ਜ਼ਬੂਰਾਂ ਦੀ ਪੋਥੀ 12 - ਪਵਿੱਤਰ ਬਾਈਬਲ O.V. Bible (BSI)ਮਸਕੀਨਾਂ ਦਾ ਰਾਖਾ ਸੁਰ ਪਤੀ ਲਈ ਸਰਗਮ ਉੱਤੇ, ਦਾਊਦ ਦਾ ਭਜਨ 1 ਹੇ ਯਹੋਵਾਹ, ਬਚਾ ਲੈ ਕਿਉਂ ਜੋ ਭਗਤ ਮੁੱਕ ਗਏ ਹਨ, ਅਤੇ ਆਦਮੀ ਦੀ ਸੰਤਾਨ ਵਿੱਚੋਂ ਈਮਾਨਦਾਰ ਜਾਂਦੇ ਰਹੇ ਹਨ। 2 ਓਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ, ਅਤੇ ਚੋਪੜੇ ਬੁੱਲ੍ਹਾਂ ਅਤੇ ਦੋ ਦਿਲੀ ਨਾਲ ਗੱਲਾਂ ਕਰਦੇ ਹਨ। 3 ਯਹੋਵਾਹ ਸਾਰੇ ਚੋਪੜੇ ਬੁੱਲਾਂ ਨੂੰ, ਨਾਲੇ ਉਸ ਜੀਭ ਨੂੰ ਜਿਹੜੀ ਵੱਡੇ ਬੋਲ ਬੋਲਦੀ ਹੈ ਵੱਢ ਸੁੱਟੇਗਾ, 4 ਜਿਨ੍ਹਾਂ ਨੇ ਆਖਿਆ ਹੈ ਭਈ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ। ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈ?।। 5 ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਹ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਕਦਾ ਹੈ। 6 ਯਹੋਵਾਹ ਦੇ ਬਚਨ ਪਾਕ ਬਚਨ ਹਨ, ਉਸ ਚਾਂਦੀ ਵਰਗੇ ਜਿਹੜੀ ਮਿੱਟੀ ਦੀ ਭੱਠੀ ਵਿੱਚ ਤਾਈ ਹੋਈ ਹੈ, ਅਤੇ ਸੱਤ ਵਾਰੀ ਨਿਰਮਲ ਕੀਤੀ ਹੋਈ ਹੈ। 7 ਹੇ ਯਹੋਵਾਹ, ਤੂੰ ਹੀ ਉਨ੍ਹਾਂ ਦੀ ਰੱਛਿਆ ਕਰੇਂਗਾ, ਤੂੰ ਉਨ੍ਹਾਂ ਨੂੰ ਇਸ ਪੀੜ੍ਹੀ ਤੋਂ ਸਦਾ ਤੀਕ ਬਚਾਈ ਰੱਖੇਂਗਾ। 8 ਦੁਸ਼ਟ ਚੁਫੇਰੇ ਫੁੱਲੇ ਫਿਰਦੇ ਹਨ, ਜਦ ਆਦਮ ਵੰਸ ਦੀ ਨਖਿੱਧਤਾਈ ਦੀ ਵਡਿਆਈ ਹੁੰਦੀ ਹੈ। |
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.
Bible Society of India