Aanlyn Bybel

- Advertensies -

ਗਿਣਤੀ 2 - ਪਵਿੱਤਰ ਬਾਈਬਲ O.V. Bible (BSI)


ਇਸਰਾਏਲ ਦੇ ਡੇਰੇ

1 ਫੇਰ ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ

2 ਕਿ ਇਸਰਾਏਲੀਆਂ ਦਾ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੇ ਪਿਤ੍ਰਾਂ ਦੇ ਘਰਾਣਿਆਂ ਦੇ ਨਿਸ਼ਾਨਾਂ ਨਾਲ ਆਪਣਾ ਤੰਬੂ ਖੜਾ ਕਰੇ। ਮੰਡਲੀ ਦੇ ਤੰਬੂ ਦੇ ਸਾਹਮਣੇ ਅਰ ਆਲੇ ਦੁਆਲੇ ਓਹ ਤੰਬੂ ਲਾਉਣ

3 ਜਿਹੜੇ ਸੂਰਜ ਦੇ ਨਿੱਕਲਣ ਵੱਲ ਚੜ੍ਹਦੇ ਪਾਸੇ ਡੇਰਾ ਲਾਉਣ ਓਹ ਯਹੂਦਾਹ ਦੇ ਡੇਰੇ ਦੇ ਝੰਡੇ ਦੇ ਹੋਣ ਆਪਣੀਆਂ ਸੈਨਾਂ ਅਨੁਸਾਰ ਅਤੇ ਯਹੂਦਾਹ ਦੇ ਲੋਕਾਂ ਦਾ ਪਰਧਾਨ ਅੰਮੀਨਾਦਾਬ ਦਾ ਪੁੱਤ੍ਰ ਨਹਸ਼ੋਨ ਹੋਵੇ

4 ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਚੁਹੱਤਰ ਹਜ਼ਾਰ ਛੇ ਸੌ ਸਨ

5 ਅਤੇ ਜਿਹੜੇ ਉਸ ਦੇ ਕੋਲ ਡੇਰਾ ਲਾਉਣ ਓਹ ਯਿੱਸਾਕਾਰ ਦੇ ਗੋਤ ਦੇ ਹੋਣ ਅਤੇ ਯਿੱਸਾਕਾਰ ਦੇ ਲੋਕਾਂ ਦਾ ਪਰਧਾਨ ਸੂਆਰ ਦਾ ਪੁੱਤ੍ਰ ਨਥਨਿਏਲ ਹੋਵੇ

6 ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਚੁਰੰਜਾ ਹਜ਼ਾਰ ਚਾਰ ਸੌ ਸਨ

7 ਨਾਲੇ ਜ਼ਬੂਲੁਨ ਦੇ ਗੋਤ ਅਤੇ ਜ਼ਬੂਲੁਨ ਦੇ ਲੋਕਾਂ ਦਾ ਪਰਧਾਨ ਹੇਲੋਨ ਦਾ ਪੁੱਤ੍ਰ ਅਲੀਆਬ ਹੋਵੇ

8 ਅਤੇ ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਸਤਵੰਜਾ ਹਜ਼ਾਰ ਚਾਰ ਸੌ ਸਨ

9 ਯਹੂਦਾਹ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਛਿਆਸੀ ਹਜ਼ਾਰ ਚਾਰ ਸੌ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ। ਪਹਿਲਾਂ ਓਹ ਕੂਚ ਕਰਨ।।

10 ਰਊਬੇਨ ਦੇ ਡੇਰੇ ਦਾ ਝੰਡਾ ਦੱਖਣ ਵੱਲ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਰਊਬੇਨ ਦੇ ਲੋਕਾਂ ਦਾ ਪਰਧਾਨ ਸ਼ਦੇਊਰ ਦਾ ਪੁੱਤ੍ਰ ਅਲੀਸੂਰ ਹੋਵੇ

11 ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਛਤਾਲੀ ਹਜ਼ਾਰ ਪੰਜ ਸੌ ਸਨ

12 ਜਿਹੜੇ ਉਸ ਦੇ ਕੋਲ ਡੇਰਾ ਲਾਉਣ ਓਹ ਸ਼ਿਮਓਨ ਦੇ ਗੋਤ ਦੇ ਹੋਣ ਅਤੇ ਸ਼ਿਮਓਨ ਦੇ ਲੋਕਾਂ ਦਾ ਪਰਧਾਨ ਸੂਰੀਸ਼ਦਾਈ ਦਾ ਪੁੱਤ੍ਰ ਸ਼ਲੁਮੀਏਲ ਹੋਵੇ

13 ਉਹ ਦੀ ਸੈਨਾ ਦੇ ਗਿਣੇ ਹੋਏ ਲੋਕ ਉਣਾਹਟ ਹਜ਼ਾਰ ਤਿੰਨ ਸੌ ਸਨ

14 ਫੇਰ ਗਾਦ ਦਾ ਗੋਤ ਅਤੇ ਗਾਦ ਦੇ ਲੋਕਾਂ ਦੀ ਪਰਧਾਨ ਦਊਏਲ ਦਾ ਪੁੱਤ੍ਰ ਅਲਯਾਸਾਫ਼ ਹੋਵੇ

15 ਅਤੇ ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਪੰਤਾਲੀ ਹਜ਼ਾਰ ਛੇ ਸੌ ਪੰਜਾਹ ਸਨ

16 ਰਊਬੇਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਇੱਕਵੰਜਾ ਹਜ਼ਾਰ ਚਾਰ ਸੌ ਪੰਜਾਹ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ ਅਤੇ ਦੂਜੇ ਓਹ ਕੂਚ ਕਰਨ।।

17 ਫੇਰ ਮੰਡਲੀ ਦੇ ਤੰਬੂ ਦਾ ਕੂਚ ਹੋਵੇ ਅਤੇ ਲੇਵੀਆਂ ਦਾ ਡੇਰਾ ਡੇਰਿਆਂ ਦੇ ਵਿਚਕਾਰ ਹੋਵੇ। ਜਿਵੇਂ ਉਨ੍ਹਾਂ ਡੇਰੇ ਲਾਏ ਤਿਵੇਂ ਓਹ ਕੂਚ ਕਰਨ। ਹਰ ਮਨੁੱਖ ਆਪਣੇ ਥਾਂ ਵਿੱਚ ਆਪਣੇ ਝੰਡਿਆਂ ਕੋਲ ਹੋਵੇ।।

18 ਅਫ਼ਰਈਮ ਦੇ ਡੇਰੇ ਦਾ ਝੰਡਾ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਲਹਿੰਦੇ ਪਾਸੇ ਵੱਲ ਹੋਵੇ ਅਤੇ ਅਫ਼ਰਈਮ ਦੋ ਲੋਕਾਂ ਦਾ ਪਰਧਾਨ ਅੰਮੀਹੂਦ ਦਾ ਪੁੱਤ੍ਰ ਅਲੀਸ਼ਾਮਾ ਹੋਵੇ

19 ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਚਾਲੀ ਹਜ਼ਾਰ ਪੰਜ ਸੌ ਸਨ

20 ਫੇਰ ਉਹ ਦੇ ਕੋਲ ਮਨੱਸ਼ਹ ਦਾ ਗੋਤ ਹੋਵੇ ਅਤੇ ਮਨੱਸ਼ਹ ਦੇ ਲੋਕਾਂ ਦਾ ਪਰਧਾਨ ਪਦਾਹਸ਼ੂਰ ਦਾ ਪੁੱਤ੍ਰ ਗਮਲੀਏਲ ਹੋਵੇ

21 ਅਤੇ ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਬੱਤੀ ਹਜ਼ਾਰ ਦੋ ਸੌ ਸਨ

22 ਫੇਰ ਬਿਨਯਾਮੀਨ ਦਾ ਗੋਤ ਹੋਵੇ ਅਤੇ ਬਿਨਯਾਮੀਨ ਦੇ ਲੋਕਾਂ ਦਾ ਪਰਧਾਨ ਗਿਦਓਨੀ ਦਾ ਪੁੱਤ੍ਰ ਅਬੀਦਾਨ ਹੋਵੇ

23 ਅਤੇ ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਪੈਂਤੀ ਹਜ਼ਾਰ ਚਾਰ ਸੌ ਸਨ

24 ਅਫ਼ਰਈਮ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਅੱਠ ਹਜ਼ਾਰ ਇੱਕ ਸੌ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ। ਤੀਜੇ ਓਹ ਕੂਚ ਕਰਨ।।

25 ਦਾਨ ਦੇ ਡੇਰੇ ਦਾ ਝੰਡਾ ਉੱਤਰ ਵੱਲ ਦੇ ਪਾਸੇ ਉਨ੍ਹਾਂ ਦੀਆਂ ਸੈਨਾ ਅਨੁਸਾਰ ਹੋਵੇ ਅਤੇ ਦਾਨ ਦੇ ਲੋਕਾਂ ਦਾ ਪਰਧਾਨ ਅੰਮੀਸ਼ੱਦਾਈ ਦਾ ਪੁੱਤ੍ਰ ਅਹੀਅਜ਼ਰ ਹੋਵੇ

26 ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਬਾਹਟ ਹਜ਼ਾਰ ਸੱਤ ਸੌ ਸਨ

27 ਜਿਹੜੇ ਉਹ ਦੇ ਕੋਲ ਡੇਰਾ ਲਾਉਣ ਓਹ ਆਸ਼ੇਰ ਦੇ ਗੋਤ ਦੇ ਹੋਣ ਅਤੇ ਆਸ਼ੇਰ ਦੇ ਲੋਕਾਂ ਦਾ ਪਰਧਾਨ ਆਕਰਾਨ ਦਾ ਪੁੱਤ੍ਰ ਪਗੀਏਲ ਹੋਵੇ

28 ਅਤੇ ਉਸ ਦੀ ਸੈਨਾ ਦੇ ਗਿਣੇ ਹੋਏ ਲੋਕ ਇੱਕਤਾਲੀ ਹਜ਼ਾਰ ਪੰਜ ਸੌ ਸਨ

29 ਫੇਰ ਨਫ਼ਤਾਲੀ ਦਾ ਗੋਤ ਅਤੇ ਨਫ਼ਤਾਲੀ ਦੇ ਲੋਕਾਂ ਦਾ ਪਰਧਾਨ ਏਨਾਨ ਦਾ ਪੁੱਤ੍ਰ ਅਹੀਰਾ ਹੋਵੇ

30 ਉਹ ਦੀ ਸੈਨਾ ਦੇ ਗਿਣੇ ਹੋਏ ਲੋਕ ਤਿਰਵੰਜਾ ਹਜ਼ਾਰ ਚਾਰ ਸੌ ਸਨ

31 ਦਾਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਸਤਵੰਜਾ ਹਜ਼ਾਰ ਛੇ ਸੌ ਸਨ। ਉਹ ਸਭ ਤੋਂ ਪਿੱਛੇ ਆਪਣੇ ਝੰਡਿਆਂ ਦੇ ਨਾਲ ਨਾਲ ਕੂਚ ਕਰਨ।।

32 ਏਹ ਓਹ ਇਸਰਾਲੀ ਹਨ ਜਿਹੜੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ। ਡੇਰਿਆਂ ਦੇ ਸਾਰੇ ਗਿਣੇ ਹੋਏ ਉਨ੍ਹਾਂ ਦੀਆਂ ਸੈਨਾ ਅਨੁਸਾਰ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ

33 ਪਰ ਲੇਵੀ ਇਸਰਾਏਲੀਆਂ ਵਿੱਚ ਗਿਣੇ ਨਾ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ

34 ਇਸਰਾਏਲੀਆਂ ਨੇ ਸਭ ਕੁਝ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। ਇਉਂ ਓਹ ਆਪਣੇ ਝੰਡਿਆਂ ਕੋਲ ਡੇਰਾ ਲਾਉਂਦੇ ਸਨ ਅਤੇ ਇਉਂ ਓਹ ਕੂਚ ਕਰਦੇ ਸਨ, ਹਰ ਮਨੁੱਖ ਆਪਣੀਆਂ ਕੁਲਾਂ ਨਾਲ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ।।

Punjabi O.V. - ਪਵਿੱਤਰ ਬਾਈਬਲ O.V.

Copyright © 2016 by The Bible Society of India

Used by permission. All rights reserved worldwide.

Bible Society of India
Volg ons:



Advertensies