ਜ਼ਬੂਰਾਂ ਦੀ ਪੋਥੀ 8 - ਪਵਿੱਤਰ ਬਾਈਬਲ O.V. Bible (BSI)ਯਹੋਵਾਹ ਦਾ ਪਰਤਾਪ ਅਰ ਮਨੁੱਖ ਦਾ ਆਦਰ ਸੁਰ ਪਤੀ ਲਈ ਗੱਤੀਥ ਉੱਤੇ, ਦਾਊਦ ਦਾ ਭਜਨ 1 ਹੇ ਯਹੋਵਾਹ, ਸਾਡੇ ਪ੍ਰਭੁ, ਸਾਰੀ ਧਰਤੀ ਉੱਤੇ ਤੇਰਾ ਨਾਮ ਕੇਡਾ ਹੀ ਸ਼ਾਨਦਾਰ ਹੈ, ਜਿਹ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ! 2 ਤੈਂ ਆਪਣਿਆਂ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੱਘਣ ਵਾਲਿਆਂ ਦੇ ਮੂੰਹ ਤੋਂ ਬਲ ਨੂੰ ਪੱਕਾ ਕੀਤਾ, ਭਈ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇਂ।। 3 ਜਦ ਮੈਂ ਤੇਰੇ ਅਕਾਸ਼ ਨੂੰ ਵੇਖਦਾ ਹਾਂ, ਜਿਹੜਾ ਤੇਰੀ ਦਸਤਕਾਰੀ ਹੈ, ਨਾਲੇ ਚੰਦ ਅਰ ਤਾਰਿਆਂ ਨੂੰ ਜਿਹੜੇ ਤੈਂ ਕਇਮ ਕੀਤੇ ਹਨ, 4 ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇਂ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ? 5 ਕਿ ਤੈਂ ਉਸ ਨੂੰ ਪਰਮੇਸ਼ੁਰ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਰ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ! 6 ਤੈਂ ਆਪਣੀ ਦਸਤਕਾਰੀ ਉੱਤੇ ਉਹ ਨੂੰ ਹਕੂਮਤ ਦਿੱਤੀ, ਤੈਂ ਸੱਭੋ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ ਹੈ 7 ਸਾਰੇ ਇੱਜੜ ਅਰ ਵੱਗ, ਸਗੋਂ ਰੜ ਦੇ ਸਾਰੇ ਜਾਨਵਰ 8 ਅਕਾਸ਼ ਦੇ ਪੰਖੇਰੂ ਅਰ ਸਮੁੰਦਰ ਦੀਆਂ ਮੱਛੀਆਂ, ਅਤੇ ਸੱਭੋ ਕੁਝ ਜੋ ਸਮੁੰਦਰ ਦਿਆਂ ਰਾਹਾਂ ਵਿੱਚ ਫਿਰਦਾ ਹੈ। 9 ਹੇ ਯਹੋਵਾਹ, ਸਾਡੇ ਪ੍ਰਭੁ, ਸਾਰੀ ਧਰਤੀ ਉੱਤੇ ਤੇਰਾ ਨਾਮ ਕੇਡਾ ਹੀ ਸ਼ਾਨਦਾਰ ਹੈ!।। |
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.
Bible Society of India