ਲੂਕਾ ਦੀ ਇੰਜੀਲ 6:48 - Punjabi Standard Bible48 ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਘਰ ਬਣਾਉਂਦੇ ਸਮੇਂ ਜ਼ਮੀਨ ਡੂੰਘੀ ਪੁੱਟ ਕੇ ਚਟਾਨ ਉੱਤੇ ਨੀਂਹ ਰੱਖੀ ਅਤੇ ਜਦੋਂ ਹੜ੍ਹ ਆਇਆ ਤਾਂ ਪਾਣੀ ਉਸ ਘਰ ਨਾਲ ਟਕਰਾਇਆ ਪਰ ਉਸ ਨੂੰ ਹਿਲਾ ਨਾ ਸਕਿਆ, ਕਿਉਂਕਿ ਉਹ ਚੰਗੀ ਤਰ੍ਹਾਂ ਬਣਾਇਆ ਗਿਆ ਸੀ। Sien die hoofstukਪਵਿੱਤਰ ਬਾਈਬਲ O.V. Bible (BSI)48 ਉਹ ਉਸ ਮਨੁੱਖ ਵਰਗਾ ਹੈ ਜਿਹ ਨੇ ਘਰ ਬਣਾਉਂਦਿਆਂ ਡੂੰਘਾ ਪੁੱਟ ਕੇ ਪੱਥਰ ਉੱਤੇ ਨੀਉਂ ਧਰੀ ਅਤੇ ਜਾਂ ਹੜ੍ਹ ਆਇਆ ਤਾਂ ਧਾਰ ਨੇ ਉਸ ਘਰ ਉੱਤੇ ਜ਼ੋਰ ਮਾਰਿਆ ਪਰ ਉਹ ਨੂੰ ਹਿਲਾ ਨਾ ਸੱਕੀ ਇਸ ਲਈ ਜੋ ਉਹ ਅੱਛੀ ਤਰਾਂ ਬਣਾਇਆਂ ਹੋਇਆ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ48 ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਘਰ ਬਣਾਉਣ ਵੇਲੇ ਧਰਤੀ ਡੂੰਘੀ ਪੁੱਟ ਕੇ ਪੱਥਰ ਉੱਤੇ ਨੀਂਹ ਰੱਖੀ ਅਤੇ ਜਦ ਹੜ੍ਹ ਆਇਆ ਤਾਂ ਲਹਿਰ ਨੇ ਉਸ ਘਰ ਉੱਤੇ ਜ਼ੋਰ ਮਾਰਿਆ ਪਰ ਉਸ ਨੂੰ ਹਿਲਾ ਨਾ ਸਕੀ ਇਸ ਲਈ ਜੋ ਉਹ ਚੰਗੀ ਤਰ੍ਹਾਂ ਬਣਾਇਆ ਹੋਇਆ ਸੀ। Sien die hoofstukਪਵਿੱਤਰ ਬਾਈਬਲ (Revised Common Language North American Edition)48 ਉਹ ਉਸ ਮਨੁੱਖ ਦੀ ਤਰ੍ਹਾਂ ਹੈ ਜਿਸ ਨੇ ਘਰ ਬਣਾਉਣ ਸਮੇਂ ਡੂੰਘੀ ਜ਼ਮੀਨ ਪੁੱਟ ਕੇ ਪੱਥਰ ਉੱਤੇ ਨੀਂਹ ਰੱਖੀ । ਇਸ ਲਈ ਜਦੋਂ ਹੜ੍ਹ ਆਇਆ ਅਤੇ ਪਾਣੀ ਦੀਆਂ ਜ਼ੋਰਦਾਰ ਲਹਿਰਾਂ ਉਸ ਘਰ ਨਾਲ ਟਕਰਾਈਆਂ ਤਾਂ ਉਸ ਦਾ ਕੁਝ ਨਾ ਵਿਗੜਿਆ ਕਿਉਂਕਿ ਉਸ ਦੀਆਂ ਨੀਹਾਂ ਪੱਕੀਆਂ ਅਤੇ ਡੂੰਘੀਆਂ ਸਨ । Sien die hoofstukਪੰਜਾਬੀ ਮੌਜੂਦਾ ਤਰਜਮਾ48 ਉਹ ਉਸ ਆਦਮੀ ਦੀ ਤਰ੍ਹਾਂ ਹਨ ਜੋ ਘਰ ਬਣਾ ਰਿਹਾ ਹੈ, ਜਿਸਨੇ ਡੂੰਘੀ ਖੁਦਾਈ ਕੀਤੀ ਅਤੇ ਚੱਟਾਨ ਤੇ ਨੀਂਹ ਰੱਖੀ। ਜਦੋਂ ਹੜ੍ਹ ਆਇਆ ਤਾਂ ਉਸ ਘਰ ਨੂੰ ਟੱਕਰ ਮਾਰੀ ਪਰ ਉਸ ਨੂੰ ਹਿਲਾ ਨਾ ਸਕਿਆ ਕਿਉਂਕਿ ਉਹ ਘਰ ਮਜ਼ਬੂਤ ਸੀ। Sien die hoofstukਪਵਿੱਤਰ ਬਾਈਬਲ48 ਉਸ ਆਦਮੀ ਵਰਗਾ ਹੈ ਜੋ ਕਿ ਘਰ ਬਣਾ ਰਿਹਾ ਹੈ। ਉਹ ਡੂੰਘੀ ਖੁਦਾਈ ਕਰਕੇ ਚੱਟਾਨ ਉੱਤੇ ਨੀਂਹ ਧਰਦਾ ਹੈ। ਹੜ੍ਹ ਆਉਂਦਾ ਹੈ ਅਤੇ ਹੜ੍ਹ ਦਾ ਪਾਣੀ ਉਸ ਦੇ ਘਰ ਨੂੰ ਵਹਾਕੇ ਲੈ ਜਾਣ ਦੀ ਕੋਸ਼ਿਸ਼ ਕਰਦਾ ਹੈ, ਪਰ ਉਹ ਹੜ੍ਹ ਉਸ ਘਰ ਨੂੰ ਹਿਲਾ ਨਹੀਂ ਸੱਕਦਾ, ਕਿਉਂਕਿ ਉਸ ਘਰ ਦੀ ਨੀਂਹ ਮਜਬੂਤ ਹੈ। Sien die hoofstuk |