Aanlyn Bybel

- Advertensies -

ਜ਼ਬੂਰਾਂ ਦੀ ਪੋਥੀ 3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ


ਸਹਾਇਤਾ ਦੇ ਲਈ ਸਵੇਰ ਦੀ ਪ੍ਰਾਰਥਨਾ
ਦਾਊਦ ਦਾ ਭਜਨ। ਜਦੋਂ ਉਹ ਆਪਣੇ ਪੁੱਤਰ ਅਬਸ਼ਾਲੋਮ ਦੇ ਅੱਗੋਂ ਭੱਜਦਾ ਸੀ।

1 ਹੇ ਯਹੋਵਾਹ ਮੇਰੇ ਵਿਰੋਧੀ ਕਿੰਨੇ ਹੀ ਵੱਧ ਗਏ ਹਨ, ਮੇਰੇ ਵਿਰੁੱਧ ਬਹੁਤ ਉੱਠ ਖੜੇ ਹੋਏ ਹਨ।

2 ਬਹੁਤੇ ਮੇਰੀ ਜਾਨ ਦੇ ਲਈ ਆਖਦੇ ਹਨ, ਕਿ ਪਰਮੇਸ਼ੁਰ ਵੱਲੋਂ ਉਸ ਦੀ ਮਦਦ ਨਹੀਂ ਹੈ l ਸਲਹ।

3 ਪਰ ਹੇ ਯਹੋਵਾਹ ਤੂੰ ਮੇਰੇ ਦੁਆਲੇ ਢਾਲ਼ ਹੈਂ, ਮੇਰੀ ਮਹਿਮਾ ਅਤੇ ਮੇਰੇ ਸਿਰ ਦਾ ਉਠਾਉਣ ਵਾਲਾ ਹੈਂ।

4 ਮੈਂ ਆਪਣੀ ਆਵਾਜ਼ ਨਾਲ ਯਹੋਵਾਹ ਨੂੰ ਪੁਕਾਰਦਾ ਹਾਂ, ਉਹ ਆਪਣੇ ਪਵਿੱਤਰ ਪਰਬਤ ਤੋਂ ਮੈਨੂੰ ਉੱਤਰ ਦਿੰਦਾ ਹੈ। ਸਲਹ।

5 ਮੈਂ ਲੰਮਾ ਪੈ ਗਿਆ ਅਤੇ ਸੌਂ ਗਿਆ, ਮੈਂ ਜਾਗ ਉੱਠਿਆ, ਕਿਉਂਕਿ ਯਹੋਵਾਹ ਮੈਨੂੰ ਸੰਭਾਲਦਾ ਹੈ।

6 ਮੈਂ ਉਹਨਾਂ ਦਸ ਹਜ਼ਾਰਾਂ ਤੋਂ ਨਹੀਂ ਡਰਾਂਗਾ, ਜਿਨ੍ਹਾਂ ਨੇ ਆਲੇ-ਦੁਆਲੇ ਮੇਰੇ ਵਿਰੁੱਧ ਘੇਰਾ ਪਾ ਲਿਆ ਹੈ।

7 ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ ਮੈਨੂੰ ਬਚਾ, ਤੂੰ ਤਾਂ ਮੇਰੇ ਸਾਰੇ ਵੈਰੀਆਂ ਦੇ ਜਬਾੜਿਆਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ।

8 ਬਚਾਓ ਯਹੋਵਾਹ ਵੱਲੋਂ ਹੈ, ਤੇਰੀ ਬਰਕਤ ਤੇਰੀ ਪਰਜਾ ਉੱਤੇ ਹੋਵੇ। ਸਲਹ।

PNB-IRV

Creative Commons License

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.

Bridge Connectivity Solutions Pvt. Ltd.
Volg ons:



Advertensies