ਜ਼ਬੂਰਾਂ ਦੀ ਪੋਥੀ 149 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀਇਸਰਾਏਲ ਪਰਮੇਸ਼ੁਰ ਦੀ ਉਸਤਤ ਕਰੇ 1 ਹਲਲੂਯਾਹ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ! 2 ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ-ਬਾਗ ਹੋਣ। 3 ਓਹ ਨੱਚਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ! 4 ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ, 5 ਸੰਤ ਮਹਿਮਾ ਵਿੱਚ ਬਾਗ-ਬਾਗ ਹੋਣ, ਓਹ ਆਪਣੇ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ! 6 ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੋਧਾਰੀ ਤਲਵਾਰ, 7 ਕਿ ਪਰਾਈਆਂ ਕੌਮਾਂ ਤੋਂ ਬਦਲਾ ਲੈਣ, ਅਤੇ ਉੱਮਤਾਂ ਨੂੰ ਝਿੜਕੀਂ ਦੇਣ, 8 ਅਤੇ ਉਨ੍ਹਾਂ ਦੇ ਰਾਜਿਆਂ ਨੂੰ ਸੰਗਲਾਂ ਦੇ ਨਾਲ, ਤੇ ਉਨ੍ਹਾਂ ਦੇ ਪਤਵੰਤਿਆਂ ਨੂੰ ਲੋਹੇ ਦੀਆਂ ਬੇੜੀਆਂ ਨਾਲ ਬੰਨ੍ਹਣ, 9 ਅਤੇ ਲਿਖੇ ਹੋਏ ਫ਼ਤਵੇ ਉਨ੍ਹਾਂ ਉੱਤੇ ਚਲਾਉਣ, - ਇਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ। ਹਲਲੂਯਾਹ! |
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Bridge Connectivity Solutions Pvt. Ltd.