ਜ਼ਬੂਰਾਂ ਦੀ ਪੋਥੀ 13 - ਪਵਿੱਤਰ ਬਾਈਬਲ O.V. Bible (BSI)ਯਹੋਵਾਹ ਦੀ ਦਯਾ ਉੱਤੇ ਭਰੋਸਾ ਸੁਰ ਪਤੀ ਲਈ, ਦਾਊਦ ਦਾ ਭਜਨ 1 ਹੇ ਯਹੋਵਾਹ, ਤੂੰ ਕਦ ਤੀਕ ਮੈਨੂੰ ਭੁਲਾ ਛੱਡੇਂਗਾ? ਕੀ ਸਦਾ ਤੀਕ? ਤੂੰ ਕਦ ਤੀਕ ਆਪਣਾ ਮੂੰਹ ਮੈਥੋਂ ਲੁਕਾਵੇਂਗਾ? 2 ਮੈਂ ਕਦ ਤੀਕ ਆਪਣੇ ਮਨ ਵਿੱਚ ਖਿਚੜੀ ਪਕਾਵਾਂ, ਅਤੇ ਸਾਰਾ ਦਿਨ ਆਪਣੇ ਦਿਲ ਵਿੱਚ ਸੋਗ ਕਰਾਂ? ਮੇਰਾ ਵੈਰੀ ਕਦ ਤੀਕ ਮੇਰੇ ਸਿਰ ਹੁੰਦਾ ਰਹੇ?।। 3 ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ ਧਿਆਨ ਦੇ ਕੇ ਮੈਨੂੰ ਉੱਤਰ ਦੇਹ, ਮੇਰੀਆਂ ਅੱਖਾਂ ਨੂੰ ਚਾਨਣਾ ਦੇਹ ਮਤੇ ਮੌਤ ਦੀ ਨੀਂਦ ਮੈਨੂੰ ਆ ਪਵੇ, 4 ਮਤੇ ਮੇਰਾ ਵੈਰੀ ਆਖੇ ਕਿ ਮੈਂ ਉਹ ਨੂੰ ਜਿੱਤ ਲਿਆ ਹੈ, ਅਤੇ ਮੇਰੇ ਵਿਰੋਧੀ ਮੇਰੇ ਡੋਲ ਜਾਣ ਕਰਕੇ ਬਾਗ਼ ਬਾਗ਼ ਹੋਣ।। 5 ਪਰ ਮੈਂ ਤੇਰੀ ਦਯਾ ਉੱਤੇ ਭਰੋਸਾ ਰੱਖਿਆ ਹੈ, ਮੇਰਾ ਮਨ ਤੇਰੇ ਬਚਾਓ ਉੱਤੇ ਖੁਸ਼ੀ ਮਨਾਵੇਗਾ। 6 ਮੈਂ ਯਹੋਵਾਹ ਲਈ ਗਾਵਾਂਗਾ, ਉਸ ਨੇ ਮੇਰੇ ਉੱਤੇ ਪਰਉਪਰਕਾਰ ਜੋ ਕੀਤਾ ਹੈ।। |
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.
Bible Society of India