ਜ਼ਬੂਰਾਂ ਦੀ ਪੋਥੀ 14 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀਮਨੁੱਖ ਦੀ ਮੂਰਖਤਾ ਅਤੇ ਦੁਸ਼ਟਤਾ ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। 1 ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ, ਉਹ ਵਿਗੜ ਗਏ ਹਨ, ਉਹਨਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ। 2 ਯਹੋਵਾਹ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ, ਤਾਂ ਉਹ ਵੇਖੇ ਕਿ ਕੋਈ ਬੁੱਧਵਾਨ, ਪਰਮੇਸ਼ੁਰ ਦਾ ਖੋਜ਼ੀ ਹੈ ਜਾਂ ਨਹੀਂ? 3 ਉਹ ਸੱਭੇ ਕੁਰਾਹੇ ਪੈ ਗਏ, ਉਹ ਸਭ ਦੇ ਸਭ ਭਰਿਸ਼ਟ ਹੋ ਗਏ ਹਨ। ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ! 4 ਕੀ ਇਹ ਸਾਰੇ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਯਹੋਵਾਹ ਦਾ ਨਾਮ ਨਹੀਂ ਲੈਂਦੇ? 5 ਉਨ੍ਹਾਂ ਨੇ ਉੱਥੇ ਵੱਡਾ ਭੈਅ ਖਾਧਾ, ਕਿਉਂ ਜੋ ਪਰਮੇਸ਼ੁਰ ਧਰਮੀਆਂ ਦੀ ਪੀੜ੍ਹੀ ਨਾਲ ਰਹਿੰਦਾ ਹੈ। 6 ਤੁਸੀਂ ਮਸਕੀਨ ਦੀ ਜੁਗਤੀ ਨੂੰ ਮਾੜਾ ਕਹਿੰਦੇ ਹੋ, ਪਰ ਯਹੋਵਾਹ ਉਸ ਦੀ ਪਨਾਹ ਹੈ। 7 ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ-ਬਾਗ ਅਤੇ ਇਸਰਾਏਲ ਅਨੰਦ ਹੋਵੇਗਾ! |
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Bridge Connectivity Solutions Pvt. Ltd.