹ ਇਹ ਨਾ ਆਖੇ ਕਿ ਮੈਂ ਪਰਮੇਸ਼ੁਰ ਦੇ ਵੱਲੋਂ ਪਰਤਾਇਆ ਜਾਂਦਾ ਹਾਂ, ਕਿਉਂ ਜੋ ਪਰਮੇਸ਼ੁਰ ਬੁਰੀਆਂ ਗੱਲਾਂ ਨਾਲ ਪਰਤਾਇਆ ਨਹੀਂ ਜਾਂਦਾ ਅਤੇ ਨਾ ਹੀ ਉਹ ਆਪ ਕਿਸੇ ਨੂੰ ਬੁਰੀਆਂ ਗੱਲਾਂ ਨਾਲ ਪਰਤਾਉਂਦਾ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)13 ਜਦੋਂ ਕੋਈ ਪਰਤਾਇਆ ਜਾਵੇ, ਉਹ ਇਹ ਨਾ ਕਹੇ, “ਪਰਮੇਸ਼ਰ ਮੈਨੂੰ ਪਰਤਾ ਰਹੇ ਹਨ,” ਕਿਉਂਕਿ ਪਰਮੇਸ਼ਰ ਬੁਰਾਈ ਦੇ ਰਾਹੀਂ ਨਹੀਂ ਪਰਤਾਏ ਜਾ ਸਕਦੇ ਅਤੇ ਨਾ ਹੀ ਉਹ ਆਪ ਕਿਸੇ ਨੂੰ ਪਰਤਾਉਂਦੇ ਹਨ Sien die hoofstukਪੰਜਾਬੀ ਮੌਜੂਦਾ ਤਰਜਮਾ13 ਜਦੋਂ ਕੋਈ ਪਰਤਾਇਆ ਜਾਂਦਾ ਹੈ, ਤਾਂ ਉਹ ਨੂੰ ਇਹ ਨਹੀਂ ਕਹਿਣਾ ਚਾਹੀਦਾ, “ਪਰਮੇਸ਼ਵਰ ਮੈਨੂੰ ਪਰਤਾ ਰਿਹਾ ਹੈ।” ਕਿਉਂਕਿ ਪਰਮੇਸ਼ਵਰ ਬੁਰਾਈ ਨਾਲ ਪਰਤਾਇਆ ਨਹੀਂ ਜਾਂਦਾ, ਨਾ ਹੀ ਉਹ ਕਿਸੇ ਨੂੰ ਪਰਤਾਉਂਦਾ ਹੈ; Sien die hoofstukਪਵਿੱਤਰ ਬਾਈਬਲ13 ਜਦੋਂ ਕਿਸੇ ਵਿਅਕਤੀ ਨੂੰ ਪਰਤਾਇਆ ਜਾਂਦਾ ਹੈ ਤਾਂ ਉਸ ਨੂੰ ਇਹ ਨਹੀਂ ਆਖਣਾ ਚਾਹੀਦਾ, “ਪਰਮੇਸ਼ੁਰ ਮੈਨੂੰ ਪਰਤਾਉਂਦਾ ਹੈ।” ਬਦੀ ਪਰਮੇਸ਼ੁਰ ਨੂੰ ਨਹੀਂ ਪਰਤਾ ਸੱਕਦੀ। ਅਤੇ ਪਰਮੇਸ਼ੁਰ ਖੁਦ ਕਿਸੇ ਨੂੰ ਨਹੀਂ ਲਲਚਾਉਂਦਾ। Sien die hoofstuk |