ਯੂਨਾਹ 1:5 - ਪਵਿੱਤਰ ਬਾਈਬਲ5 ਜਹਾਜ਼ਰਾਨ ਬੇੜੇ ਨੂੰ ਡੁੱਬਣ ਤੋਂ ਬਚਾਉਣ ਖਾਤਰ, ਇਸ ਵਿੱਚਲੇ ਭਾਰ ਨੂੰ ਹਲਕਾ ਕਰਨਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੇ ਇਸ ਵਿੱਚਲਾ ਲਦਿਆ ਸਾਮਾਨ ਸਮੁੰਦਰ ਵਿੱਚ ਸੁੱਟਣਾ ਸ਼ੁਰੂ ਕਰ ਦਿੱਤਾ। ਉਹ ਇੰਨੇ ਭੈਭੀਤ ਸਨ ਕਿ ਉਨ੍ਹਾਂ ਨੇ ਆਪੋ-ਆਪਣੇ ਦੇਵਤਿਆਂ ਨੂੰ ਪੂਜਣਾ ਸ਼ੁਰੂ ਕਰ ਦਿੱਤਾ, ਹਰ ਆਦਮੀ ਆਪਣੇ ਦੇਵਤੇ ਅੱਗੇ ਚੀਕਿਆ। ਪਰ ਯੂਨਾਹ ਹੇਠਾਂ ਬੇੜੇ ਦੇ ਅੰਦਰਲੇ ਹਿੱਸੇ ਵਿੱਚ ਚੱਲਾ ਗਿਆ ਅਤੇ ਸੌਂ ਗਿਆ। Viz kapitolaਪਵਿੱਤਰ ਬਾਈਬਲ O.V. Bible (BSI)5 ਤਦ ਮਲਾਹ ਡਰ ਗਏ ਅਤੇ ਹਰੇਕ ਆਪੋ ਆਪਣੇ ਦੇਵ ਦੇ ਅੱਗੇ ਦੁਹਾਈ ਦੇਣ ਲੱਗਾ। ਉਨ੍ਹਾਂ ਨੇ ਉਸ ਮਾਲ ਮਤਾਹ ਨੂੰ ਜੋ ਜਹਾਜ਼ ਵਿੱਚ ਸੀ ਸਮੁੰਦਰ ਵਿੱਚ ਸੁੱਟ ਦਿੱਤਾ ਤਾਂ ਜੋ ਉਸ ਨੂੰ ਹੌਲਾ ਕਰ ਦੇਣ। ਪਰ ਯੂਨਾਹ ਜਹਾਜ਼ ਦੇ ਹੇਠਲੇ ਥਾਂ ਲਹਿ ਕੇ ਸੁੱਤਾ ਪਿਆ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤਦ ਮਲਾਹ ਡਰ ਗਏ ਅਤੇ ਹਰੇਕ ਆਪੋ ਆਪਣੇ ਦੇਵਤੇ ਦੇ ਅੱਗੇ ਦੁਹਾਈ ਦੇਣ ਲੱਗਾ। ਉਨ੍ਹਾਂ ਨੇ ਵਪਾਰ ਦੇ ਸਮਾਨ ਨੂੰ ਜੋ ਜਹਾਜ਼ ਵਿੱਚ ਸੀ, ਸਮੁੰਦਰ ਵਿੱਚ ਸੁੱਟ ਦਿੱਤਾ ਤਾਂ ਜੋ ਜਹਾਜ਼ ਨੂੰ ਹਲਕਾ ਕਰ ਦੇਣ। ਪਰ ਯੂਨਾਹ ਜਹਾਜ਼ ਦੇ ਹੇਠਲੇ ਹਿੱਸੇ ਵਿੱਚ ਜਾ ਕੇ ਸੌਂ ਗਿਆ ਅਤੇ ਗੂੜ੍ਹੀ ਨੀਂਦ ਵਿੱਚ ਸੁੱਤਾ ਪਿਆ ਸੀ। Viz kapitola |