ਯਿਰਮਿਯਾਹ 1 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀਯਿਰਮਿਯਾਹ 1 ਹਿਲਕੀਯਾਹ ਦੇ ਪੁੱਤਰ ਯਿਰਮਿਯਾਹ ਦੀਆਂ ਬਾਣੀਆਂ ਜਿਹੜਾ ਬਿਨਯਾਮੀਨ ਦੇ ਇਲਾਕੇ ਵਿੱਚ ਅਨਾਥੋਥ ਪਿੰਡ ਦੇ ਜਾਜਕਾਂ ਵਿੱਚੋਂ ਸੀ 2 ਜਿਹ ਦੇ ਕੋਲ ਯਹੋਵਾਹ ਦਾ ਬਚਨ ਆਮੋਨ ਦੇ ਪੁੱਤਰ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਸ਼ਾਸਨ ਦੇ ਦਿਨਾਂ ਵਿੱਚ ਉਸ ਦੀ ਪਾਤਸ਼ਾਹੀ ਦੇ ਤੇਰ੍ਹਵੇਂ ਸਾਲ ਵਿੱਚ ਆਇਆ 3 ਇਹ ਯੋਸ਼ੀਯਾਹ ਦੇ ਪੁੱਤਰ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਸ਼ਾਸਨ ਦਿਨਾਂ ਵਿੱਚ ਵੀ ਯੋਸ਼ੀਯਾਹ ਦੇ ਪੁੱਤਰ ਯਹੂਦਾਹ ਦੇ ਰਾਜਾ ਸਿਦਕੀਯਾਹ ਦੇ ਸ਼ਾਸਨ ਦੇ ਗਿਆਰਵੇਂ ਸਾਲ ਦੇ ਛੇਕੜ ਤੱਕ ਯਰੂਸ਼ਲਮ ਦੀ ਗ਼ੁਲਾਮੀ ਤੱਕ ਜੋ ਪੰਜਵੇਂ ਮਹੀਨੇ ਵਿੱਚ ਸੀ ਆਉਂਦਾ ਰਿਹਾ। ਯਿਰਮਿਯਾਹ ਨੂੰ ਬੁਲਾਉਣਾ 4 ਤਦ ਯਹੋਵਾਹ ਦਾ ਬਚਨ ਇਹ ਆਖ ਕੇ ਮੇਰੇ ਕੋਲ ਆਇਆ, - 5 ਇਹ ਤੋਂ ਪਹਿਲਾਂ ਕਿ ਮੈਂ ਤੈਨੂੰ ਕੁੱਖ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸੀ, ਇਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿੱਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਠਹਿਰਾਇਆ। 6 ਤਾਂ ਮੈਂ ਆਖਿਆ ਹਾਏ ਪ੍ਰਭੂ ਯਹੋਵਾਹ ਵੇਖ, ਮੈਂ ਗੱਲ ਕਰਨੀ ਨਹੀਂ ਜਾਣਦਾ, ਮੈਂ ਤਾਂ ਅਜੇ ਛੋਟੀ ਉਮਰ ਦਾ ਹਾਂ l 7 ਯਹੋਵਾਹ ਨੇ ਮੈਨੂੰ ਆਖਿਆ, ਤੂੰ ਨਾ ਆਖ ਕਿ ਮੈਂ ਛੋਟੀ ਉਮਰ ਦਾ ਹਾਂ, ਤੂੰ ਤਾਂ ਸਾਰਿਆਂ ਕੋਲ ਜਿਹਨਾਂ ਕੋਲ ਮੈਂ ਤੈਨੂੰ ਭੇਜਾਂਗਾ ਜਾਵੇਂਗਾ, ਸਭ ਕੁਝ ਜੋ ਮੈਂ ਤੈਨੂੰ ਹੁਕਮ ਦਿਆਂਗਾ ਤੂੰ ਬੋਲੇਗਾ। 8 ਉਹਨਾਂ ਦੇ ਅੱਗਿਓਂ ਨਾ ਡਰੀਂ, ਮੈਂ ਤੈਨੂੰ ਛੁਡਾਉਣ ਲਈ ਤੇਰੇ ਅੰਗ-ਸੰਗ ਹਾਂ, ਯਹੋਵਾਹ ਦਾ ਵਾਕ ਹੈ। 9 ਤਦ ਯਹੋਵਾਹ ਨੇ ਆਪਣਾ ਹੱਥ ਵਧਾ ਕੇ ਮੇਰੇ ਮੂੰਹ ਨੂੰ ਛੂਹਿਆ, ਅਤੇ ਯਹੋਵਾਹ ਨੇ ਮੈਨੂੰ ਆਖਿਆ, ਵੇਖ ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾ ਦਿੱਤੇ, 10 ਵੇਖ ਮੈਂ ਅੱਜ ਦੇ ਦਿਨ ਤੈਨੂੰ ਕੌਮਾਂ ਉੱਤੇ ਅਤੇ ਪਾਤਸ਼ਾਹੀਆਂ ਉੱਤੇ ਠਹਿਰਾਇਆ ਹੈ, ਕਿ ਤੂੰ ਪੁੱਟੇ ਤੇ ਢਾਵੇਂ, ਨਾਸ ਕਰੇ ਤੇ ਡੇਗੇ, ਬਣਾਵੇ ਤੇ ਲਾਵੇਂ। ਦੋ ਦਰਸ਼ਣ 11 ਫਿਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ ਯਿਰਮਿਯਾਹ, ਤੂੰ ਕੀ ਦੇਖਦਾ ਹੈ? ਮੈਂ ਆਖਿਆ ਮੈਂ ਬਦਾਮ ਦੇ ਰੁੱਖ ਦਾ ਇੱਕ ਡੰਡਾ ਦੇਖਦਾ ਹਾਂ 12 ਤਾਂ ਯਹੋਵਾਹ ਨੇ ਮੈਨੂੰ ਆਖਿਆ, ਤੂੰ ਚੰਗਾ ਵੇਖਿਆ! ਮੈਂ ਆਪਣੇ ਬਚਨ ਦੇ ਪੂਰੇ ਕਰਨ ਲਈ ਜਾਗਦਾ ਜੋ ਰਹਿੰਦਾ ਹਾਂ 13 ਯਹੋਵਾਹ ਦਾ ਬਚਨ ਇਹ ਆਖ ਕੇ ਦੂਜੀ ਵਾਰ ਮੇਰੇ ਕੋਲ ਆਇਆ, ਤੂੰ ਕੀ ਦੇਖਦਾ ਹੈ? ਮੈਂ ਆਖਿਆ, ਮੈਂ ਉੱਬਲਦੀ ਹੋਈ ਦੇਗ ਦੇਖਦਾ ਹਾਂ! ਉਹ ਦਾ ਮੂੰਹ ਉੱਤਰ ਦੇ ਪਾਸੇ ਵੱਲ ਹੈ 14 ਤਾਂ ਯਹੋਵਾਹ ਨੇ ਮੈਨੂੰ ਆਖਿਆ, ਉੱਤਰ ਵਲੋਂ ਇਸ ਦੇਸ ਦੇ ਸਾਰੇ ਵਾਸੀਆਂ ਉੱਤੇ ਬੁਰਿਆਈ ਫੁੱਟ ਪਵੇਗੀ 15 ਵੇਖ, ਮੈਂ ਉੱਤਰ ਵੱਲ ਦੀਆਂ ਪਾਤਸ਼ਾਹੀਆਂ ਦੇ ਸਾਰੇ ਟੱਬਰਾਂ ਨੂੰ ਸੱਦ ਰਿਹਾ ਹਾਂ, ਯਹੋਵਾਹ ਦਾ ਵਾਕ ਹੈ। ਉਹ ਆਉਣਗੇ ਅਤੇ ਹਰੇਕ ਆਪਣਾ ਸਿੰਘਾਸਣ ਯਰੂਸ਼ਲਮ ਦੇ ਫਾਟਕਾਂ ਦੇ ਲਾਂਘੇ ਉੱਤੇ ਅਤੇ ਉਹ ਦੀਆਂ ਕੰਧਾਂ ਦੇ ਆਲੇ-ਦੁਆਲੇ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਰੱਖੇਗਾ 16 ਮੈਂ ਉਹਨਾਂ ਦੀਆਂ ਸਾਰੀਆਂ ਬੁਰਿਆਈਆਂ ਦੇ ਕਾਰਨ ਉਹਨਾਂ ਉੱਤੇ ਨਿਆਂ ਕਰਾਂਗਾ ਕਿਉਂਕਿ ਉਹਨਾਂ ਮੈਨੂੰ ਤਿਆਗ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਲਈ ਧੂਪ ਧੁਖਾਈ ਅਤੇ ਆਪਣੇ ਹੱਥਾਂ ਦੇ ਕੰਮਾਂ ਨੂੰ ਮੱਥਾ ਟੇਕਿਆ 17 ਤੂੰ ਆਪਣਾ ਲੱਕ ਬੰਨ੍ਹ ਕੇ ਖਲੋ ਜਾ! ਉਹ ਸਭ ਜੋ ਮੈਂ ਤੈਨੂੰ ਹੁਕਮ ਦਿਆਂ ਤੂੰ ਉਹਨਾਂ ਨੂੰ ਆਖ, ਉਹਨਾਂ ਦੇ ਅੱਗੋਂ ਨਾ ਘਬਰਾ ਮਤੇ ਮੈਂ ਤੈਨੂੰ ਉਹਨਾਂ ਦੇ ਅੱਗੇ ਘਬਰਾ ਦਿਆਂ 18 ਵੇਖ, ਮੈਂ ਅੱਜ ਦੇ ਦਿਨ ਤੈਨੂੰ ਸਾਰੇ ਦੇਸ ਦੇ ਵਿਰੁੱਧ ਯਹੂਦਾਹ ਦੇ ਰਾਜਿਆਂ, ਉਹ ਦੇ ਸਰਦਾਰਾਂ ਉਹ ਦੇ ਜਾਜਕਾਂ ਅਤੇ ਦੇਸ ਦੇ ਲੋਕਾਂ ਦੇ ਵਿਰੁੱਧ ਇੱਕ ਗੜ੍ਹ ਵਾਲਾ ਸ਼ਹਿਰ, ਲੋਹੇ ਦਾ ਥੰਮ੍ਹ ਅਤੇ ਪਿੱਤਲ ਦੀਆਂ ਕੰਧਾਂ ਬਣਾਉਂਦਾ ਹਾਂ 19 ਉਹ ਤੇਰੇ ਨਾਲ ਲੜਨਗੇ ਪਰ ਤੈਨੂੰ ਜਿੱਤ ਨਾ ਸਕਣਗੇ, ਮੈਂ ਤੈਨੂੰ ਛੁਡਾਉਣ ਲਈ ਤੇਰੇ ਸੰਗ ਜੋ ਹਾਂ, ਯਹੋਵਾਹ ਦਾ ਵਾਕ ਹੈ। |
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Bridge Connectivity Solutions Pvt. Ltd.