ਰੋਮੀਆਂ 1:17 - ਪਵਿੱਤਰ ਬਾਈਬਲ (Revised Common Language North American Edition)17 ਸ਼ੁਭ ਸਮਾਚਾਰ ਦੁਆਰਾ ਹੀ ਪਰਮੇਸ਼ਰ ਦਾ ਪਾਪੀ ਨੂੰ ਨੇਕ ਠਹਿਰਾਉਣ ਦਾ ਰਾਹ ਪ੍ਰਗਟ ਹੋਇਆ ਹੈ ਜਿਹੜਾ ਆਦਿ ਤੋਂ ਅੰਤ ਤੱਕ ਵਿਸ਼ਵਾਸ ਉੱਤੇ ਹੀ ਆਧਾਰਿਤ ਹੈ, ਜਿਸ ਤਰ੍ਹਾਂ ਪਵਿੱਤਰ-ਗ੍ਰੰਥ ਕਹਿੰਦਾ ਹੈ, “ਉਹ ਜਿਹੜਾ ਪਰਮੇਸ਼ਰ ਦੇ ਸਾਹਮਣੇ ਵਿਸ਼ਵਾਸ ਦੇ ਦੁਆਰਾ ਨੇਕ ਠਹਿਰਦਾ ਹੈ, ਉਹ ਜਿਊਂਦਾ ਰਹੇਗਾ ।” Viz kapitolaਪਵਿੱਤਰ ਬਾਈਬਲ O.V. Bible (BSI)17 ਕਿਉਂ ਜੋ ਓਸ ਵਿੱਚ ਪਰਮੇਸ਼ੁਰ ਦਾ ਉਹ ਧਰਮ ਹੈ ਜੋ ਨਿਹਚਾ ਤੋਂ ਨਿਹਚਾ ਲਈ ਪਰਗਟ ਹੁੰਦਾ ਹੈ ਜਿਵੇਂ ਲਿਖਿਆ ਹੋਇਆ ਹੈ ਭਈ ਧਰਮੀ ਨਿਹਚਾ ਤੋਂ ਜੀਉਂਦਾ ਰਹੇਗਾ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਕਿਉਂ ਜੋ ਓਸ ਵਿੱਚ ਪਰਮੇਸ਼ੁਰ ਦਾ ਉਹ ਧਰਮ ਹੈ ਜੋ ਵਿਸ਼ਵਾਸ ਤੋਂ ਵਿਸ਼ਵਾਸ ਦੇ ਲਈ ਪਰਗਟ ਹੁੰਦਾ ਹੈ ਜਿਵੇਂ ਲਿਖਿਆ ਹੋਇਆ ਹੈ ਕਿ ਧਰਮੀ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ। Viz kapitolaਪੰਜਾਬੀ ਮੌਜੂਦਾ ਤਰਜਮਾ17 ਕਿਉਂ ਜੋ ਖੁਸ਼ਖ਼ਬਰੀ ਵਿੱਚ ਪਰਮੇਸ਼ਵਰ ਦੀ ਧਾਰਮਿਕਤਾ ਪ੍ਰਗਟ ਕੀਤੀ ਗਈ ਹੈ। ਧਾਰਮਿਕਤਾ ਜੋ ਨਿਹਚਾ ਨਾਲ ਸ਼ੁਰੂ ਤੋਂ ਅੰਤ ਤੱਕ ਹੈ, ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਲਿਖਿਆ ਹੋਇਆ ਹੈ: “ਧਰਮੀ ਵਿਸ਼ਵਾਸ ਦੁਆਰਾ ਜੀਉਂਦਾ ਰਹੇਗਾ।” Viz kapitolaPunjabi Standard Bible17 ਕਿਉਂਕਿ ਇਸ ਵਿੱਚ ਪਰਮੇਸ਼ਰ ਦੀ ਧਾਰਮਿਕਤਾ ਵਿਸ਼ਵਾਸ ਤੋਂ ਵਿਸ਼ਵਾਸ ਦੇ ਲਈ ਪਰਗਟ ਕੀਤੀ ਜਾਂਦੀ ਹੈ, ਜਿਵੇਂ ਲਿਖਿਆ ਹੈ:“ਪਰ ਧਰਮੀ ਵਿਸ਼ਵਾਸ ਤੋਂ ਜੀਉਂਦਾ ਰਹੇਗਾ।” Viz kapitolaਪਵਿੱਤਰ ਬਾਈਬਲ17 ਖੁਸ਼ਖਬਰੀ ਇਹ ਵਿਖਾਉਂਦੀ ਹੈ ਕਿ ਪਰਮੇਸ਼ੁਰ ਕਿਵੇਂ ਲੋਕਾਂ ਨੂੰ ਧਰਮੀ ਬਣਾਉਂਦਾ ਹੈ। ਪਰਮੇਸ਼ੁਰ ਆਪਣੇ ਲੋਕਾਂ ਨੂੰ ਵਿਸ਼ਵਾਸ ਰਾਹੀਂ ਧਰਮੀ ਬਣਾਉਂਦਾ ਹੈ। ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ, “ਜਿਹੜਾ ਮਨੁੱਖ ਨਿਹਚਾ ਨਮਿੱਤ ਧਰਮੀ ਹੈ ਉਹ ਹਮੇਸ਼ਾ ਜਿਉਂਦਾ ਰਹੇਗਾ।” Viz kapitola |