ਜ਼ਬੂਰਾਂ ਦੀ ਪੋਥੀ 150 - ਪਵਿੱਤਰ ਬਾਈਬਲ1 ਯਹੋਵਾਹ ਦੀ ਉਸਤਤਿ ਕਰੋ! ਪਰਮੇਸ਼ੁਰ ਦੀ ਉਸ ਦੇ ਮੰਦਰ ਵਿੱਚ ਉਸਤਤਿ ਕਰੋ! ਸਵਰਗ ਵਿੱਚ ਉਸਦੀ ਸ਼ਕਤੀ ਦੀ ਉਸਤਤਿ ਕਰੋ। 2 ਪਰਮੇਸ਼ੁਰ ਦੀ ਉਸ ਦੇ ਮਹਾਨ ਕਾਰਿਆਂ ਲਈ ਉਸਤਤਿ ਕਰੋ! ਉਸਦੀ ਉਸਤਤਿ ਉਸਦੀ ਸਾਰੀ ਮਹਾਨਤਾ ਲਈ ਕਰੋ। 3 ਪਰਮੇਸ਼ੁਰ ਦੀ ਵਾਜੇ-ਗਾਜੇ ਨਾਲ ਉਸਤਤਿ ਕਰੋ। ਵੰਝਲੀਆ ਸਾਰੰਗੀਆ ਨਾਲ ਉਸਦੀ ਉਸਤਤਿ ਕਰੋ। 4 ਤੰਬੂਰੀਆ ਤੇ ਨੱਚਣ ਨਾਲ ਪਰਮੇਸ਼ੁਰ ਦੀ ਉਸਤਤਿ ਕਰੋ। ਉਸਦੀ ਉਸਤਤਿ ਤਾਰਾਂ ਵਾਲੇ ਸਾਜ਼ਾਂ ਅਤੇ ਬੰਸਰੀਆ ਨਾਲ ਕਰੋ। 5 ਪਰਮੇਸ਼ੁਰ ਦੀ ਉਸਤਤਿ ਛੈਣਿਆਂ ਨਾਲ ਉੱਚੀ ਅਵਾਜ਼ ਨਾਲ ਕਰੋ। ਛਣਕਦੇ ਛੈਣਿਆ ਨਾਲ ਉਸਦੀ ਉਸਤਤਿ ਕਰੋ। 6 ਹਰ ਜਾਨਦਾਰ ਪ੍ਰਾਣੀ, ਯਹੋਵਾਹ ਦੀ ਉਸਤਤਿ ਕਰੋ! ਯਹੋਵਾਹ ਦੀ ਉਸਤਤਿ ਕਰੋ! |
Punjabi Holy Bible: Easy-to-Read Version
All rights reserved.
© 2002 Bible League International
Bible League International