ਤੀਤੁਸ ਨੂੰ 1:15 - Punjabi Standard Bible15 ਜਿਹੜੇ ਸ਼ੁੱਧ ਹਨ ਉਨ੍ਹਾਂ ਲਈ ਸਭ ਚੀਜ਼ਾਂ ਸ਼ੁੱਧ ਹਨ, ਪਰ ਜਿਹੜੇ ਭ੍ਰਿਸ਼ਟ ਅਤੇ ਅਵਿਸ਼ਵਾਸੀ ਹਨ ਉਨ੍ਹਾਂ ਲਈ ਕੁਝ ਵੀ ਸ਼ੁੱਧ ਨਹੀਂ ਹੈ, ਸਗੋਂ ਉਨ੍ਹਾਂ ਦਾ ਮਨ ਅਤੇ ਵਿਵੇਕ ਦੋਵੇਂ ਭ੍ਰਿਸ਼ਟ ਹੋ ਗਏ ਹਨ। Sien die hoofstukਪਵਿੱਤਰ ਬਾਈਬਲ O.V. Bible (BSI)15 ਸੁੱਚਿਆਂ ਲਈ ਸੱਭੋ ਕੁਝ ਸੁੱਚਾ ਹੈ ਪਰ ਭਰਿਸ਼ਟਾਂ ਅਤੇ ਬੇਪਰਤੀਤਿਆਂ ਲਈ ਕੁਝ ਵੀ ਸੁੱਚਾ ਨਹੀਂ ਸਗੋਂ ਉਨ੍ਹਾਂ ਦੀ ਬੁੱਧ ਅਤੇ ਅੰਤਹਕਰਨ ਭਰਿਸ਼ਟ ਹੋਏ ਹੋਏ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਜੋ ਮਨ ਦੇ ਸਾਫ਼ ਹਨ ਉਹਨਾਂ ਲਈ ਸੱਭੋ ਕੁਝ ਸੁੱਚਾ ਹੈ, ਪਰ ਜੋ ਮਨ ਦੇ ਸਾਫ਼ ਨਹੀਂ ਅਤੇ ਅਵਿਸ਼ਵਾਸੀਆਂ ਲਈ ਕੁਝ ਵੀ ਸੁੱਚਾ ਨਹੀਂ ਸਗੋਂ ਉਨ੍ਹਾਂ ਦੀ ਬੁੱਧ ਅਤੇ ਮਨ ਅਸ਼ੁੱਧ ਹੋ ਚੁੱਕੇ ਹਨ। Sien die hoofstukਪਵਿੱਤਰ ਬਾਈਬਲ (Revised Common Language North American Edition)15 ਜਿਹੜੇ ਸ਼ੁੱਧ ਹਨ, ਉਹਨਾਂ ਦੇ ਲਈ ਸਭ ਕੁਝ ਸ਼ੁੱਧ ਹੈ ਪਰ ਜਿਹੜੇ ਅਸ਼ੁੱਧ ਜਾਂ ਅਵਿਸ਼ਵਾਸੀ ਹਨ, ਉਹਨਾਂ ਦੇ ਲਈ ਕੁਝ ਵੀ ਸ਼ੁੱਧ ਨਹੀਂ ਕਿਉਂਕਿ ਉਹਨਾਂ ਦੇ ਮਨ ਅਤੇ ਅੰਤਹਕਰਨ ਦੋਵੇਂ ਅਸ਼ੁੱਧ ਹੋ ਚੁੱਕੇ ਹਨ । Sien die hoofstukਪੰਜਾਬੀ ਮੌਜੂਦਾ ਤਰਜਮਾ15 ਜੋ ਮਨ ਦੇ ਸ਼ੁੱਧ ਹਨ, ਉਹਨਾਂ ਲਈ ਸਾਰੀਆਂ ਚੀਜ਼ਾਂ ਸ਼ੁੱਧ ਹਨ, ਪਰ ਉਨ੍ਹਾਂ ਲਈ ਜੋ ਭ੍ਰਿਸ਼ਟ ਹਨ ਅਤੇ ਵਿਸ਼ਵਾਸ ਨਹੀਂ ਕਰਦੇ, ਕੁਝ ਵੀ ਸ਼ੁੱਧ ਨਹੀਂ ਹੈ। ਦਰਅਸਲ, ਉਨ੍ਹਾਂ ਦੇ ਦਿਮਾਗ ਅਤੇ ਜ਼ਮੀਰ ਦੋਵੇਂ ਭ੍ਰਿਸ਼ਟ ਹਨ। Sien die hoofstukਪਵਿੱਤਰ ਬਾਈਬਲ15 ਸ਼ੁੱਧ ਲੋਕਾਂ ਲਈ ਸਭ ਕੁਝ ਸ਼ੁੱਧ ਹੈ, ਪਰ ਜਿਹੜੇ ਲੋਕ ਪਾਪ ਨਾਲ ਭਰਪੂਰ ਹਨ ਅਤੇ ਨਿਹਚਾ ਨਹੀਂ ਰੱਖਦੇ, ਉਨ੍ਹਾਂ ਲਈ ਕੁਝ ਵੀ ਸ਼ੁੱਧ ਨਹੀਂ ਹੈ। ਅਸਲ ਵਿੱਚ, ਉਨ੍ਹਾਂ ਦੀ ਸੋਚ ਦੁਸ਼ਟ ਹੋ ਗਈ ਹੈ ਅਤੇ ਉਨ੍ਹਾਂ ਦੀ ਸਹੀ ਨੂੰ ਜਾਨਣ ਦੀ ਯੋਗਤਾ ਨਸ਼ਟ ਹੋ ਚੁੱਕੀ ਹੈ। Sien die hoofstuk |