ਜ਼ਬੂਰਾਂ ਦੀ ਪੋਥੀ 150 - ਪਵਿੱਤਰ ਬਾਈਬਲ O.V. Bible (BSI)ਸਾਜਾਂ ਨਾਲ ਉਸਤਤ 1 ਹਲਲੂਯਾਹ! ਉਹ ਦੇ ਪਵਿੱਤਰ ਅਸਥਾਨ ਵਿੱਚ ਪਰਮੇਸ਼ੁਰ ਦੀ ਉਸਤਤ ਕਰੋ, ਉਹ ਦੀ ਸ਼ਕਤੀ ਦੇ ਅੰਬਰ ਵਿੱਚ ਉਹ ਦੀ ਉਸਤਤ ਕਰੋ! 2 ਉਹ ਦੀ ਸਮਰੱਥਾ ਦੇ ਕੰਮਾਂ ਦੇ ਕਾਰਨ ਉਹ ਦੀ ਉਸਤਤ ਕਰੋ, ਉਹ ਦੀ ਅਤਯੰਤ ਮਹਾਨਤਾ ਦੇ ਜੋਗ ਉਹ ਦੀ ਉਸਤਤ ਕਰੋ! 3 ਤੁਰ੍ਹੀ ਦੀ ਫੂਕ ਨਾਲ ਉਹ ਦੀ ਉਸਤਤ ਕਰੋ, ਸਿਤਾਰ ਤੇ ਬਰਬਤ ਨਾਲ ਉਹ ਦੀ ਉਸਤਤ ਕਰੋ! 4 ਤਬਲੇ ਤੇ ਨਿਰਤਕਾਰੀ ਨਾਲ ਉਹ ਦੀ ਉਸਤਤ ਕਰੋ, ਤਾਰੇ ਵਾਲੇ ਵਾਜਿਆਂ ਤੇ ਬੰਸਰੀਆਂ ਨਾਲ ਉਹ ਦੀ ਉਸਤਤ ਕਰੋ! 5 ਸਪਸ਼ਟ ਸੁਰ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ, ਛਣਕਣ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ! 6 ਸਾਰੇ ਪ੍ਰਾਣੀਓ, ਯਹੋਵਾਹ ਦੀ ਉਸਤਤ ਕਰੋ! ਹਲਲੂਯਾਹ! ।। |
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.
Bible Society of India