Online Bible

- Reklamy -




ਰਸੂਲਾਂ 1:4 - ਪਵਿੱਤਰ ਬਾਈਬਲ

4 ਯਿਸੂ ਨੇ ਪਰਮੇਸ਼ੁਰ ਦੇ ਰਾਜ ਬਾਰੇ ਵੀ ਦੱਸਿਆ। ਇੱਕ ਵਾਰ ਜਦੋਂ ਯਿਸੂ ਉਨ੍ਹਾਂ ਨਾਲ ਭੋਜਨ ਕਰ ਰਿਹਾ ਸੀ, ਤਾਂ ਉਸ ਨੇ ਉਨ੍ਹਾਂ ਨੂੰ ਯਰੂਸ਼ਲਮ ਤੋਂ ਬਾਹਰ ਨਹੀਂ ਜਾਣ ਨੂੰ ਆਖਿਆ। ਉਸ ਨੇ ਕਿਹਾ, “ਪਰਮੇਸ਼ੁਰ ਨੇ ਤੁਹਾਨੂੰ ਕੋਈ ਵਚਨ ਦਿੱਤਾ ਸੀ ਜਿਸ ਬਾਰੇ ਕਿ ਮੈਂ ਤੁਹਾਨੂੰ ਪਹਿਲਾਂ ਵੀ ਦੱਸ ਚੁੱਕਿਆ ਹਾਂ। ਤੁਸੀ ਇੱਥੇ (ਯਰੂਸ਼ਲਮ) ਵਿੱਚ ਉਸ ਵਚਨ ਦੇ ਪੂਰਾ ਹੋਣ ਦੀ ਉਡੀਕ ਵਿੱਚ ਰਹੋ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

4 ਅਰ ਉਨ੍ਹਾਂ ਦੇ ਨਾਲ ਇੱਕਠੇ ਹੋ ਕੇ ਉਸ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਭਈ ਯਰੂਸ਼ਲਮ ਤੋਂ ਬਾਹਰ ਨਾ ਜਾਓ ਪਰ ਪਿਤਾ ਦੇ ਉਸ ਕਰਾਰ ਦੀ ਉਡੀਕ ਵਿੱਚ ਰਹੋ ਜਿਹ ਦੇ ਵਿਖੇ ਤੁਸਾਂ ਮੈਥੋਂ ਸੁਣਿਆ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਤੇ ਚੇਲਿਆਂ ਨਾਲ ਇਕੱਠੇ ਹੋ ਕੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਕਿ ਯਰੂਸ਼ਲਮ ਤੋਂ ਬਾਹਰ ਨਾ ਜਾਓ, ਪਰ ਪਿਤਾ ਦੇ ਉਸ ਵਾਇਦੇ ਦੀ ਉਡੀਕ ਵਿੱਚ ਰਹੋ ਜਿਸ ਦੇ ਬਾਰੇ ਤੁਸੀਂ ਮੇਰੇ ਕੋਲੋਂ ਸੁਣਿਆ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

4 ਜਦੋਂ ਯਿਸੂ ਚੇਲਿਆਂ ਨੂੰ ਮਿਲੇ ਤਾਂ ਉਹਨਾਂ ਨੂੰ ਹੁਕਮ ਦਿੱਤਾ, “ਯਰੂਸ਼ਲਮ ਤੋਂ ਬਾਹਰ ਨਾ ਜਾਣਾ ਸਗੋਂ ਪਿਤਾ ਦੇ ਉਸ ਵਚਨ ਦੇ ਪੂਰਾ ਹੋਣ ਦੀ ਉਡੀਕ ਕਰਨਾ ਜਿਸ ਦੇ ਬਾਰੇ ਤੁਸੀਂ ਮੇਰੇ ਕੋਲੋਂ ਸੁਣਿਆ ਹੈ

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

4 ਇੱਕ ਮੌਕੇ ਤੇ, ਉਹ ਜਦੋਂ ਉਨ੍ਹਾਂ ਨਾਲ ਭੋਜਨ ਖਾ ਰਿਹਾ ਸੀ, ਉਸਨੇ ਉਨ੍ਹਾਂ ਨੂੰ ਇਹ ਆਦੇਸ਼ ਦਿੱਤਾ: “ਕਿ ਯੇਰੂਸ਼ਲੇਮ ਸ਼ਹਿਰ ਨੂੰ ਛੱਡ ਕੇ ਨਾ ਜਾਣਾ, ਪਰ ਮੇਰੇ ਪਿਤਾ ਦੁਆਰਾ ਕੀਤੇ ਵਾਅਦੇ ਦੀ ਉਡੀਕ ਕਰੋ, ਜੋ ਤੁਸੀਂ ਮੇਰੇ ਤੋਂ ਉਸਦੇ ਬਾਰੇ ਸੁਣਿਆ ਹੈ।

Viz kapitola kopírovat

Punjabi Standard Bible

4 ਫਿਰ ਉਸ ਨੇ ਉਨ੍ਹਾਂ ਨਾਲ ਭੋਜਨ ਕਰਦੇ ਸਮੇਂ ਉਨ੍ਹਾਂ ਨੂੰ ਹੁਕਮ ਦਿੱਤਾ,“ਯਰੂਸ਼ਲਮ ਤੋਂ ਬਾਹਰ ਨਾ ਜਾਣਾ, ਪਰ ਪਿਤਾ ਦੇ ਉਸ ਵਾਇਦੇ ਦੀ ਉਡੀਕ ਵਿੱਚ ਰਹਿਣਾ ਜਿਸ ਬਾਰੇ ਤੁਸੀਂ ਮੇਰੇ ਤੋਂ ਸੁਣਿਆ ਸੀ;

Viz kapitola kopírovat




ਰਸੂਲਾਂ 1:4

Následuj nás:

Reklamy


Reklamy