ਅਫ਼ਸੁਸ 1:13 - ਪਵਿੱਤਰ ਬਾਈਬਲ (Revised Common Language North American Edition)13 ਇਸੇ ਤਰ੍ਹਾਂ ਤੁਸੀਂ ਵੀ ਸੱਚ ਦਾ ਸੰਦੇਸ਼ ਸੁਣਿਆ ਜਿਹੜਾ ਤੁਹਾਡੀ ਮੁਕਤੀ ਦਾ ਸ਼ੁਭ ਸਮਾਚਾਰ ਹੈ । ਫਿਰ ਤੁਸੀਂ ਮਸੀਹ ਵਿੱਚ ਵਿਸ਼ਵਾਸ ਕੀਤਾ ਅਤੇ ਪਰਮੇਸ਼ਰ ਨੇ ਆਪਣੇ ਵਾਅਦੇ ਦੇ ਅਨੁਸਾਰ ਤੁਹਾਨੂੰ ਪਵਿੱਤਰ ਆਤਮਾ ਦੇ ਕੇ ਤੁਹਾਡੇ ਉੱਤੇ ਆਪਣੀ ਮਲਕੀਅਤ ਦੀ ਮੋਹਰ ਲਾਈ । Viz kapitolaਪਵਿੱਤਰ ਬਾਈਬਲ O.V. Bible (BSI)13 ਉਸ ਵਿੱਚ ਜਿਸ ਵੇਲੇ ਤੁਸਾਂ ਸਚਿਆਈ ਦੇ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ ਖਬਰੀ ਸੁਣੀ ਅਤੇ ਉਸ ਵਿੱਚ ਨਿਹਚਾ ਭੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਨਾਲ ਤੁਹਾਡੇ ਉੱਤੇ ਵੀ ਮੋਹਰ ਲੱਗੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਉਸ ਵਿੱਚ ਜਿਸ ਵੇਲੇ ਤੁਸੀਂ ਸਚਿਆਈ ਦਾ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ਖਬਰੀ ਸੁਣੀ ਅਤੇ ਉਸ ਵਿੱਚ ਵਿਸ਼ਵਾਸ ਵੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਦੀ ਤੁਹਾਡੇ ਉੱਤੇ ਵੀ ਮੋਹਰ ਲੱਗੀ! Viz kapitolaਪੰਜਾਬੀ ਮੌਜੂਦਾ ਤਰਜਮਾ13 ਅਤੇ ਜਦੋਂ ਤੁਸੀਂ ਸੱਚ ਦਾ ਸੰਦੇਸ਼ ਸੁਣਿਆ ਜੋ ਤੁਹਾਡੀ ਮੁਕਤੀ ਦੀ ਖੁਸ਼ਖ਼ਬਰੀ ਹੈ ਤਾਂ ਤੁਸੀਂ ਵੀ ਮਸੀਹ ਵਿੱਚ ਸ਼ਾਮਲ ਹੋ ਗਏ। ਜਦੋਂ ਤੁਸੀਂ ਵਿਸ਼ਵਾਸ ਕੀਤਾ ਤਾਂ ਤੁਹਾਡੇ ਉੱਤੇ ਪਵਿੱਤਰ ਆਤਮਾ ਦੁਆਰਾ ਵਾਅਦਾ ਦੀ ਇੱਕ ਮੋਹਰ ਲਗਾਈ ਗਈ। Viz kapitolaPunjabi Standard Bible13 ਉਸੇ ਵਿੱਚ ਤੁਹਾਡੇ ਉੱਤੇ ਵੀ ਵਾਇਦਾ ਕੀਤੇ ਹੋਏ ਪਵਿੱਤਰ ਆਤਮਾ ਦੀ ਮੋਹਰ ਲੱਗੀ ਜਦੋਂ ਤੁਸੀਂ ਸੱਚ ਦੇ ਵਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ਖ਼ਬਰੀ ਨੂੰ ਸੁਣਿਆ ਅਤੇ ਮਸੀਹ ਉੱਤੇ ਵਿਸ਼ਵਾਸ ਕੀਤਾ। Viz kapitolaਪਵਿੱਤਰ ਬਾਈਬਲ13 ਤੁਹਾਡੇ ਨਾਲ ਵੀ ਅਜਿਹਾ ਹੀ ਹੈ। ਤੁਸੀਂ ਸੱਚੀ ਸਿੱਖਿਆ ਸੁਣੀ, ਉਹ ਤੁਹਾਡੀ ਮੁਕਤੀ ਦੀ ਖੁਸ਼ਖਬਰੀ ਹੈ। ਜਦੋਂ ਤੁਸੀਂ ਉਹ ਖੁਸ਼ਖਬਰੀ ਸੁਣੀ, ਤੁਸੀਂ ਮਸੀਹ ਵਿੱਚ ਵਿਸ਼ਵਾਸ ਕੀਤਾ। ਅਤੇ ਮਸੀਹ ਦੇ ਰਾਹੀਂ, ਪਰਮੇਸ਼ੁਰ ਨੇ ਤੁਹਾਨੂੰ ਉਹ ਪਵਿੱਤਰ ਆਤਮਾ ਦੇਕੇ ਜਿਸਦਾ ਉਸ ਨੇ ਵਾਇਦਾ ਕੀਤਾ ਸੀ, ਆਪਣਾ ਵਿਸ਼ੇਸ਼ ਨਿਸ਼ਾਨ ਤੁਹਾਡੇ ਉੱਪਰ ਲਗਾਇਆ। Viz kapitola |