ਮੱਤੀਯਾਹ 1 - ਪਵਿੱਤਰ ਬਾਈਬਲਯਿਸੂ ਦਾ ਪਰਿਵਾਰਕ ਇਤਿਹਾਸ ( ਲੂਕਾ 3:23-38 ) 1 ਇਹ ਯਿਸੂ ਮਸੀਹ ਦੇ ਪਰਿਵਾਰ ਦਾ ਇਤਿਹਾਸ ਹੈ। ਯਿਸੂ ਦਾਊਦ ਦੇ ਪਰਿਵਾਰ ਤੋਂ ਸੀ ਅਤੇ ਦਾਊਦ ਅਬਰਾਹਾਮ ਦੇ ਪਰਿਵਾਰ ਤੋਂ ਸੀ। 2 ਅਬਰਾਹਾਮ ਇਸਹਾਕ ਦਾ ਪਿਤਾ ਸੀ। ਇਸਹਾਕ ਯਾਕੂਬ ਦਾ ਪਿਤਾ ਸੀ। ਯਾਕੂਬ ਯਹੂਦਾਹ ਅਤੇ ਉਸ ਦੇ ਭਰਾਵਾਂ ਦਾ ਪਿਤਾ ਸੀ। 3 ਯਹੂਦਾਹ ਫ਼ਰਸ ਅਤੇ ਜ਼ਰਾ ਦਾ ਪਿਤਾ ਸੀ। (ਤਾਮਾਰ ਉਨ੍ਹਾਂ ਦੀ ਮਾਤਾ ਸੀ।) ਫ਼ਰਸ ਹਸਰੋਨ ਦਾ ਪਿਤਾ ਸੀ। ਹਸਰੋਨ ਰਾਮ ਦਾ ਪਿਤਾ ਸੀ। 4 ਰਾਮ ਅੰਮੀਨਾਦਾਬ ਦਾ ਪਿਤਾ ਸੀ। ਅੰਮੀਨਾਦਾਬ ਨਹਸ਼ੋਨ ਦਾ ਪਿਤਾ ਸੀ। ਨਹਸ਼ੋਨ ਸਲਮੋਨ ਦਾ ਪਿਤਾ ਸੀ। 5 ਸਲਮੋਨ ਬੋਅਜ਼ ਦਾ ਪਿਤਾ ਸੀ। (ਬੋਅਜ਼ ਦੀ ਮਾਤਾ ਰਾਹਾਬ ਸੀ) ਬੋਅਜ਼ ਓਬੇਦ ਦਾ ਪਿਤਾ ਸੀ। (ਰੂਥ ਓਬੇਦ ਦੀ ਮਾਤਾ ਸੀ।) ਉਬੇਦ ਯੱਸੀ ਦਾ ਪਿਤਾ ਸੀ। 6 ਯੱਸੀ ਦਾਊਦ ਬਾਦਸ਼ਾਹ ਦਾ ਪਿਤਾ ਸੀ। ਦਾਊਦ ਸੁਲੇਮਾਨ ਦਾ ਪਿਤਾ ਸੀ। (ਸੁਲੇਮਾਨ ਦੀ ਮਾਤਾ ਪਹਿਲਾਂ ਉਰੀਯਾਹ ਦੀ ਪਤਨੀ ਸੀ।) 7 ਸੁਲੇਮਾਨ ਰਹਬੁਆਮ ਦਾ ਪਿਤਾ ਸੀ। ਰਹਬੁਆਮ ਅਬੀਯਾਹ ਦਾ ਪਿਤਾ ਸੀ। ਅਬੀਯਾਹ ਆਸਾ ਦਾ ਪਿਤਾ ਸੀ। 8 ਆਸਾ ਯਹੋਸ਼ਾਫਾਟ ਦਾ ਪਿਤਾ ਸੀ। ਯਹੋਸ਼ਾਫਾਟ ਯੋਰਾਮ ਦਾ ਪਿਤਾ ਸੀ। ਯੋਰਾਮ ਉਜ਼ੀਯਾਹ ਦਾ ਪਿਤਾ ਸੀ। 9 ਉਜ਼ੀਯੱਯਾਹ ਯੋਥਾਮ ਦਾ ਪਿਤਾ ਸੀ। ਯੋਥਾਮ ਆਹਾਜ਼ ਦਾ ਪਿਤਾ ਸੀ। ਆਹਾਜ਼ ਹਿਜ਼ਾਕੀਯਾਹ ਦਾ ਪਿਤਾ ਸੀ। 10 ਹਿਜ਼ਕੀਯਾਹ ਮਨੱਸਹ ਦਾ ਪਿਤਾ ਸੀ। ਮਨੱਸਹ ਆਮੋਨ ਦਾ ਪਿਤਾ ਸੀ। ਆਮੋਨ ਯੋਸ਼ੀਯਾਹ ਦਾ ਪਿਤਾ ਸੀ। 11 ਯੋਸ਼ੀਯਾਹ, ਯਕਾਨਯਾਹ, ਅਤੇ ਉਸ ਦੇ ਭਰਾਵਾਂ ਦਾ ਦਾਦਾ ਸੀ। ਇਸ ਸਮੇਂ ਦੌਰਾਨ, ਯਹੂਦੀ ਕੈਦੀਆਂ ਦੀ ਤਰ੍ਹਾਂ ਬੇਬੀਲੋਨ ਨੂੰ ਲਿਜਾਏ ਗਏ ਸਨ। 12 ਯਹੂਦੀਆਂ ਨੂੰ ਬੇਬੀਲੋਨ ਲੈ ਜਾਣ ਤੋਂ ਬਾਅਦ: ਯਕਾਨਯਾਹ ਸ਼ਅਲਤੀਏਲ ਦਾ ਪਿਤਾ ਸੀ। ਸ਼ਅਲਤੀਏਲ ਜ਼ਰੁੱਬਾਬਲ ਦਾ ਦਾਦਾ ਸੀ। 13 ਜ਼ਰੁੱਬਾਬਲ ਅਬੀਹੂਦ ਦਾ ਪਿਤਾ ਸੀ। ਅਬੀਹੂਦ ਅਲਯਾਕੀਮ ਦਾ ਪਿਤਾ ਸੀ। ਅਲਯਾਕੀਮ ਅੱਜ਼ੋਰ ਦਾ ਪਿਤਾ ਸੀ। 14 ਅੱਜ਼ੋਰ ਸਾਦੋਕ ਦਾ ਪਿਤਾ ਸੀ। ਸਾਦੋਕ ਯਾਕੀਮ ਦਾ ਪਿਤਾ ਸੀ। ਯਾਕੀਮ ਅਲੀਹੂਦ ਦਾ ਪਿਤਾ ਸੀ। 15 ਅਲੀਹੂਦ ਅਲਾਜ਼ਾਰ ਦਾ ਪਿਤਾ ਸੀ। ਅਲਾਜ਼ਾਰ ਮੱਥਾਨ ਦਾ ਪਿਤਾ ਸੀ। ਮੱਥਾਨ ਯਾਕੂਬ ਦਾ ਪਿਤਾ ਸੀ। 16 ਯਾਕੂਬ ਯੂਸੁਫ਼ ਦਾ ਪਿਤਾ ਸੀ। ਮਰਿਯਮ ਯੂਸੁਫ਼ ਦੀ ਪਤਨੀ ਸੀ। ਮਰਿਯਮ ਯਿਸੂ ਦੀ ਮਾਂ ਸੀ। ਯਿਸੂ ਹੀ ਮਸੀਹ ਕਹਾਉਂਦਾ ਹੈ। 17 ਸੋ ਅਬਰਾਹਾਮ ਤੋਂ ਲੈ ਕੇ ਦਾਊਦ ਤੀਕਰ ਇਹ ਚੌਦ੍ਹਾਂ ਪੀੜ੍ਹੀਆਂ ਸਨ। ਅਤੇ ਚੌਦ੍ਹਾਂ ਹੀ ਪੀੜ੍ਹੀਆਂ ਦਾਊਦ ਤੋਂ ਲੈ ਕੇ ਉਸ ਵਕਤ ਤੀਕਰ ਸਨ ਜਦੋਂ ਲੋਕਾਂ ਨੂੰ ਬੇਬੀਲੋਨ ਲਿਜਾਇਆ ਗਿਆ। ਅਤੇ ਚੌਦ੍ਹਾਂ ਹੀ ਪੀੜ੍ਹੀਆਂ ਲੋਕਾਂ ਨੂੰ ਬੇਬੀਲੋਨ ਲੈ ਕੇ ਜਾਣ ਤੋਂ ਮਸੀਹ ਦੇ ਜਨਮ ਤੱਕ ਸਨ। ਯਿਸੂ ਮਸੀਹ ਦਾ ਜਨਮ ( ਲੂਕਾ 2:1-7 ) 18 ਯਿਸੂ ਮਸੀਹ ਦੀ ਮਾਤਾ ਮਰਿਯਮ ਸੀ। ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ। ਮਰਿਯਮ ਦੀ ਕੁੜਮਾਈ ਯੂਸੁਫ਼ ਦੇ ਨਾਲ ਹੋਈ। ਪਰ ਵਿਆਹ ਹੋਣ ਤੋਂ ਪਹਿਲਾਂ ਹੀ ਮਰਿਯਮ ਨੇ ਦੇਖਿਆ ਕਿ ਉਹ ਗਰਭਵਤੀ ਹੈ। ਮਰਿਯਮ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਰਭਵਤੀ ਹੋਈ ਸੀ। 19 ਮਰਿਯਮ ਦਾ ਪਤੀ ਯੂਸੁਫ਼ ਇੱਕ ਚੰਗਾ ਮਨੁੱਖ ਸੀ। ਉਹ ਇਹ ਨਹੀਂ ਚਾਹੁੰਦਾ ਸੀ ਕਿ ਉਹ ਮਰਿਯਮ ਨੂੰ ਲੋਕਾਂ ਸਾਹਮਣੇ ਕਲੰਕਨ ਪਰਗਟ ਕਰੇ। ਤਾਂ ਉਸ ਨੇ ਉਸ ਨੂੰ ਚੁੱਪ-ਚਾਪ ਛੱਡ ਦੇਣ ਦੀ ਸੋਚੀ। 20 ਪਰ ਜਦੋਂ ਉਸ ਨੇ ਇਸ ਬਾਰੇ ਸੋਚਿਆ ਤਾਂ ਪ੍ਰਭੂ ਦੇ ਇੱਕ ਦੂਤ ਨੇ ਉਸ ਦੇ ਸੁਪਨੇ ਵਿੱਚ ਦਰਸ਼ਨ ਦਿੱਤੇ। ਤੇ ਦੂਤ ਨੇ ਕਿਹਾ, “ਹੇ ਯੂਸੁਫ਼, ਦਾਊਦ ਦੇ ਪੁੱਤਰ, ਤੂੰ ਮਰਿਯਮ ਨੂੰ ਆਪਣੀ ਪਤਨੀ ਸਵਿਕਾਰ ਕਰਨ ਤੋਂ ਨਾ ਘਬਰਾ। ਜਿਹੜਾ ਬੱਚਾ ਉਸਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤਰ ਆਤਮਾ ਤੋਂ ਹੈ। 21 ਮਰਿਯਮ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸਦਾ ਨਾਂ ਯਿਸੂ ਰੱਖੀਂ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ।” 22 ਇਹ ਸਭ ਕੁਝ ਪ੍ਰਭੂ ਦੇ ਆਪਣੇ ਨਬੀ ਦੁਆਰਾ ਕਹੇ ਹੋਏ ਸ਼ਬਦਾਂ ਨੂੰ ਪੂਰਾ ਕਰਨ ਲਈ ਵਾਪਰਿਆ। 23 “ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ।” ਜਿਸਦਾ ਅਰਥ ਇਹ ਹੈ, “ਪਰਮੇਸ਼ੁਰ ਸਾਡੇ ਸੰਗ ਹੈ।” 24 ਜਦੋਂ ਯੂਸੁਫ਼ ਜਾਗਿਆ ਤਾਂ ਉਸ ਨੇ ਉਵੇਂ ਹੀ ਕੀਤਾ ਜਿਵੇਂ ਪ੍ਰਭੂ ਦੇ ਦੂਤ ਨੇ ਉਸ ਨੂੰ ਕਰਨ ਲਈ ਕਿਹਾ ਸੀ। ਯੂਸੁਫ਼ ਨੇ ਮਰਿਯਮ ਨਾਲ ਵਿਆਹ ਕੀਤਾ। 25 ਪਰ ਯੂਸੂਫ਼ ਨੇ ਮਰਿਯਮ ਨਾਲ ਕੋਈ ਜਿਨਸੀ ਸਬੰਧ ਨਾ ਰੱਖਿਆ ਜਦ ਤੱਕ ਕਿ ਉਸ ਨੇ ਪੁੱਤਰ ਨੂੰ ਜਨਮ ਨਾ ਦੇ ਦਿੱਤਾ। ਅਤੇ ਯੂਸੁਫ਼ ਨੇ ਪੁੱਤਰ ਦਾ ਨਾਂ ਯਿਸੂ ਰੱਖਿਆ। |
Punjabi Holy Bible: Easy-to-Read Version
All rights reserved.
© 2002 Bible League International
Bible League International