Online Bible

- Reklamy -




1 ਤਿਮੋਥਿ 1:16 - ਪਵਿੱਤਰ ਬਾਈਬਲ

16 ਪਰ ਮੈਨੂੰ ਕਿਰਪਾ ਦਿਤੀ ਗਈ। ਤਾਂ ਜੋ ਮਸੀਹ ਯਿਸੂ ਮੇਰੇ ਵਿੱਚ ਵਿਖਾ ਸੱਕੇ ਕਿ ਉਸਦਾ ਸਬਰ ਅਸੀਮ ਹੈ। ਮਸੀਹ ਨੇ ਆਪਣਾ ਸਬਰ ਮੇਰੇ, ਸਭ ਪਾਪੀਆਂ ਤੋਂ ਗਏ ਗੁਜਰੇ, ਤੇ ਵਿਖਾਇਆ। ਯਿਸੂ ਚਾਹੁੰਦਾ ਸੀ ਕਿ ਮੈਂ ਉਨ੍ਹਾਂ ਲੋਕਾਂ ਲਈ ਇੱਕ ਮਿਸਾਲ ਬਣਾ ਜਿਹੜੇ ਉਸ ਵਿੱਚ ਵਿਸ਼ਵਾਸ ਕਰਦੇ ਹਨ ਅਤੇ ਸਦੀਪਕ ਜੀਵਨ ਪ੍ਰਾਪਤ ਕਰਦੇ ਹਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

16 ਪਰ ਮੇਰੇ ਉੱਤੇ ਇਸ ਕਾਰਨ ਰਹਮ ਹੋਇਆ ਭਈ ਮੇਰੇ ਸਬੱਬੋਂ ਜਿਹੜਾ ਮਹਾਂ ਪਾਪੀ ਹਾਂ ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਨਿਹਚਾ ਕਰਨਗੇ ਇੱਕ ਨਮੂਨਾ ਹੋਵੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਪਰ ਮੇਰੇ ਉੱਤੇ ਇਸ ਕਾਰਨ ਦਯਾ ਹੋਈ ਕਿ ਮੇਰੇ ਕਾਰਨ ਜਿਹੜਾ ਮਹਾਂ ਪਾਪੀ ਹਾਂ, ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਵਿਸ਼ਵਾਸ ਕਰਨਗੇ ਇੱਕ ਆਦਰਸ਼ ਹੋਵੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

16 ਪਰ ਮੇਰੇ ਉੱਤੇ ਜਿਹੜਾ ਸਭ ਤੋਂ ਵੱਡਾ ਪਾਪੀ ਹਾਂ, ਮਸੀਹ ਯਿਸੂ ਨੇ ਦਇਆ ਇਸ ਲਈ ਕੀਤੀ ਹੈ ਕਿ ਉਹ ਸਭ ਤੋਂ ਪਹਿਲਾਂ ਮੇਰੇ ਉੱਤੇ ਆਪਣੇ ਪੂਰੇ ਧੀਰਜ ਨੂੰ ਪ੍ਰਗਟ ਕਰਨ ਤਾਂ ਜੋ ਮੈਂ ਉਹਨਾਂ ਦੇ ਲਈ ਇੱਕ ਉਦਾਹਰਨ ਬਣਾ ਜਿਹੜੇ ਯਿਸੂ ਵਿੱਚ ਅਨੰਤ ਜੀਵਨ ਪ੍ਰਾਪਤ ਕਰਨ ਦੇ ਲਈ ਵਿਸ਼ਵਾਸ ਕਰਨਗੇ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

16 ਪਰ ਇਸ ਲਈ ਮੇਰੇ ਉੱਤੇ ਪਰਮੇਸ਼ਵਰ ਦੀ ਦਯਾ ਹੋਈ ਤਾਂ ਜੋ ਮੇਰੇ ਵਿੱਚ ਜੋ ਕਿ ਸਭ ਤੋਂ ਵੱਡਾ ਪਾਪੀ ਹੈ, ਮਸੀਹ ਯਿਸ਼ੂ ਉਹਨਾਂ ਦੇ ਲਈ ਇੱਕ ਬੇਮਿਸਾਲ ਧੀਰਜ ਪ੍ਰਗਟ ਕਰ ਸਕਣ ਜੋ ਉਸ ਵਿੱਚ ਵਿਸ਼ਵਾਸ ਕਰਦੇ ਹਨ ਅਤੇ ਉਹ ਅਨੰਤ ਜੀਵਨ ਪ੍ਰਾਪਤ ਕਰਨਗੇ।

Viz kapitola kopírovat

Punjabi Standard Bible

16 ਪਰ ਮੇਰੇ ਉੱਤੇ ਦਇਆ ਇਸ ਲਈ ਹੋਈ ਕਿ ਮਸੀਹ ਯਿਸੂ ਮੇਰੇ ਵਿੱਚ ਜੋ ਸਭ ਤੋਂ ਵੱਡਾ ਪਾਪੀ ਹਾਂ, ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂਕਿ ਇਹ ਉਨ੍ਹਾਂ ਲਈ ਇੱਕ ਨਮੂਨਾ ਬਣੇ ਜਿਹੜੇ ਸਦੀਪਕ ਜੀਵਨ ਪਾਉਣ ਲਈ ਉਸ ਉੱਤੇ ਵਿਸ਼ਵਾਸ ਕਰਦੇ ਹਨ।

Viz kapitola kopírovat




1 ਤਿਮੋਥਿ 1:16

Následuj nás:

Reklamy


Reklamy