੧ ਪਤਰਸ 1:22 - ਪਵਿੱਤਰ ਬਾਈਬਲ22 ਹੁਣ ਤੁਸੀਂ ਸੱਚ ਨੂੰ ਮੰਨਕੇ ਆਪਣੇ ਆਪ ਨੂੰ ਸ਼ੁੱਧ ਬਣਾ ਲਿਆ ਹੈ। ਹੁਣ ਤੁਹਾਡੇ ਕੋਲ ਆਪਣੇ ਭਰਾਵਾਂ ਅਤੇ ਭੈਣਾਂ ਲਈ ਸੱਚਾ ਪ੍ਰੇਮ ਹੈ। ਇਸ ਲਈ ਇੱਕ ਦੂਸਰੇ ਨੂੰ ਡੂੰਘੇ ਪਿਆਰ ਅਤੇ ਸ਼ੁੱਧ ਦਿਲ ਨਾਲ ਪਿਆਰ ਕਰੋ। Viz kapitolaਪਵਿੱਤਰ ਬਾਈਬਲ O.V. Bible (BSI)22 ਤੁਸਾਂ ਜੋ ਸਤ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਰੱਪਣ ਦੇ ਨਿਸ਼ਕਪਟ ਪ੍ਰੇਮ ਲਈ ਪਵਿੱਤਰ ਕੀਤਾ ਹੈ ਤਾਂ ਤਨੋਂ ਮਨੋਂ ਹੋ ਕੇ ਇੱਕ ਦੂਏ ਨਾਲ ਗੂੜ੍ਹਾ ਪ੍ਰੇਮ ਰੱਖੋ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਤੁਸੀਂ ਜੋ ਸੱਚ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਾਈਚਾਰੇ ਦੇ ਨਿਸ਼ਕਪਟ ਪਿਆਰ ਲਈ ਪਵਿੱਤਰ ਕੀਤਾ ਹੈ, ਤਾਂ ਤਨੋਂ ਮਨੋਂ ਹੋ ਕੇ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ। Viz kapitolaਪਵਿੱਤਰ ਬਾਈਬਲ (Revised Common Language North American Edition)22 ਹੁਣ ਤੁਸੀਂ ਆਪਣੇ ਆਪ ਨੂੰ ਸੱਚ ਦੀ ਪਾਲਣਾ ਕਰਨ ਦੇ ਦੁਆਰਾ ਪਵਿੱਤਰ ਕੀਤਾ ਹੈ । ਇਸ ਲਈ ਮਸੀਹੀ ਵਿਸ਼ਵਾਸੀਆਂ ਨੂੰ ਸੱਚਾ ਪਿਆਰ ਦੇਵੋ । ਇੱਕ ਦੂਜੇ ਨੂੰ ਸੱਚੇ ਦਿਲ ਦੇ ਨਾਲ ਪਿਆਰ ਕਰੋ, Viz kapitolaਪੰਜਾਬੀ ਮੌਜੂਦਾ ਤਰਜਮਾ22 ਹੁਣ ਤੁਸੀਂ ਸੱਚ ਨੂੰ ਮੰਨ ਕੇ ਆਪਣੇ ਆਪ ਨੂੰ ਸ਼ੁੱਧ ਕਰ ਚੁੱਕੇ ਹੋ ਤਾਂ ਜੋ ਤੁਹਾਡੇ ਕੋਲ ਇੱਕ ਦੂਸਰੇ ਲਈ ਖ਼ਰਾ ਪਿਆਰ ਹੋਵੇ, ਇੱਕ ਦੂਸਰੇ ਨਾਲ ਤਨੋਂ ਮਨੋਂ ਗੂੜ੍ਹਾ ਪਿਆਰ ਕਰੋ। Viz kapitolaPunjabi Standard Bible22 ਇਸ ਲਈ ਜਦੋਂ ਤੁਸੀਂ ਸੱਚ ਨੂੰ ਮੰਨ ਕੇ ਭਰੱਪਣ ਦੇ ਨਿਸ਼ਕਪਟ ਪ੍ਰੇਮ ਲਈ ਆਪਣੇ ਮਨਾਂ ਨੂੰ ਸ਼ੁੱਧ ਕੀਤਾ ਹੈ ਤਾਂ ਸ਼ੁੱਧ ਮਨ ਤੋਂ ਇੱਕ ਦੂਜੇ ਨਾਲ ਦਿਲੋਂ ਪ੍ਰੇਮ ਕਰੋ। Viz kapitola |