ਜ਼ਬੂਰਾਂ ਦੀ ਪੋਥੀ 12 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀਸਹਾਇਤਾ ਲਈ ਪ੍ਰਾਰਥਨਾ ਪ੍ਰਧਾਨ ਵਜਾਉਣ ਵਾਲੇ ਲਈ ਖਰਜ਼ ਦੀ ਰਾਗ ਵਿੱਚ ਦਾਊਦ ਦਾ ਭਜਨ। 1 ਹੇ ਯਹੋਵਾਹ, ਬਚਾ ਲੈ ਕਿਉਂ ਜੋ ਧਰਮੀ ਜਨ ਮੁੱਕ ਗਏ ਹਨ, ਅਤੇ ਆਦਮੀ ਦੀ ਸੰਤਾਨ ਵਿੱਚੋਂ ਵਫ਼ਾਦਾਰ ਜਾਂਦੇ ਰਹੇ ਹਨ। 2 ਉਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ, ਅਤੇ ਚੋਪੜੇ ਬੁੱਲ੍ਹਾਂ ਅਤੇ ਦੋ-ਦਿਲੀ ਨਾਲ ਗੱਲਾਂ ਕਰਦੇ ਹਨ। 3 ਯਹੋਵਾਹ ਸਾਰੇ ਚੋਪੜੇ ਬੁੱਲ੍ਹਾਂ ਨੂੰ ਨਾਲੇ ਉਸ ਜੀਭ ਨੂੰ ਜਿਹੜੀ ਵੱਡੇ ਬੋਲ ਬੋਲਦੀ ਹੈ, ਵੱਢ ਸੁੱਟੇਗਾ। 4 ਜਿਹਨਾਂ ਨੇ ਆਖਿਆ ਹੈ ਕਿ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ। ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈ? 5 ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਸ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ। 6 ਯਹੋਵਾਹ ਦੇ ਬਚਨ ਪਾਕ ਬਚਨ ਹਨ, ਉਸ ਚਾਂਦੀ ਵਰਗੇ ਜਿਹੜੀ ਭੱਠੀ ਵਿੱਚ ਤਾਈ ਹੋਈ ਹੈ, ਅਤੇ ਸੱਤ ਵਾਰੀ ਨਿਰਮਲ ਕੀਤੀ ਹੋਈ ਹੈ। 7 ਹੇ ਯਹੋਵਾਹ, ਤੂੰ ਹੀ ਉਨ੍ਹਾਂ ਦੀ ਰੱਖਿਆ ਕਰੇਂਗਾ, ਤੂੰ ਉਨ੍ਹਾਂ ਨੂੰ ਇਸ ਪੀੜੀ ਤੋਂ ਸਦਾ ਤੱਕ ਬਚਾਈ ਰੱਖੇਂਗਾ। 8 ਦੁਸ਼ਟ ਚਾਰ ਚੁਫ਼ੇਰੇ ਫੁੱਲੇ ਫਿਰਦੇ ਹਨ, ਜਦ ਆਦਮ ਵੰਸ਼ ਦੀ ਨਖਿੱਧਤਾਈ ਦੀ ਵਡਿਆਈ ਹੁੰਦੀ ਹੈ। |
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Bridge Connectivity Solutions Pvt. Ltd.