2 ਤਿਮੋਥਿ 1:12 - ਪਵਿੱਤਰ ਬਾਈਬਲ12 ਹੁਣ ਮੈਂ ਇਹ ਕਸ਼ਟ ਇਸ ਲਈ ਸਹਾਰ ਰਿਹਾ ਹਾਂ ਕਿਉਂਕਿ ਮੈਂ ਇਹ ਖੁਸ਼ਖਬਰੀ ਦੱਸ ਰਿਹਾ ਹਾਂ। ਪਰ ਮੈਂ ਸ਼ਰਮਸਾਰ ਨਹੀਂ ਹਾਂ। ਮੈਂ ਜਾਣਦਾ ਹਾਂ ਕਿ ਮੈਂ ਕਿਸ ਉੱਤੇ ਵਿਸ਼ਵਾਸ ਕੀਤਾ ਹੈ। ਮੈਨੂੰ ਪਤਾ ਹੈ ਕਿ ਉਹ ਉਸਦੀ ਰਾਖੀ ਕਰਨ ਦੇ ਸਮਰਥ ਹੈ ਜੋ ਉਸ ਨੇ ਮੈਨੂੰ ਅੰਤਲੇ ਦਿਹਾੜੇ ਤੱਕ ਸੌਂਪਿਆ ਹੈ। Viz kapitolaਪਵਿੱਤਰ ਬਾਈਬਲ O.V. Bible (BSI)12 ਅਤੇ ਇਸੇ ਕਰਕੇ ਮੈਂ ਇਹ ਦੁਖ ਵੀ ਝੱਲਦਾ ਹਾਂ ਪਰ ਮੈਂ ਸ਼ਰਮਾਉਂਦਾ ਨਹੀਂ ਕਿਉਂ ਜੋ ਮੈਂ ਉਹ ਨੂੰ ਜਾਣਦਾ ਹਾਂ ਜਿਹ ਦੀ ਮੈਂ ਪਰਤੀਤ ਕੀਤੀ ਹੈ ਅਤੇ ਮੈਨੂੰ ਵਿਸ਼ਵਾਸ ਹੈ ਭਈ ਉਹ ਮੇਰੀ ਅਮਾਨਤ ਦੀ ਉਸ ਦਿਨ ਤੀਕ ਰਖਵਾਲੀ ਕਰ ਸੱਕਦਾ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਤੇ ਇਸੇ ਕਰਕੇ ਮੈਂ ਇਹ ਦੁੱਖ ਵੀ ਝੱਲਦਾ ਹਾਂ, ਪਰ ਮੈਂ ਸ਼ਰਮਾਉਦਾ ਨਹੀਂ, ਕਿਉਂ ਜੋ ਮੈਂ ਉਹ ਨੂੰ ਜਾਣਦਾ ਹਾਂ ਜਿਹ ਦੇ ਉੱਤੇ ਮੈਂ ਭਰੋਸਾ ਕੀਤਾ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਉਹ ਮੇਰੀ ਅਮਾਨਤ ਦੀ ਉਸ ਦਿਨ ਤੱਕ ਰਖਵਾਲੀ ਕਰ ਸਕਦਾ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)12 ਇਹ ਹੀ ਕਾਰਨ ਹੈ ਕਿ ਮੈਂ ਇਹ ਸਭ ਦੁੱਖ ਝੱਲ ਰਿਹਾ ਹਾਂ ਪਰ ਮੈਂ ਸ਼ਰਮਿੰਦਾ ਨਹੀਂ ਹਾਂ ਕਿਉਂਕਿ ਮੈਂ ਪਰਮੇਸ਼ਰ ਨੂੰ ਚੰਗੀ ਤਰ੍ਹਾਂ ਨਾਲ ਜਾਣਦਾ ਹਾਂ ਜਿਹਨਾਂ ਦੇ ਉੱਤੇ ਮੈਂ ਭਰੋਸਾ ਕੀਤਾ ਹੈ । ਮੇਰਾ ਪੂਰਾ ਭਰੋਸਾ ਹੈ ਕਿ ਜੋ ਕੁਝ ਮੈਨੂੰ ਸੌਂਪਿਆ ਗਿਆ ਹੈ, ਉਹ ਉਸ ਦਿਨ ਦੇ ਆਉਣ ਤੱਕ ਉਸ ਦੀ ਸੁਰੱਖਿਆ ਕਰ ਸਕਦੇ ਹਨ । Viz kapitolaਪੰਜਾਬੀ ਮੌਜੂਦਾ ਤਰਜਮਾ12 ਇਹੀ ਕਾਰਨ ਹੈ ਕਿ ਮੈਂ ਜਿਵੇਂ ਦੁੱਖ ਝੱਲਦਾ ਹਾਂ। ਫਿਰ ਵੀ ਇਹ ਸ਼ਰਮਿੰਦਾ ਹੋਣ ਦਾ ਕਾਰਨ ਨਹੀਂ ਹੈ, ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿਸ ਉੱਤੇ ਵਿਸ਼ਵਾਸ ਕੀਤਾ ਹੈ ਅਤੇ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਉਸ ਦਿਨ ਦੀ ਰੱਖਿਆ ਕਰ ਸਕਦਾ ਹੈ ਜੋ ਮੈਂ ਉਸ ਨੂੰ ਸੌਂਪਿਆ ਹੈ। Viz kapitolaPunjabi Standard Bible12 ਇਸੇ ਕਰਕੇ ਮੈਂ ਇਹ ਦੁੱਖ ਝੱਲਦਾ ਹਾਂ। ਪਰ ਮੈਂ ਸ਼ਰਮਿੰਦਾ ਨਹੀਂ ਹੁੰਦਾ ਕਿਉਂਕਿ ਜਿਸ ਉੱਤੇ ਮੈਂ ਵਿਸ਼ਵਾਸ ਕੀਤਾ ਹੈ ਉਸ ਨੂੰ ਜਾਣਦਾ ਹਾਂ ਅਤੇ ਮੈਨੂੰ ਯਕੀਨ ਹੈ ਕਿ ਉਹ ਮੇਰੀ ਅਮਾਨਤ ਦੀ ਉਸ ਦਿਨ ਤੱਕ ਰਾਖੀ ਕਰ ਸਕਦਾ ਹੈ। Viz kapitola |