Online Bible

- Reklamy -




ਗਲਾਤਿਯਾ 1:10 - ਪਵਿੱਤਰ ਬਾਈਬਲ

10 ਕੀ ਹੁਣ ਤੁਸੀਂ ਸੋਚਦੇ ਹੋ ਕਿ ਮੈਂ ਲੋਕਾਂ ਨੂੰ ਆਪਣੇ ਆਪ ਨੂੰ ਕਬੂਲ ਕਰਾਉਣ ਦੀ ਕੋਸ਼ਿਸ਼ ਕਰ ਰਿਹਾ ਹਾਂ? ਨਹੀਂ। ਪਰਮੇਸ਼ੁਰ ਹੀ ਹੈ ਜਿਸ ਨੂੰ ਮੈਂ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ। ਕੀ ਮੈਂ ਲੋਕਾਂ ਨੂੰ ਪ੍ਰਸੰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ? ਜੇ ਮੈਂ ਲੋਕਾਂ ਨੂੰ ਪ੍ਰਸੰਨ ਕਰਨਾ ਚਾਹੁੰਦਾ, ਤਾਂ ਮੈਂ ਯਿਸੂ ਮਸੀਹ ਦਾ ਇੱਕ ਸੇਵਕ ਨਾ ਹੁੰਦਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

10 ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਯਾ ਪਰਮੇਸ਼ੁਰ ਨੂੰ ? ਅਥਵਾ ਕੀ ਮੈਂ ਮਨੁੱਖਾਂ ਨੂੰ ਰਿਝਾਇਆ ਚਾਹੁੰਦਾ ਹਾਂ ? ਜੇ ਮੈਂ ਅਜੇ ਤੋੜੀ ਮਨੁੱਖਾਂ ਨੂੰ ਰਿਝਾਉਂਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

10 ਕੀ ਮੈਂ ਮਨੁੱਖਾਂ ਦੀ ਪ੍ਰਵਾਨਗੀ ਲੈਣ ਦੀ ਕੋਸ਼ਿਸ਼ ਕਰ ਰਿਹਾ ਹਾਂ ਜਾਂ ਪਰਮੇਸ਼ਰ ਦੀ ? ਜਾਂ ਕੀ ਮੈਂ ਮਨੁੱਖਾਂ ਨੂੰ ਖ਼ੁਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ ? ਜੇਕਰ ਮੈਂ ਅਜੇ ਵੀ ਮਨੁੱਖਾਂ ਨੂੰ ਖ਼ੁਸ਼ ਕਰਨ ਦੀ ਕੋਸ਼ਿਸ਼ ਕਰਦਾ ਹੁੰਦਾ ਤਾਂ ਫਿਰ ਮੈਂ ਮਸੀਹ ਦਾ ਸੇਵਕ ਨਾ ਹੁੰਦਾ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

10 ਕੀ ਮੈਂ ਹੁਣ ਮਨੁੱਖਾਂ ਨੂੰ ਸਾਬਤ ਕਰਨਾ ਦੀ ਕੋਸ਼ਿਸ਼ ਕਰ ਰਿਹਾ ਹਾਂ, ਜਾਂ ਪਰਮੇਸ਼ਵਰ ਨੂੰ? ਜਾਂ ਕੀ ਮੈਂ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ? ਜੇ ਮੈਂ ਅਜੇ ਵੀ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੁੰਦਾ, ਤਾਂ ਮੈਂ ਮਸੀਹ ਦਾ ਸੇਵਕ ਨਾ ਹੁੰਦਾ।

Viz kapitola kopírovat

Punjabi Standard Bible

10 ਕੀ ਮੈਂ ਮਨੁੱਖਾਂ ਦੀ ਕਿਰਪਾ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ ਜਾਂ ਪਰਮੇਸ਼ਰ ਦੀ? ਜਾਂ ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰ ਰਿਹਾ ਹੁੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ।

Viz kapitola kopírovat




ਗਲਾਤਿਯਾ 1:10

Následuj nás:

Reklamy


Reklamy