Aanlyn Bybel

- Advertensies -




ਲੂਕਾ ਦੀ ਇੰਜੀਲ 7:6 - Punjabi Standard Bible

6 ਯਿਸੂ ਉਨ੍ਹਾਂ ਦੇ ਨਾਲ ਤੁਰ ਪਿਆ, ਪਰ ਜਦੋਂ ਉਹ ਘਰ ਤੋਂ ਬਹੁਤਾ ਦੂਰ ਨਹੀਂ ਸੀ ਤਾਂ ਸੂਬੇਦਾਰ ਨੇ ਆਪਣੇ ਮਿੱਤਰਾਂ ਨੂੰ ਇਹ ਕਹਿਣ ਲਈ ਉਸ ਦੇ ਕੋਲ ਭੇਜਿਆ, “ਪ੍ਰਭੂ, ਤੂੰ ਖੇਚਲ ਨਾ ਕਰ, ਕਿਉਂਕਿ ਮੈਂ ਇਸ ਯੋਗ ਨਹੀਂ ਕਿ ਤੂੰ ਮੇਰੀ ਛੱਤ ਹੇਠ ਆਵੇਂ;

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਰ ਜਾਂ ਉਹ ਘਰ ਦੇ ਨੇੜੇ ਆਇਆ ਤਾਂ ਸੂਬੇਦਾਰ ਨੇ ਮਿੱਤਰਾਂ ਦੇ ਰਾਹੀਂ ਉਸ ਨੂੰ ਕਹਾ ਭੇਜਿਆ ਕਿ ਪ੍ਰਭੁ ਜੀ ਖੇਚਲ ਨਾ ਕਰ ਕਿਉਂਕਿ ਮੈਂ ਇਸ ਲਾਇਕ ਨਹੀਂ ਜੋ ਤੂੰ ਮੇਰੀ ਛੱਤ ਹੇਠ ਆਵੇਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਤੇ ਜਦ ਉਹ ਘਰ ਦੇ ਨੇੜੇ ਆਇਆ ਤਾਂ ਸੂਬੇਦਾਰ ਨੇ ਮਿੱਤਰਾਂ ਦੇ ਰਾਹੀਂ ਉਸ ਨੂੰ ਸੁਨੇਹਾ ਭੇਜਿਆ ਕਿ ਪ੍ਰਭੂ ਜੀ ਖੇਚਲ ਨਾ ਕਰ ਕਿਉਂਕਿ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੇ ਘਰ ਆਓ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

6 ਇਸ ਲਈ ਯਿਸੂ ਉਹਨਾਂ ਦੇ ਨਾਲ ਗਏ । ਉਹ ਸੂਬੇਦਾਰ ਦੇ ਘਰ ਤੋਂ ਅਜੇ ਥੋੜ੍ਹੀ ਦੂਰ ਹੀ ਸਨ ਕਿ ਸੂਬੇਦਾਰ ਨੇ ਆਪਣੇ ਮਿੱਤਰਾਂ ਦੇ ਰਾਹੀਂ ਇਹ ਸੁਨੇਹਾ ਭੇਜਿਆ, “ਪ੍ਰਭੂ ਜੀ, ਤੁਸੀਂ ਕਸ਼ਟ ਨਾ ਕਰੋ । ਮੈਂ ਇਸ ਲਾਇਕ ਨਹੀਂ ਕਿ ਤੁਸੀਂ ਮੇਰੇ ਘਰ ਆਓ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

6 ਤਾਂ ਯਿਸ਼ੂ ਉਹਨਾਂ ਦੇ ਨਾਲ ਚਲੇ ਗਏ। ਯਿਸ਼ੂ ਉਸ ਦੇ ਘਰ ਦੇ ਨੇੜੇ ਪਹੁੰਚੇ ਹੀ ਸੀ ਕਿ ਸੂਬੇਦਾਰ ਨੇ ਆਪਣੇ ਦੋਸਤਾਂ ਰਾਹੀਂ ਉਸ ਨੂੰ ਸੁਨੇਹਾ ਭੇਜਿਆ, “ਹੇ ਪ੍ਰਭੂ ਜੀ! ਖੇਚਲ ਨਾ ਕਰੋ। ਮੈਂ ਇਸ ਯੋਗ ਤਾਂ ਨਹੀਂ ਜੋ ਤੁਸੀਂ ਮੇਰੀ ਛੱਤ ਹੇਠਾਂ ਆਓ।

Sien die hoofstuk Kopieer

ਪਵਿੱਤਰ ਬਾਈਬਲ

6 ਇਸ ਲਈ ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਤੇ ਜਦੋਂ ਉਹ ਉਸ ਦੇ ਘਰ ਤੋਂ ਜਿਆਦਾ ਦੂਰ ਨਹੀਂ ਸੀ। ਤਾਂ ਅਧਿਕਾਰੀ ਨੇ ਆਪਣੇ ਕੁਝ ਮਿੱਤਰਾਂ ਨੂੰ ਉਸ ਨੂੰ ਇਹ ਆਖਣ ਲਈ ਭੇਜਿਆ, “ਪ੍ਰਭੂ ਤੁਸੀਂ ਇੱਥੇ ਆਉਣ ਦੀ ਤਕਲੀਫ਼ ਨਾ ਕਰੋ, ਕਿਉਂਕਿ ਮੈਂ ਇਸ ਲਾਇੱਕ ਨਹੀਂ ਕਿ ਤੁਸੀਂ ਮੇਰੀ ਛੱਤ ਹੇਠ ਆਵੋ।

Sien die hoofstuk Kopieer




ਲੂਕਾ ਦੀ ਇੰਜੀਲ 7:6

Volg ons:

Advertensies


Advertensies