Aanlyn Bybel

- Advertensies -

੨ ਸਮੂਏਲ 4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ


ਈਸ਼ਬੋਸ਼ਥ ਦੀ ਹੱਤਿਆ

1 ਜਦ ਸ਼ਾਊਲ ਦੇ ਪੁੱਤਰ ਨੇ ਸੁਣਿਆ, ਕਿ ਅਬਨੇਰ ਹਬਰੋਨ ਵਿੱਚ ਮਾਰਿਆ ਗਿਆ, ਤਦ ਉਹ ਘਬਰਾ ਗਿਆ ਅਤੇ ਸਾਰੇ ਇਸਰਾਏਲੀ ਵੀ ਘਬਰਾ ਗਏ।

2 ਸ਼ਾਊਲ ਦੇ ਪੁੱਤਰ ਦੇ ਦੋ ਮਨੁੱਖ ਸਨ ਜੋ ਟੋਲੀਆਂ ਦੇ ਪ੍ਰਧਾਨ ਸਨ, ਇੱਕ ਦਾ ਨਾਮ ਬਆਨਾਹ ਅਤੇ ਦੂਜੇ ਦਾ ਨਾਮ ਰੇਕਾਬ ਸੀ, ਇਹ ਦੋਵੇਂ ਬਿਨਯਾਮੀਨ ਦੇ ਵੰਸ਼ ਵਿੱਚੋਂ ਬੇਰੋਥੀ ਰਿੰਮੋਨ ਦੇ ਪੁੱਤਰ ਸਨ। ਕਿਉਂ ਜੋ ਬੇਰੋਥੀ ਵੀ ਬਿਨਯਾਮੀਨ ਵਿੱਚ ਹੀ ਗਿਣਿਆ ਜਾਂਦਾ ਸੀ।

3 ਅਤੇ ਬੇਰੋਥੀ ਗਿੱਤਾਯਮ ਨੂੰ ਭੱਜ ਗਏ ਸਨ ਅਤੇ ਅੱਜ ਤੱਕ ਉਹ ਉੱਥੋਂ ਦੇ ਪਰਦੇਸੀ ਹਨ।

4 ਸ਼ਾਊਲ ਦੇ ਪੁੱਤਰ ਯੋਨਾਥਾਨ ਦਾ ਇੱਕ ਪੁੱਤਰ ਦੋਹਾਂ ਪੈਰਾਂ ਤੋਂ ਲੰਗੜਾ ਸੀ। ਜਿਸ ਵੇਲੇ ਸ਼ਾਊਲ ਅਤੇ ਯੋਨਾਥਨ ਦੀ ਖ਼ਬਰ ਯਿਜ਼ਰਏਲ ਤੋਂ ਆਈ ਤਦ ਉਹ ਪੰਜ ਸਾਲ ਦਾ ਸੀ, ਉਸੇ ਵੇਲੇ ਉਹ ਦੀ ਦਾਈ ਉਹ ਨੂੰ ਲੈ ਕੇ ਭੱਜ ਨਿੱਕਲੀ ਸੀ, ਜਦ ਭੱਜਣ ਦੇ ਵੇਲੇ ਉਸ ਨੇ ਕਾਹਲੀ ਕੀਤੀ ਤਾਂ ਅਜਿਹਾ ਹੋਇਆ ਕਿ ਉਹ ਡਿੱਗ ਪਿਆ ਅਤੇ ਲੰਗੜਾ ਹੋ ਗਿਆ। ਉਹ ਦਾ ਨਾਮ ਮਫ਼ੀਬੋਸ਼ਥ ਸੀ।

5 ਰਿੰਮੋਨ ਬੇਰੋਥੀ ਦੇ ਪੁੱਤਰ ਰੇਕਾਬ ਅਤੇ ਬਆਨਾਹ ਆਏ ਅਤੇ ਦਿਨ ਦੀ ਧੁੱਪ ਵੇਲੇ ਈਸ਼ਬੋਸ਼ਥ ਦੇ ਘਰ ਵਿੱਚ ਜਾ ਵੜੇ। ਉਹ ਦੁਪਹਿਰ ਨੂੰ ਅਰਾਮ ਕਰ ਰਿਹਾ ਸੀ।

6 ਉਹ ਕਣਕ ਲੈਣ ਦੇ ਬਹਾਨੇ ਘਰ ਵਿੱਚ ਆ ਵੜੇ, ਅਤੇ ਉਹ ਦੇ ਪੇਟ ਵਿੱਚ ਮਾਰਿਆ। ਰੇਕਾਬ ਅਤੇ ਉਹ ਦਾ ਭਰਾ ਬਆਨਾਹ ਭੱਜ ਨਿੱਕਲੇ।

7 ਕਿਉਂ ਜੋ ਜਿਸ ਵੇਲੇ ਉਹ ਘਰ ਦੇ ਵਿੱਚ ਆਏ ਤਾਂ ਉਹ ਆਪਣੀ ਕੋਠੜੀ ਵਿੱਚ ਮੰਜੇ ਉੱਤੇ ਸੁੱਤਾ ਪਿਆ ਸੀ। ਸੋ ਉਨ੍ਹਾਂ ਨੇ ਉਸ ਨੂੰ ਮਾਰ ਦਿੱਤਾ ਅਤੇ ਉਹ ਦਾ ਸਿਰ ਲਾਹ ਲਿਆ ਅਤੇ ਉਸ ਸਿਰ ਨੂੰ ਲੈ ਕੇ ਰਾਤੋ ਰਾਤ ਅਰਾਬਾਹ ਨਾਮਕ ਵਾਦੀ ਦੇ ਰਾਹ ਵਿੱਚੋਂ ਭੱਜ ਗਏ।

8 ਉਹ ਈਸ਼ਬੋਸ਼ਥ ਦਾ ਸਿਰ ਹਬਰੋਨ ਵਿੱਚ ਦਾਊਦ ਦੇ ਕੋਲ ਲੈ ਆਏ ਅਤੇ ਰਾਜਾ ਨੂੰ ਆਖਿਆ, ਇਹ ਤੁਹਾਡਾ ਵੈਰੀ ਸ਼ਾਊਲ ਜੋ ਤੁਹਾਡੀ ਜਿੰਦ ਨੂੰ ਭਾਲਦਾ ਸੀ, ਉਹ ਦੇ ਪੁੱਤਰ ਈਸ਼ਬੋਸ਼ਥ ਦਾ ਸਿਰ ਹੈ। ਸੋ ਯਹੋਵਾਹ ਨੇ ਅੱਜ ਦੇ ਦਿਨ ਮੇਰੇ ਮਹਾਰਾਜ ਰਾਜਾ ਦਾ ਬਦਲਾ, ਸ਼ਾਊਲ ਅਤੇ ਉਹ ਦੀ ਅੰਸ ਤੋਂ ਲੈ ਲਿਆ ਹੈ।

9 ਤਦ ਦਾਊਦ ਨੇ ਰੇਕਾਬ ਅਤੇ ਉਹ ਦੇ ਭਰਾ ਬਆਨਾਹ ਨੂੰ ਜੋ ਬੇਰੋਥੀ ਰਿੰਮੋਨ ਦੇ ਪੁੱਤਰ ਸਨ ਉੱਤਰ ਦੇ ਕੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜਿਸ ਨੇ ਮੇਰੀ ਜਾਨ ਨੂੰ ਸਾਰਿਆਂ ਦੁੱਖਾਂ ਤੋਂ ਛੁਟਕਾਰਾ ਦਿੱਤਾ।

10 ਜਿਸ ਵੇਲੇ ਇੱਕ ਮਨੁੱਖ ਨੇ ਮੈਨੂੰ ਆਖਿਆ ਵੇਖੋ, ਸ਼ਾਊਲ ਮਰ ਗਿਆ ਹੈ ਅਤੇ ਉਸ ਨੇ ਸਮਝਿਆ ਕਿ ਮੈਂ ਇਹ ਚੰਗੀ ਖ਼ਬਰ ਦਿੰਦਾ ਹਾਂ ਤਦ ਮੈਂ ਉਹ ਨੂੰ ਫੜਿਆ ਅਤੇ ਸਿਕਲਗ ਵਿੱਚ ਉਹ ਨੂੰ ਮਾਰ ਸੁੱਟਿਆ। ਮੈਂ ਉਹ ਦੀ ਖ਼ਬਰ ਦੇ ਬਦਲੇ ਇਹੋ ਇਨਾਮ ਦਿੱਤਾ।

11 ਜਦ ਦੁਸ਼ਟਾਂ ਨੇ ਇੱਕ ਧਰਮੀ ਮਨੁੱਖ ਨੂੰ ਉਹ ਦੇ ਘਰ ਵਿੱਚ, ਉਹ ਦੇ ਮੰਜੇ ਉੱਤੇ ਹੀ ਵੱਢ ਸੁੱਟਿਆ! ਤਾਂ ਕੀ, ਮੈਂ ਉਹ ਦੇ ਖੂਨ ਦਾ ਬਦਲਾ ਨਾ ਲਵਾਂਗਾ ਅਤੇ ਤੁਹਾਨੂੰ ਧਰਤੀ ਉੱਤੋਂ ਨਾਸ ਨਾ ਕਰਾਂਗਾ?

12 ਤਦ ਦਾਊਦ ਨੇ ਆਪਣੇ ਜੁਆਨਾਂ ਨੂੰ ਆਗਿਆ ਦਿੱਤੀ ਤਾਂ ਉਨ੍ਹਾਂ ਨੇ ਉਹਨਾਂ ਨੂੰ ਮਾਰਿਆ ਪਰ ਉਹਨਾਂ ਦੇ ਹੱਥ-ਪੈਰ ਵੱਢ ਕੇ ਹਬਰੋਨ ਦੀ ਬਾਉਲੀ ਉੱਤੇ ਲਟਕਾ ਛੱਡੇ ਅਤੇ ਈਸ਼ਬੋਸ਼ਥ ਦੇ ਸਿਰ ਨੂੰ ਲੈ ਕੇ ਹਬਰੋਨ ਦੇ ਵਿਚਕਾਰ ਅਬਨੇਰ ਦੀ ਕਬਰ ਵਿੱਚ ਉਹ ਨੂੰ ਦੱਬ ਦਿੱਤਾ।

PNB-IRV

Creative Commons License

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.

Bridge Connectivity Solutions Pvt. Ltd.
Volg ons:



Advertensies