Aanlyn Bybel

- Advertensies -




ਲੂਕਾ ਦੀ ਇੰਜੀਲ 7:39 - Punjabi Standard Bible

39 ਪਰ ਇਹ ਵੇਖ ਕੇ ਉਹ ਫ਼ਰੀਸੀ ਜਿਸ ਨੇ ਉਸ ਨੂੰ ਨਿਉਤਾ ਦਿੱਤਾ ਸੀ ਆਪਣੇ ਮਨ ਵਿੱਚ ਕਹਿਣ ਲੱਗਾ, “ਜੇ ਇਹ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਜਿਹੜੀ ਔਰਤ ਉਸ ਨੂੰ ਛੂਹ ਰਹੀ ਹੈ ਉਹ ਕੌਣ ਅਤੇ ਕਿਸ ਤਰ੍ਹਾਂ ਦੀ ਹੈ, ਕਿਉਂਕਿ ਉਹ ਪਾਪਣ ਹੈ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

39 ਅਰ ਇਹ ਵੇਖ ਕੇ ਫ਼ਰੀਸੀ ਜਿਹ ਨੇ ਉਹ ਨੂੰ ਨੇਉਤਾ ਦਿੱਤਾ ਸੀ ਆਪਣੇ ਜੀ ਵਿੱਚ ਕਹਿਣ ਲੱਗਾ ਭਈ ਇਹ ਮਨੁੱਖ ਜੇ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਤੀਵੀਂ ਜੋ ਉਹ ਨੂੰ ਛੋਹੰਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

39 ਅਤੇ ਇਹ ਵੇਖ ਕੇ ਉਹ ਫ਼ਰੀਸੀ ਜਿਸ ਨੇ ਉਸ ਨੂੰ ਭੋਜਨ ਤੇ ਬੁਲਾਇਆ ਸੀ ਆਪਣੇ ਮਨ ਵਿੱਚ ਕਹਿਣ ਲੱਗਾ ਕਿ ਇਹ ਮਨੁੱਖ ਜੇਕਰ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਔਰਤ ਜੋ ਉਸ ਨੂੰ ਛੂੰਹਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

39 ਜਦੋਂ ਫ਼ਰੀਸੀ ਜਿਸ ਨੇ ਯਿਸੂ ਨੂੰ ਆਪਣੇ ਘਰ ਸੱਦਾ ਦਿੱਤਾ ਸੀ ਇਹ ਹੁੰਦਾ ਦੇਖਿਆ ਤਾਂ ਉਹ ਆਪਣੇ ਮਨ ਵਿੱਚ ਸੋਚਣ ਲੱਗਾ, “ਜੇਕਰ ਇਹ ਆਦਮੀ ਨਬੀ ਹੁੰਦਾ ਤਾਂ ਇਹ ਜਾਣ ਲੈਂਦਾ ਕਿ ਇਹ ਔਰਤ ਜਿਹੜੀ ਉਸ ਨੂੰ ਛੂਹ ਰਹੀ ਹੈ, ਉਹ ਪਾਪਣ ਹੈ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

39 ਜਦੋਂ ਉਸ ਫ਼ਰੀਸੀ ਨੇ, ਜਿਸ ਨੇ ਯਿਸ਼ੂ ਨੂੰ ਬੁਲਾਇਆ ਸੀ, ਇਹ ਦੇਖਿਆ ਤਾਂ ਉਹ ਆਪਣੇ ਮਨ ਵਿੱਚ ਸੋਚਣ ਲੱਗਿਆ, “ਜੇ ਇਹ ਮਨੁੱਖ ਸੱਚ-ਮੁੱਚ ਇੱਕ ਨਬੀ ਹੁੰਦਾ, ਤਾਂ ਉਹ ਜਾਣ ਜਾਂਦਾ ਕਿ ਇਹ ਔਰਤ ਕੌਣ ਹੈ ਜੋ ਉਸਨੂੰ ਛੋਹ ਰਹੀ ਹੈ; ਉਹ ਇੱਕ ਪਾਪੀ ਔਰਤ ਹੈ!”

Sien die hoofstuk Kopieer

ਪਵਿੱਤਰ ਬਾਈਬਲ

39 ਜਿਸ ਫ਼ਰੀਸੀ ਨੇ ਯਿਸੂ ਨੂੰ ਆਪਣੇ ਘਰ ਭੋਜਨ ਲਈ ਬੁਲਾਇਆ ਸੀ ਉਸ ਨੇ ਇਹ ਸਭ ਵੇਖਿਆ ਤਾਂ ਆਪਣੇ ਮਨ ਵਿੱਚ ਸੋਚਿਆ, “ਜੇਕਰ ਇਹ ਆਦਮੀ (ਯਿਸੂ) ਨਬੀ ਹੁੰਦਾ ਤਾਂ ਜਿਹੜੀ ਔਰਤ ਇਸਦੇ ਪੈਰ ਛੂਹ ਰਹੀ ਹੈ, ਉਸ ਨੂੰ ਪਤਾ ਹੋਣਾ ਚਾਹੀਦਾ ਸੀ ਕਿ ਉਹ ਇੱਕ ਪਾਪਣ ਔਰਤ ਹੈ।”

Sien die hoofstuk Kopieer




ਲੂਕਾ ਦੀ ਇੰਜੀਲ 7:39

Volg ons:

Advertensies


Advertensies