੧ ਪਤਰਸ 1:12 - ਪਵਿੱਤਰ ਬਾਈਬਲ12 ਉਨ੍ਹਾਂ ਨਬੀਆਂ ਨੂੰ ਦਰਸ਼ਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੀ ਸੇਵਾ ਉਨ੍ਹਾਂ ਦੇ ਆਪਣੇ ਲਈ ਨਹੀਂ ਸੀ ਸਗੋਂ ਉਹ ਤੁਹਾਡੇ ਲਈ ਸੇਵਾ ਕਰ ਰਹੇ ਸਨ। ਇਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਤੁਹਾਨੂੰ ਖੁਸ਼ਖਬਰੀ ਦਾ ਪ੍ਰਚਾਰ ਕੀਤਾ, ਉਹੀ ਗੱਲਾਂ ਕਹੀਆਂ। ਇਹ ਗੱਲਾਂ ਸਵਰਗ ਵੱਲੋਂ ਭੇਜੇ ਪਵਿੱਤਰ ਆਤਮਾ ਰਾਹੀਂ ਦਿੱਤੀਆਂ ਗਈਆਂ ਸਨ। ਦੂਤ ਵੀ ਉਨ੍ਹਾਂ ਗੱਲਾਂ ਬਾਰੇ ਜਾਨਣ ਲਈ ਉਤਸੁਕ ਸਨ ਜੋ ਤੁਹਾਨੂੰ ਦੱਸੀਆਂ ਗਈਆਂ ਹਨ। Viz kapitolaਪਵਿੱਤਰ ਬਾਈਬਲ O.V. Bible (BSI)12 ਸੋ ਉਨ੍ਹਾਂ ਉੱਤੇ ਇਹ ਪਰਗਟ ਕੀਤਾ ਗਿਆ ਭਈ ਓਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਓਹ ਗੱਲਾਂ ਆਖਦੇ ਸਨ ਜਿਨ੍ਹਾਂ ਦੀ ਖਬਰ ਹੁਣ ਤੁਹਾਨੂੰ ਉਨ੍ਹਾਂ ਦੇ ਰਾਹੀਂ ਮਿਲੀ ਜਿਨ੍ਹਾਂ ਪਵਿੱਤਰ ਆਤਮਾ ਨਾਲ ਜੋ ਸੁਰਗੋਂ ਘੱਲਿਆ ਗਿਆ ਤੁਹਾਨੂੰ ਖੁਸ਼ ਖਬਰੀ ਸੁਣਾਈ ਅਤੇ ਦੂਤ ਵੱਡੀ ਚਾਹ ਨਾਲ ਇਨ੍ਹਾਂ ਗੱਲਾਂ ਨੂੰ ਮਲੂਮ ਕਰਨਾ ਚਾਹੁੰਦੇ ਹਨ!।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਸੋ ਉਹਨਾਂ ਉੱਤੇ ਇਹ ਪ੍ਰਗਟ ਕੀਤਾ ਗਿਆ ਕਿ ਉਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਆਖਦੇ ਸਨ, ਜਿਹਨਾਂ ਦੀ ਖ਼ਬਰ ਹੁਣ ਤੁਹਾਨੂੰ ਉਹਨਾਂ ਤੋਂ ਮਿਲੀ ਜਿਹਨਾਂ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਨਾਲ ਤੁਹਾਨੂੰ ਖੁਸ਼ਖਬਰੀ ਸੁਣਾਈ ਅਤੇ ਸਵਰਗ ਦੂਤ ਵੱਡੀ ਇੱਛਾ ਨਾਲ ਇਹਨਾਂ ਗੱਲਾਂ ਦਾ ਪਤਾ ਕਰਨਾ ਚਾਹੁੰਦੇ ਹਨ। Viz kapitolaਪਵਿੱਤਰ ਬਾਈਬਲ (Revised Common Language North American Edition)12 ਇਹ ਉਹਨਾਂ ਦੇ ਉੱਤੇ ਪ੍ਰਗਟ ਕੀਤਾ ਗਿਆ ਕਿ ਉਹ ਆਪਣੇ ਲਈ ਨਹੀਂ ਸਗੋਂ ਤੁਹਾਡੇ ਲਈ ਸੇਵਾ ਕਰ ਰਹੇ ਹਨ ਜਦੋਂ ਇਹਨਾਂ ਗੱਲਾਂ ਦਾ ਐਲਾਨ ਤੁਹਾਡੇ ਵਿੱਚ ਉਹਨਾਂ ਦੇ ਦੁਆਰਾ ਕੀਤਾ ਗਿਆ, ਜਿਹਨਾਂ ਨੇ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਦੀ ਪ੍ਰੇਰਨਾ ਦੇ ਨਾਲ ਤੁਹਾਨੂੰ ਸ਼ੁੱਭ ਸਮਾਚਾਰ ਸੁਣਾਇਆ ਹੈ । ਸਵਰਗਦੂਤ ਵੀ ਇਹਨਾਂ ਗੱਲਾਂ ਨੂੰ ਜਾਨਣ ਦੇ ਲਈ ਚਾਹਵਾਨ ਰਹਿੰਦੇ ਹਨ । Viz kapitolaਪੰਜਾਬੀ ਮੌਜੂਦਾ ਤਰਜਮਾ12 ਪਰਮੇਸ਼ਵਰ ਦੁਆਰਾ ਉਨ੍ਹਾਂ ਨਬੀਆਂ ਉੱਤੇ ਇਹ ਪ੍ਰਗਟ ਕੀਤਾ ਗਿਆ ਸੀ ਕਿ ਉਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਬੋਲਦੇ ਸਨ, ਜੋ ਹੁਣ ਉਨ੍ਹਾਂ ਲੋਕਾਂ ਦੁਆਰਾ ਤੁਹਾਨੂੰ ਦੱਸੀਆਂ ਜਾ ਰਹੀਆਂ ਹਨ ਜਿਨ੍ਹਾਂ ਨੇ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਦੁਆਰਾ ਤੁਹਾਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ ਹੈ। ਇੱਥੋ ਤੱਕ ਕਿ ਦੂਤ ਇਨ੍ਹਾਂ ਘਟਨਾਵਾਂ ਨੂੰ ਵੇਖਣ ਲਈ ਤਰਸਦੇ ਹਨ। Viz kapitolaPunjabi Standard Bible12 ਉਨ੍ਹਾਂ ਨਬੀਆਂ ਉੱਤੇ ਇਹ ਪਰਗਟ ਕੀਤਾ ਗਿਆ ਕਿ ਇਨ੍ਹਾਂ ਗੱਲਾਂ ਵਿੱਚ ਉਹ ਆਪਣੀ ਨਹੀਂ, ਸਗੋਂ ਤੁਹਾਡੀ ਸੇਵਾ ਕਰ ਰਹੇ ਸਨ। ਇਹ ਗੱਲਾਂ ਹੁਣ ਤੁਹਾਨੂੰ ਉਨ੍ਹਾਂ ਨੇ ਦੱਸੀਆਂ ਜਿਨ੍ਹਾਂ ਨੇ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਰਾਹੀਂ ਤੁਹਾਨੂੰ ਖੁਸ਼ਖ਼ਬਰੀ ਸੁਣਾਈ; ਇਨ੍ਹਾਂ ਗੱਲਾਂ ਨੂੰ ਵੇਖਣ ਦੀ ਤਾਂਘ ਸਵਰਗਦੂਤ ਵੀ ਰੱਖਦੇ ਹਨ। Viz kapitola |