ਜ਼ਬੂਰਾਂ ਦੀ ਪੋਥੀ 8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀਪਰਮੇਸ਼ੁਰ ਦੀ ਮਹਿਮਾ ਅਤੇ ਮਨੁੱਖ ਦਾ ਗੌਰਵ ਪ੍ਰਧਾਨ ਵਜਾਉਣ ਵਾਲੇ ਦੇ ਲਈ: ਗਿਤੀਜ਼ ਦੇ ਰਾਗ ਉੱਤੇ ਦਾਊਦ ਦਾ ਭਜਨ। 1 ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ, ਜਿਸ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ। 2 ਤੂੰ ਆਪਣਿਆਂ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਉਸਤਤ ਕਰਵਾਈ, ਤਾਂ ਜੋ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇ 3 ਜਦ ਮੈਂ ਤੇਰੇ ਅਕਾਸ਼ ਨੂੰ ਵੇਖਦਾ ਹਾਂ, ਜਿਹੜਾ ਤੇਰੀ ਦਸਤਕਾਰੀ ਹੈ, ਨਾਲੇ ਚੰਦ ਅਤੇ ਤਾਰਿਆਂ ਨੂੰ ਜਿਹੜੇ ਤੂੰ ਕਾਇਮ ਕੀਤੇ ਹਨ, 4 ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ? 5 ਕਿ ਤੂੰ ਉਸ ਨੂੰ ਦੂਤਾਂ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ! 6 ਤੂੰ ਆਪਣੀ ਦਸਤਕਾਰੀ ਉੱਤੇ ਉਹ ਨੂੰ ਹਕੂਮਤ ਦਿੱਤੀ, ਤੂੰ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ ਹੈ, 7 ਸਾਰੇ ਇੱਜੜ ਅਤੇ ਵੱਗ, ਸਗੋਂ ਮੈਦਾਨ ਦੇ ਸਾਰੇ ਜਾਨਵਰ, 8 ਅਕਾਸ਼ ਦੇ ਪੰਛੀ ਅਤੇ ਸਮੁੰਦਰ ਦੀਆਂ ਮੱਛੀਆਂ, ਅਤੇ ਸਭ ਕੁਝ ਜੋ ਸਮੁੰਦਰ ਦੇ ਵਿੱਚ ਫਿਰਦਾ ਹੈ। 9 ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ! |
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Bridge Connectivity Solutions Pvt. Ltd.