ਜ਼ਬੂਰਾਂ ਦੀ ਪੋਥੀ 1 - ਪਵਿੱਤਰ ਬਾਈਬਲ O.V. Bible (BSI)ਪਹਿਲਾ ਭਾਗ ਧਰਮੀ ਅਤੇ ਦੁਸ਼ਟ 1 ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਮੱਤ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜਾ ਰਹਿੰਦਾ, ਅਤੇ ਨਾ ਮਖ਼ੋਲੀਆਂ ਦੀ ਜੁੰਡੀ ਵਿੱਚ ਬਹਿੰਦਾ ਹੈ। 2 ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ, ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ। 3 ਉਹ ਤਾਂ ਉਸ ਬਿਰਛ ਵਰਗਾ ਹੋਵੇਗਾ, ਜੋ ਪਾਣੀ ਦੀਆਂ ਨਦੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁਤ ਸਿਰ ਆਪਣਾ ਫਲ ਦਿੰਦਾ ਹੈ, ਜਿਹ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਸੋ ਸਫ਼ਲ ਹੁੰਦਾ ਹੈ।। 4 ਦੁਸ਼ਟ ਅਜੇਹੇ ਨਹੀਂ ਪਰ ਓਹ ਭੋਹ ਵਰਗੇ ਹਨ, ਜਿਹ ਨੂੰ ਪੌਣ ਉਡਾ ਲੈ ਜਾਂਦੀ ਹੈ। 5 ਏਸ ਲਈ ਦੁਸ਼ਟ ਨਿਆਉਂ ਵਿੱਚ ਖੜੇ ਨਹੀਂ ਰਹਿਣਗੇ, ਨਾ ਪਾਪੀ ਧਰਮੀਆਂ ਦੀ ਮੰਡਲੀ ਵਿੱਚ, 6 ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸਟਾਂ ਦਾ ਰਾਹ ਨਾਸ ਹੋ ਜਾਵੇਗਾ।। |
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.
Bible Society of India