ਜ਼ਬੂਰਾਂ ਦੀ ਪੋਥੀ 149 - ਪਵਿੱਤਰ ਬਾਈਬਲ O.V. Bible (BSI)ਯਹੋਵਾਹ ਦੇ ਸੰਤਾਂ ਦੀ ਫ਼ਤਹ 1 ਹਲਲੂਯਾਹ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ! 2 ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ਼ ਬਾਗ਼ ਹੋਣ।। 3 ਓਹ ਨਿਰਤਕਾਰੀ ਕਰਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ! 4 ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫ਼ਤਹ ਨਾਲ ਸਿੰਗਾਰੇਗਾ, 5 ਸੰਤ ਮਹਿਮਾ ਵਿੱਚ ਬਾਗ਼ ਬਾਗ਼ ਹੋਣ, ਓਹ ਆਪਣਿਆਂ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ! 6 ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨਾਂ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੁਧਾਰੀ ਤਲਵਾਰ, 7 ਭਈ ਪਰਾਈਆਂ ਕੌਮਾਂ ਤੋਂ ਬਦਲਾ ਲੈਣ, ਅਤੇ ਉੱਮਤਾਂ ਨੂੰ ਝਿੜਕੀ ਦੇਣ, 8 ਅਤੇ ਉਨ੍ਹਾਂ ਦੇ ਰਾਜਿਆਂ ਨੂੰ ਸੰਗਲਾਂ ਨਾਲ, ਤੇ ਉਨ੍ਹਾਂ ਦੇ ਪਤਵੰਤਿਆਂ ਨੂੰ ਲੋਹੇ ਦੀਆਂ ਬੇੜੀਆਂ ਨਾਲ ਬੰਨ੍ਹਣ, 9 ਅਤੇ ਲਿਖੇ ਹੋਏ ਫ਼ਤਵੇ ਓਹਨਾਂ ਉੱਤੇ ਚਲਾਉਣ, - ਏਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ। ਹਲਲੂਯਾਹ!।। |
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.
Bible Society of India