ਜ਼ਬੂਰਾਂ ਦੀ ਪੋਥੀ 11 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀਪਰਮੇਸ਼ੁਰ ਉੱਤੇ ਭਰੋਸਾ ਪ੍ਰਧਾਨ ਵਜਾਉਣ ਵਾਲੇ ਦੇ ਲਈ: ਦਾਊਦ ਦਾ ਭਜਨ। 1 ਮੇਰਾ ਭਰੋਸਾ ਪਰਮੇਸ਼ੁਰ ਉੱਤੇ ਹੈ। ਤੁਸੀਂ ਕਿਵੇਂ ਮੇਰੀ ਜਾਨ ਨੂੰ ਆਖਦੇ ਹੋ, ਕਿ ਚਿੜ੍ਹੀ ਵਾਂਗੂੰ ਆਪਣੇ ਪਰਬਤ ਨੂੰ ਉੱਡ ਜਾ? 2 ਵੇਖੋ ਤਾਂ, ਦੁਸ਼ਟ ਧਣੁੱਖ ਨੂੰ ਝੁਕਾਉਂਦੇ ਹਨ, ਉਹ ਆਪਣੇ ਤੀਰ ਚਿੱਲੇ ਉੱਤੇ ਚਾੜ੍ਹਦੇ ਹਨ ਤਾਂ ਜੋ ਸਿੱਧੇ ਮਨ ਵਾਲਿਆਂ ਨੂੰ ਅਨ੍ਹੇਰ ਵਿੱਚ ਮਾਰਨ। 3 ਜੇ ਨੀਹਾਂ ਢਾਹੀਆਂ ਜਾਣ, ਤਾਂ ਧਰਮੀ ਕੀ ਕਰੇ? 4 ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸਵਰਗ ਵਿੱਚ ਹੈ ਉਹ ਦੀਆਂ ਅੱਖਾਂ ਤੱਕਦੀਆਂ ਹਨ ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਂਚਦੀਆਂ ਹਨ। 5 ਯਹੋਵਾਹ ਧਰਮੀ ਨੂੰ ਜਾਚਦਾ, ਪਰ ਦੁਸ਼ਟ ਅਤੇ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ। 6 ਉਹ ਦੁਸ਼ਟਾਂ ਦੇ ਉੱਤੇ ਫਾਹੀਆਂ ਪਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਹਿੱਸਾ ਹੋਵੇਗੀ, 7 ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਮਨ ਵਾਲੇ ਉਸ ਦਾ ਦਰਸ਼ਣ ਪਾਉਣਗੇ। |
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Bridge Connectivity Solutions Pvt. Ltd.