ਜ਼ਬੂਰਾਂ ਦੀ ਪੋਥੀ 150 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀਪਰਮੇਸ਼ੁਰ ਦੀ ਉਸਤਤ ਹੋਵੇ 1 ਹਲਲੂਯਾਹ! ਉਹ ਦੇ ਪਵਿੱਤਰ ਸਥਾਨ ਵਿੱਚ ਪਰਮੇਸ਼ੁਰ ਦੀ ਉਸਤਤ ਕਰੋ, ਉਹ ਦੀ ਸ਼ਕਤੀ ਦੇ ਅੰਬਰ ਵਿੱਚ ਉਹ ਦੀ ਉਸਤਤ ਕਰੋ! 2 ਉਹ ਦੀ ਸਮਰੱਥਾ ਦੇ ਕੰਮਾਂ ਦੇ ਕਾਰਨ ਉਹ ਦੀ ਉਸਤਤ ਕਰੋ, ਉਹ ਦੀ ਅਤਿਅੰਤ ਮਹਾਨਤਾ ਦੇ ਜੋਗ ਉਹ ਦੀ ਉਸਤਤ ਕਰੋ! 3 ਤੁਰ੍ਹੀ ਦੀ ਫੂਕ ਨਾਲ ਉਹ ਦੀ ਉਸਤਤ ਕਰੋ, ਸਿਤਾਰ ਤੇ ਬਰਬਤ ਨਾਲ ਉਹ ਦੀ ਉਸਤਤ ਕਰੋ, 4 ਤਬਲੇ ਤੇ ਨੱਚਦੇ ਹੋਏ ਉਹ ਦੀ ਉਸਤਤ ਕਰੋ, ਤਾਰੇ ਵਾਲੇ ਵਾਜਿਆਂ ਤੇ ਬੰਸਰੀਆਂ ਨਾਲ ਉਹ ਦੀ ਉਸਤਤ ਕਰੋ! 5 ਸਪੱਸ਼ਟ ਸੁਰ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ, ਛਣਕਣ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ! 6 ਸਾਰੇ ਪ੍ਰਾਣੀਓ, ਯਹੋਵਾਹ ਦੀ ਉਸਤਤ ਕਰੋ! ਹਲਲੂਯਾਹ! |
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Bridge Connectivity Solutions Pvt. Ltd.