ਅਜ਼ਰਾ 1:1 - ਪਵਿੱਤਰ ਬਾਈਬਲ1 ਪਹਿਲੇ ਵਰ੍ਹੇ ਵਿੱਚ ਜਦੋਂ ਕੋਰਸ਼ ਫਾਰਸ ਦਾ ਪਾਤਸ਼ਾਹ ਬਣਿਆ ਤਾਂ ਯਹੋਵਾਹ ਨੇ ਕੋਰਸ਼ ਨੂੰ ਇੱਕ ਐਲਾਨ ਕਰਨ ਲਈ ਉਤਸਾਹਿਤ ਕੀਤਾ। ਕੋਰਸ਼ ਨੇ ਇਸ ਐਲਾਨ ਨੂੰ ਲਿਖਤ ਰੂਪ ਦਿੱਤਾ ਅਤੇ ਆਪਣੇ ਰਾਜ ਦੀਆਂ ਸਭ ਥਾਵਾਂ ਤੇ ਇਸ ਨੂੰ ਪੜ੍ਹਵਾਇਆ। ਅਜਿਹਾ ਇਸ ਲਈ ਵਾਪਰਿਆ ਤਾਂ ਜੋ ਯਿਰਮਿਯਾਹ ਦੇ ਮੂੰਹੋ ਉਚ੍ਚਰਿਆ ਯਹੋਵਾਹ ਦਾ ਬਚਨ ਸੱਚ ਹੋਵੇ। ਇਹ ਐਲਾਨ ਇਉਂ ਸੀ: Viz kapitolaਪਵਿੱਤਰ ਬਾਈਬਲ O.V. Bible (BSI)1 ਫਾਰਸ ਦੇ ਪਾਤਸ਼ਾਹ ਕੋਰਸ਼ ਦੇ ਪਹਿਲੇ ਵਰਹੇ ਵਿੱਚ ਯਹੋਵਾਹ ਨੇ ਫਾਰਸ ਦੇ ਪਾਤਸ਼ਾਹ ਕੋਰਸ ਦਾ ਮਨ ਪਰੇਰਿਆ ਭਈ ਯਿਰਮਿਯਾਹ ਦੇ ਮੂੰਹੋਂ ਉੱਚਰਿਆ ਯਹੋਵਾਹ ਦਾ ਬਚਨ ਪੂਰਾ ਹੋਵੇ ਅਤੇ ਉਹ ਨੇ ਆਪਣੇ ਸਾਰੇ ਰਾਜ ਵਿੱਚ ਇਹ ਡੌਂਡੀ ਪਿਟਵਾਈ ਤੇ ਲਿਖਤ ਵਿੱਚ ਵੀ ਦੇ ਦਿੱਤਾ ਭਈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਫ਼ਾਰਸ ਦੇ ਰਾਜੇ ਕੋਰਸ਼ ਦੇ ਰਾਜ ਦੇ ਪਹਿਲੇ ਸਾਲ ਵਿੱਚ ਯਹੋਵਾਹ ਨੇ ਫ਼ਾਰਸ ਦੇ ਰਾਜਾ ਕੋਰਸ਼ ਦਾ ਮਨ ਉਭਾਰਿਆ, ਤਾਂ ਜੋ ਯਿਰਮਿਯਾਹ ਦੇ ਰਾਹੀਂ ਯਹੋਵਾਹ ਦਾ ਬਚਨ ਪੂਰਾ ਹੋਵੇ ਅਤੇ ਉਸ ਨੇ ਆਪਣੇ ਸਾਰੇ ਰਾਜ ਵਿੱਚ ਇਹ ਮੁਨਾਦੀ ਕਰਵਾਈ ਅਤੇ ਲਿਖਤ ਰੂਪ ਵਿੱਚ ਵੀ ਦੇ ਦਿੱਤਾ: Viz kapitola |